ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ ਅਤੇ ਦਿਮਾਗੀ ਤੌਰ ਬਿਮਾਰ ਵਿਅਕਤੀਆਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

ਫਿਰੋਜ਼ਪੁਰ/ਮੱਖੂ, 29 ਅਪ੍ਰੈਲ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ  ਸਮਾਜਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਕਾਮਰੇਡ ਦਿਆਲ ਸਿੰਘ ਸੰਧੂ ਯਾਦਗਾਰੀ ਹਾਲ ਫਿਰੋਜ਼ਪੁਰ ਵਿਖੇ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਅਤੇ ਦਿਮਾਗੀ ਤੌਰ ਤੇ ਬਿਮਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਸਿਟੀ ਅਤੇ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਇੰਚਾਰਜ ਇਸਤਰੀ ਵਿੰਗ ਤਲਵਿੰਦਰ ਕੌਰ ਮੈਂਬਰ ਰਣਧੀਰ ਜੋਸ਼ੀ ਵੱਲੋਂ ਵੰਡੇ ਗਏ।

ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਅੰਗਹੀਣਾਂ ,ਦਿਮਾਗੀ ਤੌਰ ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਇੱਕ ਮਹੀਨੇ ਦੀਆਂ ਦੋ – ਦੋ ਡਾਇਲਸਿਸ ਕਿੱਟਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

सांसद नवीन जिन्दल के प्रयासों से कुरुक्षेत्र में पहले हरित शवदाह गृह का सफल ट्रायल

Wed Apr 29 , 2026
सांसद नवीन जिन्दल की पर्यावरण संरक्षण की दिशा में महत्वपूर्ण पहल। कुरुक्षेत्र, प्रमोद कौशिक 29 अप्रैल : सांसद नवीन जिन्दल की प्रेरणा और पहल पर कुरुक्षेत्र के पहले हरित शवदाह गृह का आज सफल परीक्षण (ट्रायल) किया गया। कुरुक्षेत्र के सैक्टर 5 के वार्ड नंबर 12 में स्थित यह पहल […]

You May Like

advertisement