ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਗ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਗ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ
ਅੱਗ ਦੀ ਲਪੇਟ ‘ਚ ਆ ਕੇ ਮਰਨ ਵਾਲੇ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ 51-51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ
ਕਿਸਾਨ ਜਥੇਬੰਦੀ ਬੀਕੇਯੂ ਕਾਦੀਆਂ ਵੱਲੋਂ ਡਾ ਓਬਰਾਏ ਦਾ ਕੀਤਾ ਧੰਨਵਾਦ ਅਤੇ ਉਹਨਾਂ ਦੀ ਟੀਮ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਜ਼ੀਰਾ/ਫਿਰੋਜ਼ਪੁਰ,17 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ‘ਚੋਂ ਹਰ ਸਾਲ ਕਰੋੜਾਂ ਹੀ ਰੁਪਏ ਲੋੜਵੰਦ ਲੋਕਾਂ ਲਈ ਦਾਨ ਕਰਨ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਵੱਲੋਂ ਕੁਝ ਦਿਨ ਪਹਿਲਾਂ ਜੀਰਾ ਫੇਰੀ ਦੌਰਾਨ ਉਹਨਾਂ ਕਿਸਾਨਾਂ ਦੀ ਬਾਂਹ ਫੜੀ ਗਈ ਜਿਹਨਾਂ ਦੀ ਪੱਕੀ ਹੋਈ ਫ਼ਸਲ ਅੱਗ ਦੀ ਭੇਟ ਚੜ੍ਹ ਗਈ ਸੀ ਪਿਛਲੇ ਦਿਨੀਂ ਜੀਰਾ ਨੇੜਲੇ ਤਿੰਨ ਪਿੰਡਾਂ ਅੰਦਰ ਕਣਕ ਦੀ ਫ਼ਸਲ ਨੂੰ ਲੱਗੀ ਅੱਗ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਆਪਣੀ ਨਿੱਜੀ ਕਮਾਈ ਵਿੱਚੋਂ ਲੱਖਾਂ ਰੁਪਏ ਦੀ ਮਾਲੀ ਮੱਦਦ ਕੀਤੀ ਗਈ ਸੀ ਜੀਰਾ ਫੇਰੀ ਦੌਰਾਨ ਇਹਨਾਂ ਪਿੰਡਾਂ ਦੇ ਹੀ ਕੁਝ ਹੋਰ ਕਿਸਾਨਾਂ ਨਾਲ ਜਿਹਨਾਂ ਦੀ ਫਸਲ ਨੁਕਸਾਨੀ ਗਈ ਸੀ ਅਤੇ ਦੋ ਉਹਨਾਂ ਬੱਚਿਆਂ ਦੇ ਪਰਿਵਾਰਾਂ ਨਾਲ ਉਹਨਾਂ ਦੀ ਮੁਲਾਕਾਤ ਹੋਈ ਸੀ ਜਿਹਨਾਂ ਦੇ ਦੋ ਬੱਚਿਆਂ ਦੀ ਅੱਗ ਵਿੱਚ ਝੁਲਸਣ ਕਾਰਨ ਮੌਤ ਹੋ ਗਈ ਸੀ ਅੱਜ ਉਹਨਾਂ ਪਰਿਵਾਰਾਂ ਨੂੰ ਡਾ ਓਬਰਾਏ ਵੱਲੋਂ ਭੇਜੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਕਿਸਾਨ ਯੂਨੀਅਨ ਬੀਕੇਯੂ ਕਾਦੀਆਂ ਵੱਲੋਂ ਗੁਰਦੁਆਰਾ ਸਾਹਿਬ ਜਾਹਰਾ ਪੀਰ ਜੀਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਿਸਾਨ ਯੂਨੀਅਨ ਬੀਕੇਯੂ ਕਾਦੀਆਂ ਦੇ ਪ੍ਰਧਾਨ ਸ ਦਰਸ਼ਨ ਸਿੰਘ, ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੱਜ,ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਕਿਸਾਨਾ ਆਗੂ ਸੁਖਦੇਵ ਸਿੰਘ ਮਹੀਆਂ ਸਿੰਘ ਵਾਲਾ ਅਤੇ ਟਰੱਸਟ ਦੀ ਟੀਮ ਅਤੇ ਆਏ ਹੋਏ ਪਤਵੰਤਿਆਂ ਵੱਲੋਂ ਅੱਗ ਨਾਲ ਝੁਲਸਣ ਵਾਲੇ ਬੱਚਿਆਂ ਅਰਜਨ ਪੁੱਤਰ ਜਗਤਾਰ ਸਿੰਘ ਅਤੇ ਕਰਨਪਾਲ ਸਿੰਘ ਪੁੱਤਰ ਕਮਲਜੀਤ ਸਿੰਘ ਦੇ ਪਰਿਵਾਰਾਂ ਨੂੰ 51000-51000 ਹਜ਼ਾਰ ਰੁਪਏ ਦੀ ਮਾਲੀ ਮੱਦਦ ਦੇ ਚੈੱਕ ਦਿੱਤੇ ਗਏ ਅਤੇ ਪਿੰਡ ਮਲਸੀਆਂ ਕਲਾਂ, ਬਸਤੀ ਹਾਜੀ ਵਾਲੀ ਅਤੇ ਬਸਤੀ ਗਾਮੇ ਵਾਲੀ ਦੇ ਪੀੜਤ ਕਿਸਾਨਾਂ ਨੂੰ 4 ਲੱਖ 51000 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਨੂੰ ਵੰਡੇ ਗਏ ।
ਸੰਬੋਧਨ ਕਰਦੇ ਹੋਏ ਉੱਘੇ ਸਾਹਿਤਕਾਰ ਅਤੇ ਵਾਤਾਵਰਨ ਪ੍ਰੇਮੀ ਡਾ ਗੁਰਚਰਨ ਸਿੰਘ ਨੂਰਪੁਰ,ਸ ਦਰਸ਼ਨ ਸਿੰਘ ਕਿਸਾਨ ਯੂਨੀਅਨ ਬੀਕੇਯੂ ਕਾਦੀਆਂ ਅਤੇ ਭਾਈ ਹਰਪਾਲ ਸਿੰਘ ਮਖੂ ਵੱਲੋਂ ਡਾ ਓਬਰਾਏ ਵੱਲੋਂ ਕਿਸਾਨਾਂ ਦੀ ਮੱਦਦ ਲਈ ਅੱਗੇ ਆਉਣ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸਮੁੱਚੀ ਟੀਮ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਥੇਬੰਦੀ ਵੱਲੋਂ ਫਾਈਰਬਿ੍ਗੇਡ ਜੀਰਾ ਦੇ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸਨ
ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜੀਰਾ ਬਲਵਿੰਦਰ ਕੌਰ ਲਹੁਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਨੇੜਲੇ ਪਿੰਡ ਬਸਤੀ ਹਾਜੀ ਵਾਲੀ,ਬਸਤੀ ਗਾਮੇ ਵਾਲੀ ਤੇ ਪਿੰਡ ਮਲਸੀਆਂ ਕਲਾਂ ਦੇ ਵੱਖ-ਵੱਖ ਕਿਸਾਨਾਂ ਦੀ ਕਰੀਬ 110 ਏਕੜ ਕਣਕ ਦੀ ਪੱਕੀ ਫ਼ਸਲ ਅੱਗ ਦੀ ਭੇਟ ਚੜ੍ਹ ਗਈ ਸੀ ।
ਡਾ.ਉਬਰਾਏ ਵੱਲੋਂ ਜ਼ੀਰਾ ਫੇਰੀ ਦੌਰਾਨ ਇਹ ਵੀ ਕਿਹਾ ਗਿਆ ਸੀ ਕਿ ਸਾਡੇ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਔਖੀ ਘੜੀ ਵੇਲੇ ਇਨ੍ਹਾਂ ਦੀ ਬਾਂਹ ਫੜੀਏ।
ਇਸ ਮੌਕੇ ਉੱਘੇ ਸਾਹਿਤਕਾਰ ਅਤੇ ਵਾਤਾਵਰਨ ਪ੍ਰੇਮੀ ਡਾ ਗੁਰਚਰਨ ਸਿੰਘ ਨੂਰਪੁਰ,ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ਼ ਜ਼ੀਰਾ ਬਲਵਿੰਦਰ ਕੌਰ ਲਹੁਕੇ,ਲੈਬ ਇੰਚਾਰਜ ਜੀਰਾ ਜਗਸੀਰ ਸਿੰਘ, ਮਹਾਂਵੀਰ ਸਿੰਘ ਕਿਰਨ ਪੇਂਟਰ, ਨਵਜੋਤ ਨੀਲੇਵਾਲਾ,ਰਜਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਗੋਰਾ, ਕਿਸਾਨ ਆਗੂ ਸੁਖਦੇਵ ਸਿੰਘ ਮਹੀਆਂ ਵਾਲਾ,ਬੀਕੇਯੂ ਕਾਦੀਆਂ ਸੁਖਦੇਵ ਸਿੰਘ ਸਨੇਰ,ਪ੍ਰੀਤਮ ਸਿੰਘ ਮਹੀਆ ਸਿੰਘ ਵਾਲਾ, ਤਰਸੇਮ ਸਿੰਘ ਰੂਪ, ਰਜਿੰਦਰ ਸਿੰਘ ਬੱਬੂ, ਭਾਈ ਹਰਪਾਲ ਸਿੰਘ ਮਖੂ,ਰਾਮ ਸਿੰਘ ਸਮੇਤ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਵੀ ਹਾਜ਼ਰ ਸਨ।




