
(ਪੰਜਾਬ) ਫਿਰੋਜ਼ਪੁਰ/ਮੱਖੂ 27 ਅਪ੍ਰੈਲ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮਖੂ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਮੱਖੂ ਅਤੇ ਨਾਲ ਲੱਗਦੇ ਪਿੰਡਾਂ ਨਾਲ ਸਬੰਧਿਤ 23 ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ 23 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਹਾਂਵੀਰ ਸਿੰਘ, ਮਨਪ੍ਰੀਤ ਸਿੰਘ਼ ਵੱਲੋਂ ਵੰਡੇ ਗਏ।
ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰਅੰਗਹੀਣਾਂ ,
ਦਿਮਾਗੀ ਤੌਰ ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਇੱਕ ਮਹੀਨੇ ਦੀਆਂ ਦੋ – ਦੋ ਡਾਇਲਸਿਸ ਕਿੱਟਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜੀਰਾ ਬਲਵਿੰਦਰ ਕੌਰ ਲੋਹਕੇ,ਲੈਬ ਇੰਚਾਰਜ ਜਗਸੀਰ ਸਿੰਘ ਹਾਜ਼ਰ ਸਨ।


