Uncategorized

ਸਰਬੱਤ ਦਾ ਭਲਾ ਟਰੱਸਟ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

(ਪੰਜਾਬ) ਫਿਰੋਜ਼ਪੁਰ/ਜੀਰਾ, 19 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੀਰਾ ਵਿੱਚ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਜੀਰਾ ਇਲਾਕੇ ਨਾਲ ਸਬੰਧਿਤ 20 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ ਅਤੇ ਇੱਕ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ ਨੂੰ ਡਾਇਲਸਿਸ ਕਿੱਟ ਦਿੱਤੀ ਗਈ
। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਸਮੇਤ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜਗਸੀਰ ਸਿੰਘ ਲੈਬ ਇੰਚਾਰਜ ਜ਼ੀਰਾ ਅਤੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਬਲਵਿੰਦਰ ਕੌਰ ਲੋਹਕੇ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਅੱਖਾਂ ਦੇ ਫਰੀ ਕੈਂਪ,ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ ਅਤੇ ਅਨੇਕਾਂ ਹੀ ਹੋਰ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ।
ਇਸ ਮੋਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ , ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜੀਰਾ ਬਲਵਿੰਦਰ ਕੌਰ ਲਹੁਕੇ,ਜਗਸੀਰ ਸਿੰਘ ਲੈਬ ਇੰਚਾਰਜ ਜੀਰਾ, ਮੈਂਬਰ ਮਹਾਂਵੀਰ ਸਿੰਘ ਕਿਰਨ ਪੇਂਟਰ,ਨਵਜੋਤ ਨੀਲੇਵਾਲਾ,ਰਾਮ ਸਿੰਘ ਸਮੇਤ ਹੋਰ ਪਤਵੰਤੇ ਵੀ ਮੋਜੂਦ ਸਨ।

Related Articles

Leave a Reply

Your email address will not be published. Required fields are marked *

Back to top button
plz call me