
(ਪੰਜਾਬ) ਫਿਰੋਜ਼ਪੁਰ 14 ਮਈ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ ਫਿਰੋਜ਼ਪੁਰ ਵਿਖੇ
ਇਕ ਛੋਟਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕਾਂ ਦੀ ਮਿਹਨਤ ਅਤੇ ਸੇਵਾਵਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਤਰੱਕੀ ਪੱਤਰ ਭੇਂਟ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਲੈਂਪ ਲਾਈਟਿੰਗ ਸਮਾਰੋਹ ਨਾਲ ਕੀਤੀ ਗਈ, ਜਿਸ ਦੌਰਾਨ ਗਿਆਨ ਅਤੇ ਸੇਵਾ ਦੇ ਪ੍ਰਤੀਕ ਵਜੋਂ ਦੀਪ ਪ੍ਰਜਵਲਿਤ ਕੀਤਾ ਗਿਆ।
ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਉੱਤੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦੌਰਾਨ ਮਿਸਟਰ ਜਗਦੇਵ ਸਿੰਘ ਨੂੰ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ। ਇਸ ਤੋਂ ਇਲਾਵਾ ਅਮਨਦੀਪ ਕੌਰ ਅਤੇ ਕੋਮਲਜੀਤ ਕੌਰ ਨੂੰ ਲੈਕਚਰਾਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ। ਤਰੱਕੀ ਪੱਤਰ ਅਤੇ ਨਿਯੁਕਤੀ ਪੱਤਰ ਦੇ ਨਾਲ ਫੁੱਲਾ ਦੇ ਬੁੱਕੇ ਦਿੱਤੇ ਗਏ। ਕਾਲਜ ਪ੍ਰਬੰਧਕ ਅਤੇ ਸਟਾਫ ਵੱਲੋ ਉਹਨਾ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋ ਵਧੀਆ ਕੰਮ ਕਰਨ ਲਈ ਉਤਸ਼ਾਹ ਦਿੱਤਾ ਗਿਆ।
ਇਸ ਮੌਕੇ ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ ਅਤੇ ਹਾਰਮਨੀ ਆਯੂਰਵੈਦਿਕ ਕਾਲਜ) ਨੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾਂ ਮਿਹਨਤੀ ਅਤੇ ਯੋਗ ਅਧਿਆਪਕਾਂ ਨੂੰ ਪ੍ਰੋਤਸਾਹਿਤ ਕਰਦਾ ਰਹੇਗਾ ਤਾਂ ਜੋ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਪ੍ਰਮੋਟ ਹੋਏ ਅਧਿਆਪਕਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ,
ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਇੰਦਰਜੀਤ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਰਣਦੀਪ ਕੌਰ, ਪੂਨਮ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ। ਸਮਾਗਮ ਦੇ ਅੰਤ ਵਿੱਚ ਸਾਰੇ ਸਟਾਫ ਮੈਂਬਰਾਂ ਨੇ ਪ੍ਰਮੋਟ ਹੋਏ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਸਾਂਝੀ ਕੀਤੀ।
ਤਰੱਕੀ ਪੱਤਰ ਮਿਲਣ ਤੋਂ ਬਾਅਦ ਤਿੰਨਾਂ ਅਧਿਆਪਕਾਂ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਵੀ ਨਿਸ਼ਠਾ ਅਤੇ ਮਿਹਨਤ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਕਾਲਜ ਦੇ ਮਾਹੌਲ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।


