ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਵਿੱਚ ਮਜ਼ਦੂਰ ਦਿਵਸ ਬੜੇ ਹੀ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ

(ਪੰਜਾਬ) ਫਿਰੋਜਪੁਰ 02 ਮਈ 2026 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

 ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਫਿਰੋਜ਼ਪੁਰ ਵਿੱਚ ਮਜ਼ਦੂਰ ਦਿਵਸ ਬੜੇ ਹੀ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਜ਼ਦੂਰ ਵਰਗ ਦੀ ਮਹਾਨਤਾ, ਉਨ੍ਹਾਂ ਦੀ ਕਠਿਨ ਮਿਹਨਤ ਅਤੇ ਸਮਾਜ ਦੇ ਵਿਕਾਸ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਸਲਾਮ ਕਰਨਾ ਸੀ। ਸ਼੍ਰੀ ਧਰਮਪਾਲ ਬਾਂਸਲ ਜੀ (ਸੰਸਥਾਪਕ ਭਗਤੀ ਭਜਨ ਗਰੁੱਪ, ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ  ਕਾਲਜ) ਵੱਲੋਂ ਸਾਰੇ ਮਜ਼ਦੂਰਾਂ ਨੂੰ ਇਸ ਦਿਨ ਵਧਾਈ ਦਿੱਤੀ।  ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ। ਸਮਾਗਮ ਦੀ ਸ਼ੁਰੂਆਤ ਕਾਲਜ ਕੈਂਪਸ ਵਿੱਚ ਮਜ਼ਦੂਰਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਪ੍ਰੋਗਰਾਮ ਨਾਲ ਹੋਈ। ਵਿਦਿਆਰਥੀਆਂ ਵੱਲੋਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਮਜ਼ਦੂਰਾਂ ਦੀ ਜ਼ਿੰਦਗੀ, ਸੰਘਰਸ਼ ਅਤੇ ਉਨ੍ਹਾਂ ਦੀ ਮਿਹਨਤ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਨੇ ਦੱਸਿਆ ਕਿ ਹਰ ਇਕ ਇਮਾਰਤ, ਸੜਕ ਅਤੇ ਤਰੱਕੀ ਦੇ ਪਿੱਛੇ ਮਜ਼ਦੂਰਾਂ ਦੀ ਅਟੱਲ ਮਿਹਨਤ ਲੁਕੀ ਹੋਈ ਹੈ। ਸ਼੍ਰੀ ਧਰਮਪਾਲ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਮਜ਼ਦੂਰਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਨੂੰ ਰੋਸ਼ਨ ਕੀਤਾ ਅਤੇ ਕਿਹਾ ਕਿ ਮਜ਼ਦੂਰ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਮਜ਼ਦੂਰਾਂ ਦੀ ਇਜ਼ਤ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਣ। 

     ਇਸ ਮੌਕੇ ਕਾਲਜ ਦੇ ਸਹਾਇਕ ਕਰਮਚਾਰੀਆਂ ਅਤੇ ਮਜ਼ਦੂਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਨੇ ਮਜ਼ਦੂਰਾਂ ਨਾਲ ਮਿਲ ਕੇ ਕਾਲਜ ਕੈਂਪਸ ਦੀ ਸਫ਼ਾਈ ਕਰਕੇ “ਕਿਰਤ ਦੀ ਇਜ਼ਤ” ਦਾ ਸੰਦੇਸ਼ ਦਿੱਤਾ। ਇਹ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਣਾ ਦਾਇਕ ਸਾਬਤ ਹੋਇਆ। ਇਸ ਦਿਹਾੜੇ ਨੇ ਸਭ ਨੂੰ ਇਹ ਸਿੱਖਿਆ ਦਿੱਤੀ ਕਿ ਮਜ਼ਦੂਰਾਂ ਦੀ ਮਿਹਨਤ ਅਤੇ ਯੋਗਦਾਨ ਦੀ ਕਦਰ ਕਰਨਾ ਸਾਡਾ ਫਰਜ ਹੈ। 

  ਸਮਾਗਮ ਦੇ ਅੰਤ ਵਿੱਚ ਸਭ ਨੇ ਮਜ਼ਦੂਰ ਵਰਗ ਦੇ ਸਨਮਾਨ ਅਤੇ ਸਮਾਜਿਕ ਬਰਾਬਰੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸੋਨੂੰ, ਅਨਿਲ ਕੁਮਾਰ, ਅਮਰਜੀਤ ਕੌਰ, ਰਾਜਵਿੰਦਰ ਕੌਰ, ਦੀਪੂ, ਰਾਜਵਿੰਦਰ ਕੌਰ, ਕਿਰਨਾ, ਪਰਵੀਨ, ਮਨਜਿੰਦਰ, ਵਿਪਨ ਕੁਮਾਰ, ਅਜੈ, ਬਿਲੂ, ਹੰਸਰਾਜ, ਸੁਰਜੀਤ, ਮੇਜਰ ਸਿੰਘ, ਕਰਨ, ਸੰਦੀਪ ਸਿੰਘ, ਸੁਖਾ ਆਦਿ ਮਜ਼ਦੂਰ ਸ਼ਾਮਿਲ ਰਹੇ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

ਸਰਬੱਤ ਦਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

Sun May 3 , 2026
(ਪੰਜਾਬ) ਫਿਰੋਜ਼ਪੁਰ/ਮੱਲਾਂ ਵਾਲਾ, 02 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}= ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ‌ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਅੰਗਹੀਣਾਂ , ਦਿਮਾਗੀ ਤੌਰ ਬਿਮਾਰ […]

You May Like

advertisement