ਟਰੱਸਟ ਵੱਲੋਂ ਚੱਲ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ-ਨਰਿੰਦਰ ਕਟਾਰੀਆ
ਫਿਰੋਜਪੁਰ/ਮੱਖੂ,15 ਸਤੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਉੱਘੇ ਸਮਾਜ ਸੇਵੀ ਡਾ: ਐਸ ਪੀ ਸਿੰਘ ਓਬਰਾਏ ਅਤੇ ਸਿੱਖਿਆ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਦੀ ਯੋਗ ਅਗਵਾਈ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੱਖੂ ਦੇ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਚੱਲ ਰਹੇ ਸੰਨੀ ਓਬਰਾਏ ਫਰੀ ਕੰਪਿਊਟਰ ਕੋਰਸ ਨੂੰ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਦੇ ਸਮਾਗਮ ਦੌਰਾਨ ਸਰਟੀਫਿਕੇਟ ਵੰਡੇ ਗਏ।
ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਨਰਿੰਦਰ ਕਟਾਰੀਆ, ਪੱਤਰਕਾਰ ਕੇਵਲ ਅਹੂਜਾ, ਪੱਤਰਕਾਰ ਬਲਵੀਰ ਲਹਿਰਾ ਅਤੇ ਗੋਰਵ ਮਦਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸੰਸਥਾ ਵੱਲੋਂ ਜਿਲ੍ਹਾ ਫਿਰੋਜਪੁਰ ਵਿੱਚ ਚਲਾਏ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਪਾਰਟੀ ਦੇ ਆਗੂ ਨਰਿੰਦਰ ਕਟਾਰੀਆ ਅਤੇ ਬਲਵੀਰ ਲਹਿਰਾ ਵੱਲੋ ਸਰਬੱਤ ਦਾ ਭਲਾ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹੀ। ਇਸ ਮੌਕੇ ਕੰਪਿਊਟਰ ਕੋਰਸ ਪਾਸ ਕਰਨ ਵਾਲੇ 32 ਵਿਦਿਆਰਥੀਆਂ ਨੂੰ ਟਰੱਸਟ ਵੱਲੋਂ ਆਈ ਐਸ ਓ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿਤੇ ਗਏ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੋਕੇ ਮੀਤ ਪ੍ਰਧਾਨ,ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਕਿਰਨ ਪੇਂਟਰ, ਮਨਪ੍ਰੀਤ ਸਿੰਘ ਕੰਪਿਊਟਰ ਟੀਚਰ ਸਮੇਤ ਹੋਰ ਪਤਵੰਤੇ ਮੋਜੂਦ ਸਨ।