ਐਸਬੀਐਸ ਕਾਲਜ ਆਫ ਨਰਸਿੰਗ ਫਿਰੋਜਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਨਾਲ ਮਨਾਇਆ ਗਿਆ

(ਪੰਜਾਬ) ਫਿਰੋਜ਼ਪੁਰ 13 ਜਨਵਰੀ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਐੱਸ. ਬੀ. ਐੱਸ ਕਾਲਜ ਆਫ ਨਰਸਿੰਗ ਫਿਰੋਜ਼ਪੁਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ਼੍ਰੀ ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਸਾਰਿਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਤੇ ਸਾਰਿਆਂ ਨੂੰ ਲੋਹੜੀ ਵੰਡੀ ਗਈ। ਲੋਹੜੀ ਪੰਜਾਬ ਦਾ ਇੱਕ ਮੁੱਖ ਤਿਉਹਾਰ ਹੈ। ਲੋਹੜੀ ਦਾ ਇਤਿਹਾਸ ਇੱਕ ਦੁੱਲਾ ਭੱਟੀ ਦੀ ਕਹਾਣੀ ਨਾਲ ਜੁੜਿਆ ਹੋਇਆ ਹੈ। ਇਸ ਦਿਨ ਲੋਕ ਆਪਣੇ ਘਰਾ ਵਿੱਚ ਲੋਹੜੀ ਬਾਲਦੇ ਹਨ ਅਤੇ ਬਲਦੀ ਹੋਈ ਅੱਗ ਵਿੱਚ ਤਿਲ, ਰਿਉੜੀਆਂ ਅਤੇ ਮੂੰਗਫਲੀ ਆਦਿ ਸੁੱਟਦੇ ਹਨ ਅਤੇ ਇਸ ਸਮੇ “ਇੱਸ਼ਰ ਆਏ ਦਲਿੱਦਰ ਜਾਏ, ਦਲਿੱਦਰ ਦੀ ਜੜ੍ਹ ਚੁੱਲੇ ਪਾਏ” ਬੋਲਦੇ ਹਨ। ਇੱਸ਼ਰ ਤੋਂ ਭਾਵ ਖੁਸ਼ਹਾਲੀ ਅਤੇ ਦਲਿੱਦਰ ਤੋਊ ਭਾਵ ਮੰਦਹਾਲੀ ਅਤੇ ਗਰੀਬੀ ਹੁੰਦੀ ਹੈ। ਧਰਮਪਾਲ ਬਾਂਸਲ ਜੀ ਵੱਲੋਂ ਕਿਹਾ ਗਿਆ ਕਿ ਅਜਿਹੇ ਤਿਉਹਾਰ ਨੌਜਵਾਨਾਂ ਨੂੰ ਆਪਣੀ ਸੱਭਿਆਚਾਰਕ ਪਹਿਚਾਣ ਨਾਲ ਜੋੜਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸੱਭਿਆਚਾਰਕ ਮੁੱਲਾਂ ਨੂੰ ਅਪਣਾਉਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਾਰਿਆਂ ਨੇ ਭੰਗੜਾ ਅਤੇ ਗਿੱਧਾ ਪਾ ਕੇ ਲੋਹੜੀ ਦਾ ਆਨੰਦ ਮਾਣਿਆ। ਇਸ ਸਮੇ ਸਾਰੇ ਸਟਾਫ ਵੱਲੋਂ ਲੋਹੜੀ ਦੇ ਗੀਤ ਗਾ ਕੇ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਰਬਿਕਾ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ,ਅਮਨਦੀਪ ਕੌਰ, ਬਲਵਿੰਦਰ ਕੌਰ, ਗਗਨਦੀਪ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।
ਅੰਤ ਵਿੱਚ ਸਭ ਨੇ ਇਕ ਦੂਜੇ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਮਾਗਮ ਖੁਸ਼ੀ ਅਤੇ ਉਤਸਾਹ ਭਰੇ ਮਾਹੌਲ ਵਿੱਚ ਸੰਪੰਨ ਹੋਇਆ।




