ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜਪੁਰ ਬੀਐਸਸੀ ਨਰਸਿੰਗ 2023-27 ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਏਕਜੋਤ ਕੌਰ ਪਹਿਲੇ ਦਰਜੇ ਅਤੇ ਮਹਿਕਪੁਰੀ ਦੂਜੇ ਦਰਜੇ ਤੇ ਰਹੀ। ਅਮਨਦੀਪ ਕੌਰ, ਬਬੀਤਾ ਕੁਮਾਰੀ, ਨਵਨੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਤੀਜੇ ਦਰਜੇ ਤੇ ਪ੍ਰੀਖਿਆ ਪਾਸ ਕਰਕੇ ਆਪਣੇ ਮਾਂ ਬਾਪ, ਕਾਲਜ ਅਤੇ ਸਮਾਜ ਦਾ ਨਾਮ ਕੀਤਾ ਰੋਸ਼ਨ।

(ਪੰਜਾਬ) ਫਿਰੋਜਪੁਰ 22 ਮਈ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

   ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ ਵਿਖੇ B.Sc.(N) (2023-27) 4th ਸਮੈਸਟਰ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਕ੍ਰਮਵਾਰ ਏਕਜੋਤ ਕੌਰ ਸਪੁੱਤਰੀ ਮਨਪ੍ਰੀਤ ਸਿੰਘ,  ਨੇ ਪਹਿਲੇ ਦਰਜੇ, ਮਹਿਕ ਪੁਰੀ ਸਪੁੱਤਰੀ ਰਕੇਸ਼ ਪੁਰੀ  ਨੇ  ਦੂਜੇ ਦਰਜੇ ਅਤੇ ਅਮਨਦੀਪ ਕੌਰ ਸਪੁੱਤਰੀ  ਅਵਤਾਰ ਸਿੰਘ, ਬਬੀਤਾ ਕੁਮਾਰੀ ਸਪੁੱਤਰੀ ਅਸ਼ੋਕ ਸਿੰਘ, ਨਵਨੀਤ ਕੌਰ ਸਪੁੱਤਰੀ ਸਤਨਾਮ ਸਿੰਘ, ਨਵਨੀਤ ਕੌਰ ਸਪੁੱਤਰੀ ਸਤਪਾਲ ਸਿੰਘ ਅਤੇ ਪ੍ਰਭਜੋਤ ਕੌਰ ਸਪੁੱਤਰੀ ਸੁਖਦੇਵ ਸਿੰਘ ਨੇ ਤੀਜੇ ਦਰਜੇ ਵਿੱਚ ਪ੍ਰਿੱਖਿਆ ਪਾਸ ਕੀਤੀ। ਸ਼੍ਰੀ ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ  ਕਾਲਜ  ਅਤੇ  ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋ ਵਿਦਿਆਰਥੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇ ਵਧਾਈ ਦੇ ਪਾਤਰ ਹਨ। ਉਹਨਾਂ ਵੱਲੋਂ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆਂ ਵਿੱਚ ਅਗਾਹ ਵਧਣ ਤੇ ਗਿਆਨਵਾਨ ਬਣਾ ਕੇ ਜਿੰਦਗੀ ਵਿੱਚ ਅੱਗੇ ਵਧਣ ਦੇ  ਕਾਬਲ ਬਣਾਉਦੀ ਹੈ। ਅੱਜ ਦੇ ਮੋਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਹਨਾਂ ਵੱਲੋਂ ਸਮੇ ਸਮੇ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ। ਜਿਸ ਦੇ ਨਤੀਜੇ ਵਜੋਂ ਉਹਨਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਸੁਖਦੀਪ ਕੌਰ ਵੱਲੋਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾਂ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਤਾ ਜੋ ਹੋਰ ਵੀ ਵਧੀਆ ਨਤੀਜੇ ਲਿਆਦੇ ਜਾ ਸਕਣ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾਂ ਤੋਂ ਮੈਡੀਕਲ ਖੇਤਰ ਵਿੱਚ, ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ–ਨਾਲ ਸਮਾਜ ਵਿੱਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾਂ ਕਰਦਾ ਹੈ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ,  ਰਮਨਦੀਪ ਕੌਰ, ਸੁਖਮਨਦੀਪ ਕੌਰ,  ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

फोर्टिस अस्पताल देगा श्रमजीवी पत्रकारों को निःशुल्क स्वास्थ्य कार्ड : डॉ. इंदु बंसल जैन

Fri May 22 , 2026
हरियाणा संपादक – वैद्य पण्डित प्रमोद कौशिक।सह संपादक – डॉ. संजीव कुमारी दूरभाष – 9416191877 श्रमजीवी पत्रकार संघ हरियाणा का दल पहुंचा फोर्टिस अस्पताल मानेसर पत्रकार सम्मेलन को ले कर हुईं बैठक।पर्यावरण दिवस पर 5 जून को होगा प्रदेशस्तरीय पत्रकार सम्मेलन। चंडीगढ़, 22 मई : हरियाणा के श्रमजीवी पत्रकारों के […]

You May Like

advertisement