Uncategorized

ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਰਾਜਸਥਾਨ ਵਿੱਚ ਇੱਕ ਹੋਰ ਵੱਡਾ ਉਪਰਾਲਾ

ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ

(ਪੰਜਾਬ)ਫਿਰੋਜ਼ਪੁਰ 23 ਜਨਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸਵਾਦ ਦਾਤਾ}=

         ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ ਕਿਤਾਬਾਂ ਲਗਾਤਾਰ ਛਾਪ ਰਹੀਆਂ ਹਨ। ਰਾਜਸਥਾਨ ਵਿੱਚ ਵੀ ਇਹ ਪ੍ਰੋਜੈਕਟ ਪੂਰੀ ਤਰ੍ਹਾਂ ਪੈਰ ਪਸਾਰ ਚੁੱਕਾ ਹੈ ਜਿਸ ਦੇ ਤਹਿਤ ਰਾਜਸਥਾਨ ਵਿੱਚ ਵੀ ਬਾਲ ਲੇਖਕਾਂ ਦੀਆਂ ਦੋ ਕਿਤਾਬਾਂ ਪਿਛਲੇ ਸਮੇਂ ਦੌਰਾਨ ਲੋਕ ਅਰਪਣ ਹੋ ਚੁੱਕੀਆਂ ਹਨ। ਅੱਗੇ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੇ ਦੱਸਿਆ ਕਿ ਸ੍ਰੀ ਗੰਗਾ ਨਗਰ ਰਾਜਸਥਾਨ ਵਿਖੇ ਆਉਣ ਵਾਲੀ 31 ਜਨਵਰੀ ਅਤੇ 1 ਫਰਵਰੀ 2025 ਨੂੰ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਉਥੋਂ ਦੀ ਪ੍ਰਬੰਧਕੀ ਟੀਮ ਡਾ. ਨਵਦੀਪ ਕੌਰ ਅਤੇ ਉਹਨਾਂ ਦੀ ਸਮੁੱਚੀ ਟੀਮ ਦੇ ਸਾਥ ਸਦਕਾ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਬਾਰੇ ਵਿਸਥਾਰ ਸਹਿਤ  ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਡਾ.  ਅਮਰ ਜੋਤੀ ਮਾਂਗਟ,ਜਿਲ੍ਹਾ ਪ੍ਰਧਾਨ ਤੇ ਡਾ. ਜਸਮਿੰਦਰ ਸਿੰਘ, ਜਿਲ੍ਹਾ ਮੀਡੀਆ ਇੰਚਾਰਜ,ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਵਿੱਚ ਪਹਿਲੇ ਦਿਨ ਰਾਜਸਥਾਨ ਦੇ ਵੱਖ-ਵੱਖ ਜ਼ਿਲਿਆਂ ਅਤੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਦੇ ਅਲੱਗ ਅਲੱਗ ਵਰਗਾਂ ਅਤੇ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਸੁੱਖੀ ਬਾਠ ਜੀ ਦੁਆਰਾ ਰਾਜਸਥਾਨ ਦੀ ਧਰਤੀ ਤੇ ਕਰਵਾਇਆ ਜਾ ਰਿਹਾ ਪੰਜਾਬੀ ਮਾਂ ਬੋਲੀ ਲਈ ਇਹ ਪ੍ਰੋਗਰਾਮ ਆਉਣ ਵਾਲੇ ਸਮੇਂ ਵਿੱਚ ਬਹੁਤ ਕਾਰਗਰ ਸਿੱਧ ਹੋਵੇਗਾ। ਸ੍ਰੀ ਬਾਠ ਨੇ ਦੱਸਿਆ ਕਿ ਅੱਗੇ ਵੀ ਭਵਿੱਖ ਵਿੱਚ ਪੰਜਾਬੀ ਮਾਂ ਬੋਲੀ ਲਈ ਉਪਰਾਲੇ ਜਾਰੀ ਰਹਿਣਗੇ ਅਤੇ ਇਸ ਪ੍ਰੋਗਰਾਮ ਵਿੱਚ ਪਹੁੰਚਣ ਲਈ ਸਾਹਿਤ ਨਾਲ ਪਿਆਰ ਕਰਨ ਵਾਲੇ ਬਾਲ ਲੇਖਕ ਵੱਡੇ ਸਹਿਤਕਾਰ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button