ਹੜ੍ਹ ਪ੍ਰਭਾਵਿਤਾਂ ਲਈ ਸਰਬੱਤ ਦਾ ਭਲਾ ਟਰੱਸਟ ਦਾ ਮੁੜ ਵੱਡਾ ਉਪਰਾਲਾ

ਸਰਹੱਦੀ ਖੇਤਰ ਦੀਆਂ 37 ਹੋਰ ਧੀਆਂ ਨੂੰ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਦਿੱਤੇ

ਟਰੱਸਟ ਵੱਲੋਂ 214 ਧੀਆਂ ਦੇ ਵਿਆਹ ਮੁਕੰਮਲ,ਘਰ ਬਣਾਉਣ ਦਾ ਕੰਮ ਹੋਇਆ ਸ਼ੁਰੂ : ਡਾ.ਉਬਰਾਏ

ਫਿਰੋਜ਼ਪੁਰ /ਮੱਖੂ 25 ਫ਼ਰਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

  ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਪੂਰੀ ਦੁਨੀਆਂ ਅੰਦਰ 'ਰੱਬ ਦੇ ਫਰਿਸ਼ਤੇ' ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ''ਹੜ ਪ੍ਰਭਾਵਿਤ ਵਿਆਹ ਯੋਜਨਾ'' ਤਹਿਤ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ 31 ਵੱਖ-ਵੱਖ ਪਰਿਵਾਰਾਂ ਦੀਆਂ ਹੋਰਨਾਂ ਧੀਆਂ ਸਮੇਤ ਮੋਗਾ ਜ਼ਿਲ੍ਹੇ ਦੀਆਂ 4 ਧੀਆਂ ਜ਼ਿਲ੍ਹਾ ਜਲੰਧਰ ਦੀ 1 ਧੀ ਅਤੇ ਕਪੂਰਥਲਾ ਜ਼ਿਲ੍ਹੇ ਦੀ 1 ਧੀ ਦੇ ਵਿਆਹ ਲਈ ਸਹਾਇਤਾ ਦੇ ਰੂਪ 'ਚ ਇੱਕ-ਇੱਕ ਲੱਖ ਰੁਪਏ 37 ਲੱਖ ਰਾਸ਼ੀ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ।
  ਇਸ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ ਤੇ ਸਰਹੱਦੀ ਸ਼ਹਿਰ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਦੇ ਬੀ ਸੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਏ ਗਏ ਸਮਾਗਮ ਵਿੱਚ  ਡਾ ਐਸ ਪੀ ਸਿੰਘ ਉਬਰਾਏ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਸਮਾਗਮ ਵਿੱਚ ਉਹਨਾਂ ਨਾਲ ਵਿਸ਼ੇਸ਼ ਤੌਰ ਜੀਰਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਅਤੇ ਟਰੱਸਟ ਦੇ ਅਮਰੀਕਾ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ ਅਤੇ ਸਿਆਸਲ ਯੂ ਐਸ ਏ ਦੀ ਟੀਮ, ਡਿਪਟੀ ਸਿੱਖਿਆ ਅਫ਼ਸਰ ਡਾ ਸਤਿੰਦਰ ਸਿੰਘ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਚਾਹਲ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸ਼੍ਰੀ ਗੋਕਲ ਚੰਦ ਬੁੱਘੀਪੁਰਾ, ਸਕੂਲ ਦੇ ਚੇਅਰਮੈਨ ਸ ਹਰਭਜਨ ਸਿੰਘ ਕਾਹਲੋ, ਗੁਰਬਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਪਹੁੰਚੇ।

    ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀਆਂ 31 ਧੀਆਂ, ਤਰਨਤਾਰਨ ਦੀਆਂ 25, ਅੰਮ੍ਰਿਤਸਰ ਦੀਆਂ 16 ਧੀਆਂ, ਫਾਜ਼ਿਲਕਾ ਦੀਆਂ 28 ਧੀਆਂ, ਮੋਗਾ ਦੀਆਂ 4 ਧੀਆਂ ਜਦ ਕਿ ਕਪੂਰਥਲਾ, ਜਲੰਧਰ ਤੇ ਗੁਰਦਾਸਪੁਰ ਦੀਆਂ 1-1 ਧੀਆਂ ਭਾਵ ਕੁਲ 107  ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇੱਕ-ਇੱਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵੱਲੋਂ ਕੁਲ 214 ਧੀਆਂ ਦੇ ਵਿਆਹ ਮੁਕੰਮਲ ਹੋ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਨੂੰ ਬਣਾਉਣ ਦਾ ਕਾਰਜ ਵੀ ਆਰੰਭ ਹੋ ਗਿਆ ਹੈ,ਜਿਸ ਤਹਿਤ 15 ਪੀੜਤ ਪਰਿਵਾਰਾਂ ਨੂੰ ਲੋੜੀਂਦੀ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਡਾ.ਉਬਰਾਏ ਨੇ ਵਿਆਹ ਕਾਰਜਾਂ ਦੀ ਵੱਡੀ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਸਿਆਟਲ (ਯੂ.ਐਸ.ਏ.) ਦੀ ਸਮੂਹ ਸਾਧ ਸੰਗਤ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁਦੇਦਾਰ ਵੀ ਉਚੇਚੇ ਤੌਰ ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ। 

  ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਆਹ ਵਾਲੀਆਂ ਧੀਆਂ ਨੂੰ ਆਏ ਹੋਏ ਟਰੱਸਟ ਦੇ ਮੋਹਤਬਰਾਂ ਵੱਲੋਂ ਨਵੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਦੇ ਅਖ਼ੀਰ 'ਚ ਆਏ ਹੋਏ ਮਹਿਮਾਨਾਂ ਨੂੰ ਬੀ ਸੀ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਵੱਲੋਂ ਕਸਬਾ ਮੱਖੂ ਦੇ ਮੋਹਤਬਰਾਂ ਵੱਲੋਂ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਮੋਹਤਬਰਾਂ ਵੱਲੋਂ ਡਾ.ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

     ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ.ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਅੱਜ ਉਹ ਆਪਣੀਆਂ ਧੀਆਂ ਦੇ ਵਿਆਹਾਂ ਦੇ ਖ਼ਰਚ ਤੋਂ ਭਾਰ ਮੁਕਤ ਹੋ ਗਏ ਹਨ। 
  ਇਸ ਮੌਕੇ ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ, ਗੁਰਦੀਪ ਸਿੰਘ ਸਿੱਧੂ,ਹਰਦੀਪ ਸਿੰਘ ਸਿੱਧੂ ਯੂ ਐਸ ਏ, ਅਮਰਜੀਤ ਸਿੰਘ ਬਰਾੜ, ਮਹਿੰਦਰ ਸਿੰਘ ਸੰਘਾ, ਗੁਰਮੀਤ ਸਿੰਘ ਨਿੱਝਰ, ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਕੈਸ਼ੀਅਰ ਵਿਜੈ ਕੁਮਾਰ ਬਹਿਲ, ਜਰਨਲ ਸਕੱਤਰ ਪਾਲ ਸਿੰਘ,ਜ਼ਿਲ੍ਹਾ ਸਲਾਹਕਾਰ ਰਣਜੀਤ ਸਿੰਘ ਰਾਏ, ਇੰਚਾਰਜ ਤਲਵੰਡੀ ਭਾਈ ਜਸਪ੍ਰੀਤ ਕੌਰ, ਬਲਦੇਵ ਸਿੰਘ ਸਰਾਂ, ਮਹਾਂਵੀਰ ਸਿੰਘ, ਮਨਪ੍ਰੀਤ ਸਿੰਘ, ਜਗਸੀਰ ਸਿੰਘ,ਰਾਮ ਸਿੰਘ ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਰਣਧੀਰ ਜੋਸ਼ੀ,ਮੀਤ ਪ੍ਰਧਾਨ ਮੋਗਾ ਰਣਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਮੋਗਾ ਅਵਤਾਰ ਸਿੰਘ ਘੋਲੀਆ, ਰਾਮ ਸਿੰਘ ਜਾਨੀਆ ਮੋਗਾ ਟੀਮ, ਸੁਖਦਰਸ਼ਨ ਸਿੰਘ, ਜਸਵਿੰਦਰ ਕੌਰ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ , ਸਮਾਜ ਸੇਵੀ ਅਸ਼ੋਕ ਕੁਮਾਰ ਕਥੂਰੀਆ ਜੀਰਾ,ਸਮਾਜ ਸੇਵੀ ਅੰਗਰੇਜ਼ ਸਿੰਘ, ਗੁਰਮੇਲ ਸਿੰਘ ਸੰਘੇੜਾ,ਪੱਤਰਕਾਰ ਭਾਈਚਾਰਾ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

हारमनी आयुर्वैदिक मेडिकल कॉलेज एवं अस्पताल फिरोजपुर द्वारा दो दिवसीय शुगर चेकअप कैंप का किया गया आयोजन

Thu Feb 26 , 2026
(पंजाब) फिरोजपुर 25 फरवरी [कैलाश शर्मा जिला विशेष संवाददाता]= हारमनी आयुर्वैदिक मेडिकल कॉलेज एवं अस्पताल फिरोजपुर द्वारा 2 दिवसीय 25-26 फरवरी को शुगर चेकअप कैंप का आयोजन किया गया जिसका शुभारंभ चेयरमैन श्री धर्मपाल बंसल, डायरेक्टर श्री योगेश बंसल तथा प्रिंसिपल डॉक्टर सुमन लता द्वारा किया गया। यह कैंप हार्मनी […]

You May Like

advertisement