ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬੇੜੀ ਰਾਹੀਂ ਰਾਹਤ ਸਮੱਗਰੀ ਪਹੁੰਚਾਉਂਦੇ ਹੋਏ ਸੀ.ਜ਼ੇ.ਐੱਮ ਅਨੁਰਾਧਾ

(ਪੰਜਾਬ) ਫਿਰੋਜਪੁਰ 7 ਸਤੰਬਰ, 2025, {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੇ ਕਾਰਜਕਾਰੀ ਚੇਅਰਮੈਨ-ਕਮ-ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੇ ਦਿਸ਼ਾਂ ਨਿਰਦੇਸ਼ਾਂ ਸਦਕਾ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬੇੜੀ ਰਾਹੀਂ ਘਰ-ਘਰ ਵਿੱਚ ਜਾ ਕੇ ਰਾਹਤ ਸਮੱਗਰੀ ਅਤੇ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ। ਜੱਜ ਸਾਹਿਬ ਮੈਡਮ ਅਨੁਰਾਧਾ ਜੀ ਆਪ ਖੁਦ ਬੇੜੀ ਵਿੱਚ ਸਵਾਰ ਹੋ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਇਸ ਦੌਰਾਨ ਬਾਬੇ ਕੇ ਫਾਊਡੇਸ਼ਨ, ਦੌਧਰ (ਮੋਗਾ) ਵੱਲੋਂ ਬੇੜੀ ਮੁਹੱਈਆ ਕਰਵਾਈ ਗਈ ਅਤੇ ਉਹਨਾਂ ਦੀ ਮੈਡੀਕਲ ਟੀਮ ਵਿੱਚ ਜੱਜ ਸਾਹਿਬ ਨਾਲ ਮੌਜੂਦ ਰਹੀ ਜਿਹਨਾਂ ਵੱਲੋਂ ਬਿਮਾਰ ਲੋਕਾਂ ਨੂੰ ਡੂੰਘੇ ਪਾਣੀ ਵਿੱਚ ਉੱਤਰ ਕੇ ਲੋਕਾਂ ਦਾ ਚੈੱਕਅੱਪ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਗਈ। ਜੱਜ ਸਾਹਿਬ ਵੱਲੋਂ ਲੋਕਾਂ ਨੂੰ ਸੁਨੇਹਾ ਵੀ ਦਿੱਤਾ ਗਿਆ ਕਿ ਜੇਕਰ ਕਿਸੇ ਵੀ ਹੜ੍ਹ ਪੀੜ੍ਹਤ ਪਰਿਵਾਰ ਨੂੰ ਕਿਸੇ ਵੀ ਕਿਸਮ ਦੀ ਚੀਜ਼ ਦੀ ਜਰੂਰਤ ਹੋਵੇ ਉਹ ਦਫਤਰ ਦੇ ਫੋਨ ਨੰ.01632—235034 ਅਤੇ ਟੋਲ ਫ੍ਰੀ ਨੰਬਰ 15100 ਤੇ ਸੂਚਨਾ ਦੇ ਸਕਦਾ ਹੈ।