ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜ਼ਪੁਰ ਵਿਖੇ ਜੀਐਨਐਮ 2024-27 ਅਤੇ ਏਐਨਐਮ 2024-26 ਪਹਿਲੇ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ

(ਪੰਜਾਬ) ਫਿਰੋਜ਼ਪੁਰ 11 ਮਾਰਚ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

   ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ ਵਿਖੇ GNM(2024-27) & ANM( 2024-26) ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ GNM ਦੇ ਵਿਦਿਆਰਥੀਆ ਨੇ ਕ੍ਰਮਵਾਰ ਹਰਲੀਨ ਕੌਰ ਸਪੁੱਤਰੀ ਗੁਰਮੇਲ ਸਿੰਘ ਨੇ ਪਹਿਲੇ ਦਰਜੇ, ਕਮਲਪ੍ਰੀਤ ਕੌਰ ਸਪੁੱਤਰੀ ਕੁਲਵਿਦਰ ਸਿੰਘ ਨੇ  ਦੂਜੇ ਦਰਜੇ ਅਤੇ ਹਰਪ੍ਰੀਤ ਕੌਰ ਸਪੁੱਤਰੀ ਗੁਰਬਿੰਦਰ ਸਿੰਘ ਨੇ ਤੀਜੇ ਦਰਜੇ ਅਤੇ ANM ਦੇ ਵਿਦਿਆਰਥੀਆਂ ਨੇ ਕ੍ਰਮਵਾਰ ਰਾਜਵਿੰਦਰ ਕੌਰ ਸਪੁੱਤਰੀ ਜਗਸੀਰ ਸਿੰਘ ਨੇ ਪਹਿਲੇ ਦਰਜੇ, ਸ਼ਿਖਾ ਸਪੁੱਤਰੀ ਅਸ਼ਵਨੀ ਕੁਮਾਰ ਨੇ ਦੂਜੇ ਦਰਜੇ ਅਤੇ ਰਮਨਦੀਪ ਕੌਰ ਸਪੁੱਤਰੀ ਸਤਪਾਲ ਸਿੰਘ ਨੇ ਤੀਜੇ ਦਰਜੇ ਵਿੱਚ ਪ੍ਰਿੱਖਿਆ ਪਾਸ ਕੀਤੀ।

ਸ਼੍ਰੀ ਧਰਮਪਾਲ ਬਾਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇ ਵਧਾਈ ਦੇ ਪਾਤਰ ਹਨ। ਉਹਨਾਂ ਵੱਲੋਂ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆਂ ਵਿੱਚ ਅਗਾਹ ਵਧਣ ਤੇ ਗਿਆਨਵਾਨ ਬਣਾ ਕੇ ਜਿੰਦਗੀ ਵਿੱਚ ਅੱਗੇ ਵਧਣ ਦੇ ਕਾਬਲ ਬਣਾਉਦੀ ਹੈ। ਅੱਜ ਦੇ ਮੋਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਹਨਾਂ ਵੱਲੋਂ ਸਮੇ ਸਮੇ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ। ਜਿਸ ਦੇ ਨਤੀਜੇ ਵਜੋਂ ਉਹਨਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਸੁਖਦੀਪ ਕੌਰ ਵੱਲੋਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾਂ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਤਾਂ ਜੋ ਹੋਰ ਵੀ ਵਧੀਆ ਨਤੀਜੇ ਲਿਆਂਦੇ ਜਾ ਸਕਣ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋ ਮੈਡੀਕਲ ਖੇਤਰ ਵਿੱਚ, ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ–ਨਾਲ ਸਮਾਜ ਵਿੱਚ ਵਿਚਰਨ ਦੀ ਸਿੱਖਿਆ ਦਿੰਦਾ ਆ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਾ ਹੈ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

मीडिया देश का चौथा स्तंभ सिर्फ नाम का रहा गया है क्या - नरेश शर्मा

Thu Mar 12 , 2026
इंडियन कौंसिल ऑफ प्रेस दिल्ली प्रदेश अध्यक्ष नरेश शर्मा ने कड़े शब्दों से निंदा करते हुए कहा है कि देश का चौथा स्तंभ माना जाता है लेकिन केन्द्र सरकार और राज्य सरकार और अदालत भी हमेशा कहते है कि पत्रकारों के साथ बदतमीजी करने वाले पर कानूनी कार्रवाई होगी लेकिन […]

You May Like

advertisement