ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਪੰਜਾਬ ਫਿਰੋਜ਼ਪੁਰ/ਮੱਲਾਂ ਵਾਲਾ,23 ਮਾਰਚ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਉੱਘੇ ਸਮਾਜ ਸੇਵੀ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾਕਟਰ ਆਰ ਐਸ ਅਟਵਾਲ ਦੀ ਯੋਗ ਅਗਵਾਈ ਵਿੱਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪਿੰਡ ਮੱਲੂਵਾਲੀਏ ਵਾਲਾ ਵਿਖੇ ਅੱਖਾਂ ਦਾ ਫਰੀ ਚੈੱਕਅਪ ਕੈਂਪ ਲਗਾਇਆ ਗਿਆ। ਜਿਸਦਾ ਰਸਮੀ ਉਦਘਾਟਨ ਬਾਬਾ ਸ਼ਿੰਦਰ ਸਿੰਘ ਜੀ ਗੁਰਦੁਆਰਾ ਸਾਹਿਬ ਬਾਬਾ ਸ਼ਾਮ ਸਿੰਘ ਅਟਾਰੀ ਫਤਿਹਗੜ੍ਹ ਸਭਰਾਂ ਜੀ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਉਹਨਾਂ ਵੱਲੋਂ ਟਰੱਸਟ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ,ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ ਦੋਰਾਨ 547 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਅਤੇ 225 ਮਰੀਜ਼ਾਂ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ ਅਤੇ ਡਾਕਟਰ ਮਹੇਸ਼ ਜਿੰਦਲ ਅਤੇ ਡਾ ਸੁਖਜੀਵਨ ਸਿੰਘ ਵੱਲੋਂ ਅੱਖਾਂ ਦੀ ਜਾਂਚ ਕੀਤੀ ਗਈ ਇਸ ਕੈਂਪ ਵਿੱਚ ਚੈੱਕਅੱਪ ਦੌਰਾਨ 110 ਮਰੀਜ ਅਪਰੇਸ਼ਨ ਕਰਨ ਲਈ ਯੋਗ ਪਾਏ ਗਏ ਜਿਹਨਾਂ ਦੇ ਜ਼ਰੂਰੀ ਟੈਸਟ ਕਰਨ ਉਪਰੰਤ ਅਪਰੇਸ਼ਨ ਕੀਤੇ ਜਾਣਗੇ। ਇਸ ਕੈਂਪ ਦੌਰਾਨ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਪਿੰਡ ਮੱਲੂਵਾਲੀਏ ਵਾਲਾ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਆਉਣ ਵਾਲੇ ਮਰੀਜ਼ਾਂ ਲਈ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਹਨਾਂ ਦੇ ਨਾਲ ਪਹੁੰਚੇ ਸਤਨਾਮ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਸਤਪਾਲ ਚਾਵਲਾ,ਸੁਰਜੀਤ ਸਿੰਘ, ਗੁਰਦੇਵ ਸਿੰਘ, ਦਵਿੰਦਰ ਸਿੰਘ ਪਤਵੰਤੇ ਵਿਸ਼ੇਸ਼ ਤੌਰ ਤੇ ਪਹੁੰਚੇ। ਕੁਲਬੀਰ ਸਿੰਘ ਜ਼ੀਰਾ ਵੱਲੋਂ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਮਰਜੀਤ ਕੌਰ ਛਾਬੜਾ , ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਬਲਵਿੰਦਰ ਕੌਰ ਲਹੁਕੇ, ਇੰਚਾਰਜ ਤਲਵੰਡੀ ਭਾਈ ਮੈਡਮ ਜਸਪ੍ਰੀਤ ਕੌਰ,ਲੈਬ ਇੰਚਾਰਜ ਜ਼ੀਰਾ ਜਗਸੀਰ ਸਿੰਘ,ਕਿਰਨ ਪੇਂਟਰ ,ਮਨਪ੍ਰੀਤ ਸਿੰਘ, ਰਮਨਜੋਤ ਸਿੰਘ, ਵੀਰਪਾਲ ਕੌਰ, ਸਿਟੀ ਅਤੇ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਹਰਜਿੰਦਰ ਸਿੰਘ ਟੱਲੀ ਗੁਲਾਮ,ਰਿਤੂ,ਹਰਪ੍ਰੀਤ ਸਿੰਘ, ਜੁਗਰਾਜ ਸਿੰਘ ਨੰਬਰਦਾਰ,ਸ ਬੂਟਾ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਬੱਬੂ, ਸ਼ਿੰਗਾਰਾ ਸਿੰਘ, ਸੁਖਰਾਜ ਸਿੰਘ,ਡਾ ਤਿਲਕ ਸਿੰਘ, ਜੱਥੇਦਾਰ ਹਰਮੇਲ ਸਿੰਘ, ਜੱਥੇਦਾਰ ਜੋਗਿੰਦਰ ਸਿੰਘ, ਸ਼ਿੰਦਰ ਸਿੰਘ, ਕੁਲਵੰਤ ਸਿੰਘ ਸ਼ੇਰਾ, ਨਛੱਤਰ ਸਿੰਘ ਮੈਂਬਰ ਪੰਚਾਇਤ,ਡਾ ਗੁਰਪਿੰਦਰ ਸਿੰਘ ਮੈਂਬਰ ਪੰਚਾਇਤ,ਮਾਸਟਰ ਯੁਗਰਾਜ ਸਿੰਘ, ਬਲਰਾਜ ਸਿੰਘ ਹੈਪੀ,ਕਾਰਜ ਸਿੰਘ ਪੈਂਚ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ,ਕਰਨ ਸਿੰਘ,ਡਾ ਮਨਜੀਤ ਸਿੰਘ, ਮੰਗਾ ਸਿੰਘ, ਸੁਖਰਾਜ ਸਿੰਘ,ਅਰਮਾਨਪ੍ਰੀਤ ਸਿੰਘ, ਨਿਰਵੈਰ ਸਿੰਘ, ਧਰਮਿੰਦਰ ਸਿੰਘ, ਸ਼ੁਭਮ ਆਦਿ ਹਾਜ਼ਰ ਸਨ।