
(ਪੰਜਾਬ) ਫਿਰੋਜ਼ਪੁਰ/ਮੱਲਾਂ ਵਾਲਾ, 02 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸੇਵੀਅਰ ਸਿੰਘ ਵੱਜੋਂ ਜਾਣੇ ਜਾਂਦੇ ਦੁਬੱਈ ਦੇ ਉਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਉਬਰਾਏ ਦੀ ਰਹਿਨੁਮਾਈ ਹੇਠ ਮੱਲਾਂ ਵਾਲਾ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੋਰਾਨ ਮੱਲਾਂ ਵਾਲਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਅਗਵਾਈ ਵਿੱਚ ਮੱਲਾਂ ਵਾਲਾ ਇਲਾਕੇ ਨਾਲ ਸਬੰਧਿਤ ਅੰਗਹੀਣਾਂ ਅਤੇ ਦਿਮਾਗੀ ਤੌਰ ਤੇ ਬਿਮਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕਂਂ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਅਤੇ ਮਹਾਂਵੀਰ ਸਿੰਘ ਵੱਲੋਂ ਵੰਡੇ ਗਏ।
ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਅੰਗਹੀਣਾਂ , ਦਿਮਾਗੀ ਤੌਰ ਬਿਮਾਰ ਵਿਅਕਤੀਆਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ ਤੇ ਲੈਬੋਰਟਰੀਆਂ, ਫਿਜ਼ਿਓਥਰੈਪੀ ਸੈਂਟਰ,ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ,ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।


