ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ

ਆਧਾਰ ਕਾਰਡ ਕੈਂਪ ਵੀ ਲਗਵਾਇਆ ਅਤੇ ਨਿਗ੍ਹਾਂ ਵਾਲੀਆਂ ਐਨਕਾਂ ਵੰਡੀਆਂ।
ਫਿਰੋਜ਼ਪੁਰ 16 ਨਵੰਬਰ, 2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਸਤਨਾਮ ਸਿੰਘ, ਸਪੁਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ, ਸ੍ਰੀ ਅਰਪਨਜੋਤ ਸਿੰਘ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਗੁੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਹਾਜ਼ਰ ਸਨ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਜ਼ੇਲ੍ਹ ਵਿੱਚ ਬੰਦੀਆਂ ਦੇ ਆਧਾਰ ਕਾਰਡ ਬਣਵਾਉਣ ਲਈ ਮਾਨਯੋਗ ਸੈਸ਼ਨ ਜੱਜ ਸਾਹਿਬ ਦੀ ਹਾਜ਼ਰੀ ਵਿੱਚ ਆਧਾਰ ਕਾਰਡ ਕੈਂਪ ਸ਼ੁਰੂ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਮਿਤੀ 04.11.2024 ਨੂੰ ਜ਼ੇਲ੍ਹ ਵਿੱਚ ਅੱਖਾਂ ਦੇ ਕੈਂਪ ਦਾ ਆਯੋਜ਼ਨ ਕਰਵਾਇਆ ਗਿਆ ਸੀ ਅਤੇ ਉਸ ਕੈਂਪ ਦੌਰਾਨ ਡਾਕਟਰਾਂ ਦੀ ਰਿਪੋਰਟ ਅਨੁਸਾਰ ਤਕਰੀਬਨ 25 ਜ਼ੇਲ੍ਹ ਬੰਦੀਆਂ ਨੂੰ ਨਿਗ੍ਹਾਂ ਵਾਲੀਆਂ ਐਨਕਾਂ ਦੀ ਜਰੂਰਤ ਸੀ। ਅੱਜ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਸ੍ਰੀ ਵੀਰਇੰਦਰ ਅਗਰਵਾਲ ਜੀ ਵੱਲੋਂ ਉਕਤ 25 ਜ਼ੇਲ੍ਹ ਬੰਦੀਆਂ ਨੂੰ ਜ਼ੇਲ੍ਹ ਵਿਭਾਗ ਦੇ ਸਹਿਯੋਗ ਨਾਲ ਨਿਗ੍ਹਾਂ ਵਾਲੀਆਂ ਐਨਕਾਂ ਵੰਡੀਆਂ ਗਈਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉ। ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

स्वतंत्रता आंदोलन के प्रणेता की यादगार में आयोजित विभिन्न कार्यक्रमों के साथ भव्य मेला संपन्न

Sat Nov 16 , 2024
Share on Facebook Tweet it Share on Reddit Pin it Email जानाबाजार/अयोध्या:——स्वतंत्रता आंदोलन के प्रणेता की यादगार में आयोजित विभिन्न कार्यक्रमों के साथ भव्य मेला संपन्नस्वतंत्रता संग्राम आंदोलन के प्रणेता रहे बाबा लंगड दास की यादगार में विभिन्न कार्यक्रमो के साथ भव्य मेला देर रात्रि समारोह पूर्वक संपन्न हुआ।विभिन्न कार्यक्रमों […]

You May Like

advertisement