Uncategorized
ਸ਼੍ਰੀਮਤੀ ਦੀਪ ਸ਼ਿਖਾ ਆਈਏਐਸ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਵੱਲੋਂ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਪੰਜਵਾਂ ਸਥਾਨ ਪ੍ਰਾਪਤ ਕਰਨ ਤੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ ਸਨਮਾਨਿਤ
(ਪੰਜਾਬ)ਫਿਰੋਜ਼ਪੁਰ 13 ਜਨਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸ੍ਰੀਮਤੀ ਦੀਪ ਸ਼ਿਖਾ ਆਈਏਐਸ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜਪੁਰ ਵੱਲੋਂ ਸਪੈਸ਼ਲ ਰਿਸੋਰਟ ਸੈਂਟਰ ਫਿਰੋਜਪੁਰ ਸ਼ਹਿਰ ਵਿਖੇ ਲੋਹੜੀ ਦੇ ਮੌਕੇ ਤੇ ਕਰਵਾਏ ਗਏ ਸਮਾਗਮ ਵਿੱਚ ਮਾਸਟਰ ਤਨੂੰਸ਼ ਵਿਦਿਆਰਥੀ ਡੀਸੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ ਨੂੰ ਬਾਲ ਭਲਾਈ ਕੋਰਸ ਪੰਜਾਬ ਵੱਲੋਂ ਕਰਵਾਏ ਗਏ ਰਾਜ ਪੱਧਰੀ ਪੇਂਟਿੰਗ ਮੁਕਾਬਲਿਆਂ ਵਿੱਚ ਰੈਡ ਗਰੁੱਪ ਵਿੱਚ ਪੰਜਵਾਂ ਸਥਾਨ ਪ੍ਰਾਪਤ ਕਰਨ ਤੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਉੱਘੇ ਸਮਾਜ ਸੇਵਕ ਵਿਪੁਲ ਨਾਰੰਗ, ਅਸ਼ੋਕ ਬਹਿਲ ਸੈਕਟਰੀ ਰੈਡ ਕਰਾਸ, ਹਰੀਸ਼ ਮੋਂਗਾ, ਮਹਿੰਦਰ ਪਾਲ ਬਜਾਜ, ਮੈਡਮ ਸ਼ੈਲੀ ਅਤੇ ਕੁਲਦੀਪ ਵੀ ਹਾਜ਼ਰ ਸਨ।