ਸਰਬੱਤ ਦਾ ਭਲਾ ਟਰੱਸਟ ਦਾ ਵੱਡਾ ਉਪਰਾਲਾ,ਟਰੱਸਟ ਦੀ ‘ਹੜ੍ਹ ਪ੍ਰਭਾਵਿਤ ਵਿਆਹ ਯੋਜਨਾ’ ਤਹਿਤ 300 ਧੀਆਂ ਦੇ ਵਿਆਹਾਂਂ ਦੀ ਜ਼ਿੰਮੇਵਾਰੀ ਸਾਡੀ:ਡਾ.ਉਬਰਾਏ

ਫਿਰੋਜ਼ਪੁਰ ਖੇਤਰ ਦੀਆਂ 21 ਹੋਰ ਧੀਆਂ ਨੂੰ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਦਿੱਤੇ
(ਪੰਜਾਬ)ਮੱਖੂ/ ਫਿਰੋਜ਼ਪੁਰ 24 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਪੂਰੀ ਦੁਨੀਆ ਅੰਦਰ ਆਪਣੀ ਨਵੇਕਲੀ ਪਛਾਣ ਬਣਾ ਚੁੱਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ”ਹੜ ਪ੍ਰਭਾਵਿਤ ਵਿਆਹ ਯੋਜਨਾ” ਤਹਿਤ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਦੇ ਪਰਿਵਾਰਾਂ ਦੀਆਂ 21 ਹੋਰਨਾਂ ਧੀਆਂ ਦੇ ਵਿਆਹਾਂ ਲਈ ਸਹਾਇਤਾ ਦੇ ਰੂਪ ‘ਚ ਇੱਕ-ਇੱਕ ਲੱਖ ਰੁਪਏ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ।
ਇਸ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ ਤੇ ਡਾ ਐਸ ਪੀ ਸਿੰਘ ਉਬਰਾਏ, ਜੀਰਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ,ਡਾ ਕਮਲ ਬਾਗ਼ੀ ਸਿਆਟਲ ਯੂ ਐਸ ਏ ਤੋ ਪਹੁੰਚੀ ਟਰੱਸਟ ਦੀ ਟੀਮ, ਪੰਜਾਬ ਪ੍ਰਧਾਨ ਸ ਗੁਰਬਿੰਦਰ ਸਿੰਘ ਬਰਾੜ,ਨਗਰ ਕੌਂਸਲ ਮਖੂ ਦੇ ਪ੍ਰਧਾਨ ਸ਼੍ਰੀ ਨਰਿੰਦਰ ਮੋਹਨ ਕਟਾਰੀਆ ਵੱਲੋਂ ਸਰਹੱਦੀ ਸ਼ਹਿਰ ਫਿਰੋਜ਼ਪੁਰ ਦੇ ਮੱਖੂ ਵਿਖੇ ਬਲੂ ਮੂਨ ਕਿ੍ਕਟ ਅਕੈਡਮੀ ਵਿਖੇ ਅਕੈਡਮੀ ਦੇ ਸਰਪ੍ਰਸਤ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਅਤੇ ਕੌਸਲਰ ਗਗਨਦੀਪ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਟਰੱਸਟ ਦੀ ਟੀਮ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਪੀ.ਸਿੰਘ ਉਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਵਿੱਚ 21 ਧੀਆਂ ਅੰਮ੍ਰਿਤਸਰ ਦੀਆਂ 8 ਧੀਆਂ ਅਤੇ ਤਰਨਤਾਰਨ ਦੀਆਂ 27 ਧੀਆਂ ਦੇ ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇੱਕ-ਇੱਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵੱਲੋਂ ਕੁਲ 92 ਧੀਆਂ ਦੇ ਵਿਆਹ ਮੁਕੰਮਲ ਹੋ ਜਾਣਗੇ ਜਦ ਕਿ 28 ਜਨਵਰੀ ਨੂੰ ਫ਼ਾਜ਼ਿਲਕਾ ਖੇਤਰ ਦੀਆਂ 24 ਹੋਰਨਾਂ ਧੀਆਂ ਦੇ ਵਿਆਹਾਂ ਦਾ ਖਰਚ ਵੀ ਉਨ੍ਹਾਂ ਦੇ ਮਾਪਿਆਂ ਨੂੰ ਦੇ ਦਿੱਤਾ ਜਾਵੇਗਾ। ਡਾ. ਉਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਧੀਆਂ ਦੇ ਵਿਆਹਾਂ ਵਾਸਤੇ 3 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ,ਜਿਸ ਸਦਕਾ ਟਰੱਸਟ 300 ਧੀਆਂ ਦੇ ਵਿਆਹਾਂ ਤੇ ਇੱਕ-ਇਕ ਲੱਖ ਰੁਪਏ ਸ਼ਗਨ ਵਜੋਂ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਵੇਗਾ। ਇਸ ਵੱਡੇ ਸੇਵਾ ਕਾਰਜ ਨੂੰ ਨੇਪਰੇ ਚੜਾਉਣ ਲਈ ਸਿਆਟਲ (ਯੂ.ਐਸ.ਏ.) ਦੀ ਸਮੂਹ ਸਾਧ ਸੰਗਤ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਡਾ.ਉਬਰਾਏ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁਦੇਦਾਰ ਵੀ ਉਚੇਚੇ ਤੌਰ ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ।
ਇਸ ਮੌਕੇ ਡਾ ਐਸ ਪੀ ਸਿੰਘ ਉਬਰਾਏ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਡਾ ਕਮਲ ਬਾਗ਼ੀ ਵੱਲੋਂ ਵੀ ਵਿਆਹ ਵਾਲੀਆਂ ਧੀਆਂ ਨੂੰ ਏ ਬੀ ਐਚ ਹੈਲਥ ਕਾਰਡ ਭੇਟ ਕੀਤੇ ਗਏ ਜਿਸ ਨਾਲ ਇਹਨਾਂ ਧੀਆ ਦੇ ਪੰਜ ਮੈਂਬਰਾਂ ਲਈ ਇੱਕ ਸਾਲ ਲਈ ਓਪੀਡੀ ਫਰੀ ਹੋਵੇਗੀ ।ਸਮਾਗਮ ਦੇ ਅਖ਼ੀਰ ‘ਚ ਡਾ.ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਅਤੇ ਪੱਤਰਕਾਰਾਂ ਨੂੰ ਸਿਰਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤੇ ਗਏ।
ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ.ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਅੱਜ ਉਹ ਆਪਣੀਆਂ ਧੀਆਂ ਦੇ ਵਿਆਹਾਂ ਦੇ ਖ਼ਰਚ ਤੋਂ ਭਾਰ ਮੁਕਤ ਹੋ ਗਏ ਹਨ।
ਇਸ ਮੌਕੇ ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ,ਗੁਰਦੀਪ ਸਿੰਘ ਸਿੱਧੂ,ਹਰਦੀਪ ਸਿੰਘ ਸਿੱਧ(ਯੂ.ਐਸ.ਏ.), ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਵਰਿੰਦਰ ਠੁਕਰਾਲ,ਡੀਸੀ ਧਵਨ , ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਜਰਨਲ ਸਕੱਤਰ ਪਾਲ ਸਿੰਘ,ਜ਼ਿਲ੍ਹਾ ਸਲਾਹਕਾਰ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਬਲਵਿੰਦਰ ਕੌਰ ਲੋਹਕੇ, ਡਾ ਨਤਾਸ਼ਾ ਕਾਲੜਾ, ਜਸਬੀਰ ਕੌਰ ਕਾਲੜਾ,ਮਹਾਂਵੀਰ ਸਿੰਘ,ਰਾਮ ਸਿੰਘ, ਜਗਸੀਰ ਸਿੰਘ,ਬਲਵਿੰਦਰ ਪਾਲ ਸ਼ਰਮਾ, ਮਨਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ, ਹਰਭਗਵਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ,ਸੋਰਵ ਅਹੂਜਾ ,ਕੌਸਲਰ ਦਵਿੰਦਰ ਸਿੰਘ, ਪ੍ਰਕਿਰਤੀ ਕਲੱਬ ਜੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਪ੍ਰਕਿਰਤੀ ਭੰਗੜਾ ਕਲੱਬ ਜੀਰਾ ਤੋਂ ਰਘਬੀਰ ਸਿੰਘ ਬੋਬੀ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ,ਸਹਿਰ ਦੇ ਕੌਂਸਲਰ ਸਾਹਿਬਾਨ, ਪਿੰਡਾਂ ਦੇ ਸਰਪੰਚ,ਪੰਚ ਅਤੇ ਪੱਤਰਕਾਰ ਭਾਈਚਾਰਾ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।




