ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

ਫਿਰੋਜ਼ਪੁਰ ,16 ਜੂਨ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}-
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਵੱਲੋਂ ਅਤੇ ਕੌਮੀ ਪ੍ਰਧਾਨ ਸ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਅਤੇ ਮਮਦੋਟ ਇਲਾਕੇ ਨਾਲ ਸਬੰਧਿਤ 30 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਮੈਡਮ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰਪਾਲ ਸ਼ਰਮਾ ਅਤੇ ਹੋਰ ਮੈਂਬਰਾਂ ਵੱਲੋਂ ਵੰਡੇ ਗਏ।
ਇਸ ਮੌਕੇ ਟੀਮ ਨਾਲ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਮੈਂਬਰ ਪਾਲ ਸਿੰਘ ਨੂੰ ਜ਼ਿਲ੍ਹਾ ਜਰਨਲ ਦੀਆਂ ਸੇਵਾਵਾਂ ਲਈ ਅਤੇ ਰਣਧੀਰ ਕੁਮਾਰ ਜੋਸ਼ੀ ਨੂੰ ਜ਼ਿਲ੍ਹਾ ਟੀਮ ਦੀ ਮੈਂਬਰਸ਼ਿਪ ਦੀ ਨਿਯੁਕਤੀ ਲਈ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ ਅਤੇ ਟੀਮ ਮੈਂਬਰਾ ਵੱਲੋਂ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ
। ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ ਅਤੇ ਜ਼ਿਲ੍ਹਾ ਟੀਮ ਦੇ ਸ਼ਾਮਿਲ ਮੈਂਬਰ ਰਣਧੀਰ ਜੋਸ਼ੀ ਵੱਲੋਂ ਕਿਹਾ ਗਿਆ ਕਿ ਡਾ ਐਸ ਪੀ ਸਿੰਘ ਓਬਰਾਏ ਨਾਲ ਸੇਵਾਵਾਂ ਨਿਭਾਉਣਾ ਸਾਡੀ ਖੁਸ਼ਕਿਸਮਤੀ ਹੈ ਟਰੱਸਟ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਸਿਟੀ , ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਅਤੇ ਮਹਾਂਵੀਰ ਸਿੰਘ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੇ ਕੋਲੋਂ ਹੀ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ , ਫਰੀ ਸਿਲਾਈ ਸੈਂਟਰ, ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ 1 ਲੱਖ 38 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ।
ਇਸ ਮੋਕੇ ਮਹਾਂਵੀਰ ਸਿੰਘ ਕਿਰਨ ਪੇਂਟਰ,ਸਿਟੀ ਅਤੇ ਛਾਉਣੀ ਦੇ ਇੰਚਾਰਜ ਬਲਵਿੰਦਰ ਪਾਲ ਸ਼ਰਮਾ , ਇੰਚਾਰਜ ਇਸਤਰੀ ਵਿੰਗ ਛਾਉਣੀ ਅਤੇ ਸਿਟੀ ਮੈਡਮ ਤਲਵਿੰਦਰ ਕੌਰ, ਮੈਂਬਰ ਰਣਧੀਰ ਜੋਸ਼ੀ, ਹੋਰ ਪਤਵੰਤੇ ਵੀ ਮੋਜੂਦ ਸਨ।