ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ

(ਪੰਜਾਬ)ਫਿਰੋਜ਼ਪੁਰ,28 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

    ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ  ਕਾਰੋਬਾਰੀ ਅਤੇ ਸਮਾਜ ਸੇਵੀ ਡਾ ਐਸ ਪੀ ਸਿੰਘ ਉਬਰਾਏ ਦੀ ਯੋਗ ਅਗਵਾਈ ਵਿੱਚ  ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਫਿਰੋਜਪੁਰ ਸਿਟੀ ਦੇ ਬੱਸ ਸਟੈਂਡ ਅੰਦਰ ਬਣੇ ਕਾਮਰੇਡ ਦਿਆਲ ਸਿੰਘ ਸੰਧੂ ਯਾਦਗਾਰੀ ਹਾਲ ਵਿੱਚ ਕਰਵਾਏ ਗਏ ਸਾਦੇ ਸਮਾਗਮ ਦੋਰਾਨ ਫਿਰੋਜਪੁਰ ਸਿਟੀ ਅਤੇ ਛਾਉਣੀ ਨਾਲ ਸਬੰਧਿਤ 30 ਜਰੂਰਤ ਮੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ । ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਦੇਖਰੇਖ ਹੇਠ ਸਿਟੀ ਅਤੇ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ ਅਤੇ ਰਣਧੀਰ ਜੋਸ਼ੀ  ਵੱਲੋਂ ਵੰਡੇ ਗਏ। 

ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ ਮੈਡਮ ਤਲਵਿੰਦਰ ਕੌਰ ਵੱਲੋਂ ਦੱਸਿਆ ਗਿਆ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਿਸੇ ਹੋਰ ਤੋਂ ਮਾਲੀ ਮੱਦਦ ਲਏ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਪੰਜ ਅਧੁਨਿਕ ਸਹੂਲਤਾਂ ਵਾਲੀਆਂ ਮੈਡੀਕਲ ਲੈਬੋਰਟਰੀਆਂ, ਫਿਜ਼ੀਓਥਰੈਪੀ ਸੈਂਟਰ, ਫਰੀ ਕੰਪਿਊਟਰ ਸੈਂਟਰ,ਫਰੀ ਸਿਲਾਈ ਸੈਂਟਰ, ਅੱਖਾਂ ਦੇ ਫਰੀ ਚੈੱਕਅਪ ਕੈਂਪ,ਲੋੜਵੰਦ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਐਂਬੂਲੈਂਸ ਅਤੇ ਜ਼ਿਲੇ ਅੰਦਰ ਲਗਭਗ ਡੇਢ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਲੋੜਵੰਦ ਪਰਿਵਾਰਾਂ ਨੂੰ ਵੰਡੇ ਜਾਂਦੇ ਹਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

सुहेलदेव वि. वि. में पूर्वांचल बाज़ार द्वारा कैंपस रिक्रूटमेंट ड्राइव का वृहद आयोजन,कुलपति ने पूर्वांचल बाजार हेतु चयनित छात्रों को दी बधाई

Thu Jan 29 , 2026
आजमगढ़।महाराजा सुहेलदेव विश्वविद्यालय, आजमगढ़ परिसर में स्थित शैक्षणिक भवन में विश्वविद्यालय के कुलपति प्रोफेसर संजीव कुमार जी की प्रेरणा से आज डिपार्टमेंट ऑफ बिज़नेस एडमिनिस्ट्रेशन के प्राध्यापको एवं बिजनेस एक्सपर्ट द्वारा आयोजित कैंपस रिक्रूटमेंट ड्राइव में प्रतिष्ठित कंपनी पूर्वांचल बाज़ार (Purvanchal Bazaar) ने परिसर के सफल छात्र-छात्राओं का विधिवत चयन […]

You May Like

Breaking News

advertisement