ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਵੱਖ ਵੱਖ ਵਹੀਕਲਾ ਤੇ ਲਗਾਏ ਰਿਫਲੈਕਟਰ
![](https://vvnewsvaashvara.in/wp-content/uploads/2025/01/1000083653-1024x768.jpg)
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਵੱਖ ਵੱਖ ਵਹੀਕਲਾ ਤੇ ਲਗਾਏ ਰਿਫਲੈਕਟਰ
(ਪੰਜਾਬ)ਫਿਰੋਜ਼ਪੁਰ,18 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਉੱਘੇ ਸਮਾਜ ਸੇਵੀ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈ ਰਹੀ ਸੰਘਣੀ ਧੁੱਦ ਦੇ ਮੱਦੇਨਜ਼ਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਏ ਐਸ ਆਈ ਰਮਨਦੀਪ ਸਿੰਘ ਅਤੇ ਟਰੈਫਿਕ ਪੁਲਿਸ ਫਿਰੋਜ਼ਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਵੱਖ ਵੱਖ ਵਹੀਕਲਾਂ ਤੇ ਰਿਫਲੈਕਟਰ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਸਿਟੀ ਅਤੇ ਛਾਉਣੀ ਦੇ ਸਰਕਲ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਨੇ ਦੱਸਿਆ ਕਿ ਧੁੱਦ ਦੇ ਮੌਸਮ ਦੋਰਾਨ ਅਕਸਰ ਹੀ ਐਕਸੀਡੈਂਟ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਕੀਮਤੀ ਜਾਨਾਂ ਨੂੰ ਬਚਾਉਣ ਲਈ ਵੱਡੀ ਤਾਦਾਦ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਿਫਲੈਕਟਰ ਲਗਾਏ ਜਾ ਰਹੇ ਹਨ।
ਏ ਐਸ ਆਈ ਰਮਨਦੀਪ ਸਿੰਘ, ਟਰੈਫਿਕ ਪੁਲਿਸ ਫਿਰੋਜ਼ਪੁਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਸ਼ਹੀਦ ਉੱਧਮ ਸਿੰਘ ਚੌਕ ਸਿਟੀ ਫਿਰੋਜ਼ਪੁਰ ਵਿੱਚ ਵੱਖ ਵੱਖ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਗਏ ਅਤੇ ਟਰੱਸਟ ਦੀ ਟੀਮ ਵੱਲੋਂ ਦੱਸਿਆ ਗਿਆ ਕਿ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਅਤੇ ਇਹ ਰਿਫਲੈਕਟਰ ਪੰਜਾਬ ਅਤੇ ਹੋਰ ਸਟੇਟਾਂ ਜਿਥੇ ਜਿੱਥੇ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ ਉੱਥੇ ਵੱਡੀ ਗਿਣਤੀ ਵਿੱਚ ਲਗਾਏ ਜਾ ਰਹੇ ਹਨ।ਇਸ ਮੌਕੇ ਟਰੈਫਿਕ ਪੁਲਿਸ ਫਿਰੋਜ਼ਪੁਰ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਬਲਵਿੰਦਰ ਪਾਲ ਸ਼ਰਮਾ, ਮੈਡਮ ਤਲਵਿੰਦਰ ਕੌਰ, ਰਣਧੀਰ ਜੋਸ਼ੀ ਹਾਜ਼ਰ ਸਨ।