ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਵਿਖੇ ਫਰੈਸ਼ਰ ਪਾਰਟੀ ਦਾ ਕੀਤਾ ਗਿਆ ਆਯੋਜਨ, ਜਿਸ ਵਿੱਚ ਮੈਡਮ ਕਿਰਨ ਬਾਂਸਲ ਨੇ ਖਾਸ ਮਹਿਮਾਨ ਵਜੋਂ ਕੀਤੀ ਸ਼ਿਰਕਤ

(ਪੰਜਾਬ) ਫਿਰੋਜਪੁਰ 01.03.2026 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾਂ}=

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਖਾਸ ਮਹਿਮਾਨ ਵਜੋਂ ਮੈਡਮ ਕਿਰਨ ਬਾਂਸਲ ਵੱਲੋਂ ਸ਼ਿਰਕਤ ਕੀਤੀ ਗਈ । ਸ਼੍ਰੀ ਧਰਮਪਾਲ ਬਾਂਸਲ ਜੀ (ਸੰਸਥਾਪਕ ਭਗਤੀ ਭਜਨ ਗਰੁੱਪ, ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ) ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਸਾਰੇ ਹੀ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ, ਨਸ਼ਿਆਂ, ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਅਤੇ ਸਭ ਤੋਂ ਪਹਿਲਾਂ ਇੱਕ ਚੰਗੇ ਨਾਗਰਿਕ ਬਣਨ ਕਿਉਕਿ ਨਰਸਿੰਗ ਇੱਕੋ ਅਜਿਹਾ ਕਿੱਤਾ ਹੈ ਜਿਸ ਵਿੱਚ ਤੁਸੀ ਕੰਮ ਦੇ ਨਾਲ-ਨਾਲ ਸਮਾਜਿਕ ਭਲਾਈ ਤੇ ਮਨੁੱਖਤਾ ਦੀ ਸੇਵਾ ਕਰ ਸਕਦੇ ਹੋ ਅਤੇ ਨਰਸਿੰਗ ਕਿੱਤੇ ਨੂੰ ਚੁਣਨ ਵਾਸਤੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ। ਸ਼੍ਰੀ ਧਰਮਪਾਲ ਬਾਂਸਲ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਪ੍ਰਤੀ ਇਮਾਨਦਾਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਮੁਕਾਬਲੇ ਜਿਵੇਂ ਕਿ ਮੋਡਲਿੰਗ , ਭਾਸ਼ਣ ਮੁਕਾਬਲੇ, ਚਾਰਟ ਪ੍ਰਤੀਯੋਗਤਾ, ਰੰਗੋਲੀ ਮੁਕਾਬਲੇ, ਕਰਵਾਏ ਗਏ। ਜੇਤੁ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਨਸ਼ੇ ਅਤੇ ਨਰਸਿੰਗ ਕਿੱਤੇ ਨਾਲ ਸੰਬੰਧਿਤ ਕੋਰਉਗ੍ਰਾਫੀ ਵੀ ਪੇਸ਼ ਕੀਤੀ ਗਈ। ਮੈਡਮ ਕਿਰਨ ਬਾਸਂਲ ਅਤੇ ਪ੍ਰਿੰਸੀਪਲ ਸੁਖਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਜੀ ਜਾਨ ਨਾਲ ਆਪਣੇ ਕਿੱਤੇ ਨੂੰ ਮੁੱਖ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਆ ਗਿਆ। ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ । ਵਿਦਿਆਰਥੀਆਂ ਵੱਲੋਂ ਗਿੱਧੇ ਅਤੇ ਭੰਗੜੇ ਦੀਆਂ ਆਟਿਮਾ ਪੇਸ਼ ਕੀਤੀਆਂ ਗਈਆਂ। ਮਿਸਟਰ ਫੇਅਰਵੈੱਲ ਮਿਸ ਫੇਅਰਵੈੱਲ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਾਰੇ ਪ੍ਰੋਗਰਾਮ ਦਾ ਪ੍ਰਬੰਧ ਜਗਦੇਵ ਸਿੰਘ ਅਤੇ ਖੁਸ਼ਪਾਲ ਕੌਰ ਵੱਲੋਂ ਦੇਖਿਆ ਗਿਆ ਜਿਸ ਵਿੱਚ ਸਾਰੇ ਸਟਾਫ ਵੱਲੋਂ ਉਹਨਾ ਦਾ ਸਾਥ ਦਿੱਤਾ ਗਿਆ। ਇਸ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

राइजिंग चाइल्ड स्कूल के वार्षिकोत्सव में दिखी ‘एक भारत-श्रेष्ठ भारत’ की झलक

Sun Mar 1 , 2026
लोकेशन रायबरेलीरिपोर्टर विपिन राजपूत राइजिंग चाइल्ड स्कूल के वार्षिकोत्सव में दिखी ‘एक भारत-श्रेष्ठ भारत’ की झलक राइजिंग चाइल्ड स्कूल के वार्षिकोत्सव में दिखी देश की सांस्कृतिक विरासत रायबरेली शहर के प्रभुटाऊन स्थित राइजिंग चाइल्ड स्कूल का वार्षिकोत्सव धूमधाम के साथ संपन्न हुआ। “एक भारत-श्रेष्ठ भारत” विषय पर आधारित आयोजन में […]

You May Like

advertisement