Uncategorized

ਸਰਬੱਤ ਦਾ ਭਲਾ ਟਰੱਸਟ ਵੱਲੋ 81 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਸਰਬੱਤ ਦਾ ਭਲਾ ਟਰੱਸਟ ਵੱਲੋ 81 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਖੂ,16 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਅਤੇ ਪੰਜਾਬ ਪ੍ਰਧਾਨ ਸ ਗੁਰਬਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਮਖੂ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 81 ਜਰੂਰਤਮੰਦ , ਵਿਧਵਾਵਾਂ, ਅੰਗਹੀਣ ਅਤੇ ਲੋੜਵੰਦ ਪਰਿਵਾਰਾਂ ਨੂੰ 62 ਹਜ਼ਾਰ ਪੰਜ ਸੋ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਗੁਰੂਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਗੁਰੂਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਦੇ ਮੈਨੇਜਰ ਇਕਬਾਲ ਸਿੰਘ ਵੱਲੋਂ ਵੰਡੇ ਗਏ।
ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਅਤੇ ਮੈਂਬਰ ਮਹਾਵੀਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ: ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ 180 ਲੋੜਵੰਦਾਂ,ਅੰਗਹੀਣਾਂ ਅਤੇ ਵਿਧਵਾਵਾਂ ਨੂੰ ਇੱਕ ਲੱਖ 37 ਹਜ਼ਾਰ ਰੁਪਏ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਅਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਮੌੇਂਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ,ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਕਿਰਨ ਪੇਂਟਰ ਅਤੇ ਮਨਪ੍ਰੀਤ ਸਿੰਘ,ਅਰਜਨ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਹੋਰ ਪਤਵੰਤੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
plz call me