ਪਿੰਡ ਬੰਡਾਲਾ ਨਜ਼ਦੀਕ ਇਲਾਕਿਆਂ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਵੱਲੋਂ ਰਾਹਤ ਸਮੱਗਰੀ ਪਹੁੰਚਾਈ ਗਈ

(ਪੰਜਾਬ)ਫਿਰੋਜ਼ਪੁਰ 05 ਸਤੰਬਰ, 2025 {ਕੈਲਾਸ਼ ਸ਼ਰਮਾ ਜਿਲਾ ਵਸ਼ੇਸ਼ ਸੰਵਾਦਦਾਦਾ}=
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਜੀ ਵੱਲੋਂ ਬੰਡਾਲਾ ਨਜ਼ਦੀਕ ਵੱਖ—ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਹੜ੍ਹ ਪੀੜ੍ਹਤ ਪਰਿਵਾਰਾਂ ਦੀਆਂ ਲੋੜਾਂ ਨੂੰ ਨੋਟ ਕਰਕੇ ਟੀਮਾਂ ਬਣਾ ਕੇ ਲੌੜੀਂਦੀ ਰਾਹਤ ਸਮੱਗਰੀ ਅਤੇ ਪਸ਼ੂਆਂ ਦੇ ਲਈ ਚਾਰਾ ਵੰਡਿਆ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਪਾਸੋ ਮਦਦ ਲੈਣ ਲਈ ਟੋਲ ਫ੍ਰੀ ਨੰਬਰ 15100 ਅਤੇ ਲੈਂਡਲਾਇਨ ਨੰਬਰ 01632—235034 ਦੀ ਜਾਣਕਾਰੀ ਦਿੱਤੀ ਗਈ ਤਾਂ ਜ਼ੋ ਲੋਕ ਲੋੜ ਸਮੇਂ ਸੰਪਰਕ ਕਰ ਸਕਣ।