ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਵਿੱਚ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨੂੰ ਆਫਤਾਂ ਦੌਰਾਨ ਸੁਰੱਖਿਆ ਦੇ ਉਪਾਅ ਬਾਰੇ ਦਿੱਤੀ ਵਿਸਥਾਰ ਪੂਰਵਕ ਜਾਣਕਾਰੀ

(ਪੰਜਾਬ) ਫਿਰੋਜ਼ਪੁਰ 19 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫ਼ਿਰੋਜ਼ਪੁਰ ਵਿੱਚ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਜਾਰੀ ਵਿੱਚ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ ਐਨਡੀਆਰਐਫ (NDRF) ਦੀ ਟੀਮ ਵੱਲੋਂ ਵਿਸ਼ੇਸ਼ ਤੌਰ ਤੇ ਵਿਜਿਟ ਕੀਤਾ ਗਿਆ। ਇਸ ਮੌਕੇ ਐਨਡੀਆਰਐਫ ਦੀ ਟੀਮ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਆਫ਼ਤਾਂ ਦੌਰਾਨ ਸੁਰੱਖਿਆ ਉਪਾਅ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ। ਟੀਮ ਵੱਲੋਂ ਖਾਸ ਤੌਰ ‘ਤੇ ਅੱਗ ਲੱਗਣ ਸਮੇਂ ਫਾਇਰ ਕੰਟਰੋਲ ਅਤੇ ਫਾਇਰ ਸੇਫ਼ਟੀ ਦੇ ਤਰੀਕਿਆਂ ਬਾਰੇ ਡੈਮੋ ਦੇ ਕੇ ਸਮਝਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਵਰਤੇ ਜਾਣ ਵਾਲੇ ਔਜਾਰ, ਅੱਗ ਬੁਝਾਉਣ ਵਾਲਾ ਸਿਲੰਡਰ, ਪਾਣੀ ਵਾਲਾ ਫਾਇਰ ਸਿਲੰਡਰ, ਫੋਮ ਵਾਲਾ ਫਾਇਰ ਸਿਲੰਡਰ, ਕਾਰਬਨ ਡਾਇਆਕਸਾਈਡ (CO₂) ਫਾਇਰ ਸਿਲੰਡਰ ਅਤੇ ਸੁੱਕਾ ਪਾਊਡਰ ਫਾਇਰ ਸਿਲੰਡਰ ਫਾਇਰ ਏਕਸਟਿੰਗਵਿਸ਼ਰ ਦੀ ਸਹੀ ਵਰਤੋਂ, ਅਤੇ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੀਤੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਨਾਲ ਵਿਦਿਆਰਥੀਆਂ ਵਿੱਚ ਸੁਰੱਖਿਆ ਪ੍ਰਤੀ ਜਾਗਰੂਕਤਾ ਵਧੀ। ਇਸ ਦੌਰਾਨ ਸ਼੍ਰੀ ਧਰਮਪਾਲ ਬਾਂਸਲ (ਚੇਅਰਮੈਨ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਖਾਸ ਤੌਰ ‘ਤੇ ਐਨਡੀਆਰਐਫ ਦੀ ਟੀਮ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੇ ਸਿਵਲ ਡਿਫੈਂਸ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨੌਜਵਾਨਾਂ ਨੂੰ ਆਫ਼ਤਾਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ ਅਤੇ ਸਮਾਜ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ। ਪ੍ਰੋਗਰਾਮ ਦੌਰਾਨ ਗੁਰਲਵਦੀਪ ਸਿੰਘ ਗਰੇਵਾਲ ਐਡੀਸ਼ਨਲ ਕੰਟਰੋਲਰ ਆਫ਼ ਸਿਵਲ ਡਿਫੈਂਸ ਫਿਰੋਜਪੁਰ ਅਤੇ ਫਾਜਿਲਕਾ ਵੱਲੋਂ ਪ੍ਰੈਕਟੀਕਲ ਟ੍ਰੇਨਿੰਗ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਇਸ ਮੌਕੇ ਤੇ ਪਰਮਿੰਦਰ ਸਿੰਘ ਬਾਠ ਅਤੇ ਅਸ਼ੀਸ਼ ਗੁਪਤਾ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਕੀਕਤੀ ਸਥਿਤੀਆਂ ਵਿੱਚ ਸਹੀ ਫ਼ੈਸਲੇ ਲੈਣ ਅਤੇ ਟੀਮ ਵਰਕ ਦੀ ਮਹੱਤਤਾ ਬਾਰੇ ਸਮਝਾਇਆ। ਕਾਲਜ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਬਹੁਤ ਹੀ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ, ਕਾਲਜ ਗਰਾਊਂਡ ਵਿੱਚ ਇਸ ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਮੌਕ ਡ੍ਰਿਲ ਰਾਹੀਂ ਅਸਲੀ ਹਾਲਾਤਾਂ ਦਾ ਅਨੁਭਵ ਕਰਵਾਇਆ ਗਿਆ। ਐਨਡੀਆਰਐਫ ਦੀ ਟੀਮ ਨੇ ਦੱਸਿਆ ਕਿ ਕਿਸੇ ਵੀ ਅਚਾਨਕ ਆਫ਼ਤ ਸਮੇਂ ਘਬਰਾਉਣ ਦੀ ਬਜਾਏ ਸ਼ਾਂਤ ਰਹਿ ਕੇ ਸਥਿਤੀ ਨੂੰ ਸੰਭਾਲਣਾ ਸਭ ਤੋਂ ਜ਼ਰੂਰੀ ਹੁੰਦਾ ਹੈ। ਉਨ੍ਹਾਂ ਨੇ ਭੂਚਾਲ, ਅੱਗ ਲੱਗਣ, ਗੈਸ ਲੀਕੇਜ ਅਤੇ ਹੋਰ ਐਮਰਜੈਂਸੀ ਹਾਲਾਤਾਂ ਦੌਰਾਨ ਲੋਕਾਂ ਦੀ ਜਾਨ ਬਚਾਉਣ ਦੇ ਤਰੀਕੇ ਵੀ ਸਮਝਾਏ। ਵਿਦਿਆਰਥੀਆਂ ਨੇ ਇਸ ਟ੍ਰੇਨਿੰਗ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਵਾਲ ਪੁੱਛ ਕੇ ਆਪਣੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ। ਟ੍ਰੇਨਿੰਗ ਦੌਰਾਨ ਸਿਖਾਈਆਂ ਗਈਆਂ ਗੱਲਾਂ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਲਾਭਕਾਰੀ ਦੱਸਿਆ ਅਤੇ ਕਿਹਾ ਕਿ ਇਹ ਜਾਣਕਾਰੀ ਭਵਿੱਖ ਵਿੱਚ ਨਰਸਿੰਗ ਦੇ ਪੇਸ਼ੇ ਨਾਲ ਨਾਲ ਸਮਾਜ ਸੇਵਾ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਕਾਲਜ ਦੇ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਸਟਾਫ ਵੱਲੋਂ ਵੀ ਇਸ ਪ੍ਰੋਗਰਾਮ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਕਿਹਾ ਕਿ ਐਨਡੀਆਰਐਫ ਵਰਗੀ ਸੰਸਥਾ ਵੱਲੋਂ ਦਿੱਤੀ ਗਈ ਪ੍ਰੈਕਟੀਕਲ ਟ੍ਰੇਨਿੰਗ ਨਾਲ ਵਿਦਿਆਰਥੀਆਂ ਦੀ ਕਾਬਲੀਅਤ ਵਿੱਚ ਵਾਧਾ ਹੁੰਦਾ ਹੈ। ਅੰਤ ਵਿੱਚ ਐਨਡੀਆਰਐਫ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ ਗਈ। ਜਿਸ ਨਾਲ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋ ਰਹੀ ਹੈ।




