ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ ਇੰਜੀ: ਜਗਦੀਪ ਸਿੰਘ ਮਾਂਗਟ

(ਪੰਜਾਬ) ਫਿਰੋਜਪੁਰ 14 ਅਕਤੂਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਰਿਵਾਈਜ਼ਡ ਪੇ ਦੇ ਬਕਾਇਆ ਬਕਾਏ ਅਜੇ ਤੱਕ ਅਦਾ ਨਹੀਂ ਕੀਤੇ ਗਏ, ਹਾਲਾਂਕਿ ਇਸ ਸਬੰਧੀ ਕਈ ਵਾਰੀ ਯਾਦ ਪੱਤਰ ਭੇਜੇ ਗਏ ਸਨ ਅਤੇ ਵਿਸ਼ਵਵਿਦਿਆਲਯ ਦੀ ਫ਼ਾਇਨੈਂਸ ਕਮੇਟੀ ਵੱਲੋਂ ਵੀ ਇਸ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਸ ਜਗਮੀਤ ਸਿੰਘ ਅਤੇ ਪ੍ਰੈਸ ਸੈਕਟਰੀ ਇੰਜ ਜਗਦੀਪ ਸਿੰਘ ਮਾਂਗਟ ਨੇ ਸਾਂਝੇ ਤੌਰ ਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਕਰਮਚਾਰੀਆਂ ਦੇ ਹੱਕਾਂ ਨਾਲ ਖਿਲਵਾੜ੍ਹ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਐਸੋਸੀਏਸ਼ਨ ਮਜ਼ਬੂਰ ਹੋ ਕੇ ਆਪਣੇ ਰੋਸ ਨੂੰ ਹੋਰ ਤੇਜ਼ ਕਰੇਗੀ ਅਤੇ ਅਗਲਾ ਸੰਘਰਸ਼ਮਈ ਰਣਨੀਤੀ ਤੈਅ ਕੀਤੀ ਜਾਵੇਗੀ।

ਐਸੋਸੀਏਸ਼ਨ ਨੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਗੈਰ-ਅਧਿਆਪਕ ਸਟਾਫ਼ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਤੁਰੰਤ ਬਕਾਇਆ ਰਕਮ ਜਾਰੀ ਕੀਤੀ ਜਾਵੇ ਤਾਂ ਜੋ ਕਰਮਚਾਰੀਆਂ ਦਾ ਭਰੋਸਾ ਪ੍ਰਬੰਧਨ ‘ਤੇ ਬਣਿਆ ਰਹੇ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਨੂੰ ਕੀਤਾ ਆਰ ਓ ਸਿਸਟਮ ਭੇਟ

Wed Oct 15 , 2025
ਫਿਰੋਜਪੁਰ,14 ਅਕਤੂਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}= ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ: ਐਸ ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਦੇ ਅਨੇਕਾਂ ਕਾਰਜ ਜਾਰੀ ਹਨ। ਇਸ ਲੜੀ ਤਹਿਤ ਡਾਕਟਰ ਐਸ ਪੀ ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਅਤੇ ਕੌਮੀ ਪ੍ਰਧਾਨ ਸ ਜੱਸਾ […]

You May Like

Breaking News

advertisement