Uncategorized

ਕੌਮੀ ਲੋਕ ਅਦਾਲਤ ਵਿੱਚ 10181 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ

ਕੌਮੀ ਲੋਕ ਅਦਾਲਤ ਵਿੱਚ 10181 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।

(ਪੰਜਾਬ) ਫਿਰੋਜ਼ਪੁਰ 13.09.2025 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

 ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 18 ਬੈਂਚ ਬਣਾਏ ਗਏ ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ  12 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਇਸ ਦੇ ਨਾਲ ਹੀ ਰੈਵਿਨਿਉ ਕੇਸਾਂ ਲਈ 10 ਬੈਂਚ ਬਣਾਏ ਗਏ। ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 21609 ਕੇਸ ਲਗਾਏ ਗਏ ਜਿਹਨਾਂ ਵਿੱਚੋਂ 10181 ਕੇਸਾਂ ਦਾ ਨਿਪਟਾਰਾ ਕੀਤਾ ਗਿਆ ।  ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।
ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।
ਝ਼ਗੜੇ ਮੁਕਾਓ ਪਿਆਰ ਵਧਾਓ
ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।

Related Articles

Leave a Reply

Your email address will not be published. Required fields are marked *

Back to top button

Compare Listings

Title Price Status Type Area Purpose Bedrooms Bathrooms
plz call me jitendra patel