ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਜ਼ਿਲ੍ਹਾ ਚੋਣ ਅਫ਼ਸਰ

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ

(ਪੰਜਾਬ)ਫ਼ਿਰੋਜ਼ਪੁਰ, 25 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}:=

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ।

  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID), ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ।

        ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਹੈ ਤਾਂ ਉਸ ਦੇ ਆਧਾਰ ’ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।

 ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

पत्रकारों के इंश्योरेंस करवा मीडिया वेल बिंग एसोसिएशन सराहनीय कार्य कर रही है:विपुल गोयल

Mon May 25 , 2026
पत्रकारों के कल्याण को सरकार गंभीरता से ले रही : विपुल गोयल।पत्रकारों के हितों की मजबूत आवाज बना मीडिया वेल बिंग एसोसिएशन:विपुल गोयल।निःशुल्क बीमा, स्वास्थ्य सुविधाओं और AI प्रशिक्षण से पत्रकारों को नई दिशा देने में जुटा संगठन।सरकार अब तक 60 से अधिक घोषणाओं को लागू कर चुकी है, जबकि […]

You May Like

Breaking News

advertisement