ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜ਼ਪੁਰ ਵਿਖੇ ਜੀ ਐਨ ਐਮ (2023-26) ਦੂਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

(ਪੰਜਾਬ) ਫਿਰੋਜਪੁਰ 24 ਫਰਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ ਵਿਖੇ GNM(2023-26) ਦੂਜੇ ਸਾਲ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸੰਦੀਪ ਕੌਰ ਸਪੁੱਤਰੀ ਮੇਜਾ ਸਿੰਘ ਨੇ ਪਹਿਲੇ ਦਰਜੇ, ਕੋਮਲਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਦੂਜੇ ਦਰਜੇ ਅਤੇ ਸੁਨਾਮੀ ਅਸਤਰ ਸਪੁੱਤਰੀ ਹਰਨੂਰ ਮਸੀਹ ਨੇ ਤੀਜੇ ਦਰਜੇ ਵਿੱਚ ਪ੍ਰਿੱਖਿਆ ਪਾਸ ਕੀਤੀ। ਸ਼੍ਰੀ ਧਰਮਪਾਲ ਬਾਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋ ਵਿਦਿਆਰਥੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇ ਵਧਾਈ ਦੇ ਪਾਤਰ ਹਨ।ਉਹਨਾ ਵੱਲੋ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆ ਵਿੱਚ ਅਗਾਹ ਵਧਣ ਤੇ ਗਿਆਨਵਾਨ ਬਣਾ ਕੇ ਜਿੰਦਗੀ ਵਿੱਚ ਅੱਗੇ ਵਧਣ ਦੇ ਕਾਬਲ ਬਣਾਉਦੀ ਹੈ। ਅੱਜ ਦੇ ਮੋਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਹਨਾ ਵੱਲੋ ਸਮੇ ਸਮੇ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ ਜਿਸ ਦੇ ਨਤੀਜੇ ਵਜੋ ਉਹਨਾ ਵੱਲੋ ਸਿੱਖਿਆ ਦੇ ਖੇਤਰ ਵਿੱਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਸੁਖਦੀਪ ਕੌਰ ਵੱਲੋ ਬੱਚਿਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾ ਵੱਲੋ ਸਟਾਫ ਅਤੇ ਵਿਦਿਆਰਥੀਆ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਤਾ ਜੋ ਹੋਰ ਵੀ ਵਧੀਆ ਨਤੀਜੇ ਲਿਆਦੇ ਜਾ ਸਕਣ ਅਤੇ ਬੱਚਿਆ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾ ਤੋ ਮੈਡੀਕਲ ਖੇਤਰ ਵਿੱਚ, ਬੱਚਿਆ ਨੂੰ ਨਰਸਿੰਗ ਕਿੱਤੇ ਦੇ ਨਾਲ –ਨਾਲ ਸਮਾਜ ਵਿੱਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਾ ਹੈ।ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।




