ਸਰਬੱਤ ਦਾ ਭਲਾ ਟਰੱਸਟ ਵੱਲੋ ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

(ਪੰਜਾਬ) ਫਿਰੋਜ਼ਪੁਰ/ਮੱਖੂ, 31 ਮਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ  ਸਮਾਜਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮਖੂ ਵਿਖੇ ਕਰਵਾਏ ਗਏ ਇੱਕ ਸਾਦੇ ਸਮਾਗਮ ਦੌਰਾਨ ਮੱਖੂ ਅਤੇ ਜ਼ੀਰਾ ਦੇ ਨਾਲ ਲੱਗਦੇ ਪਿੰਡਾਂ ਨਾਲ ਸਬੰਧਿਤ 23 ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ 23 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ,ਮਨਪ੍ਰੀਤ ਸਿੰਘ਼ ਵੱਲੋਂ ਵੰਡੇ ਗਏ।
  ਸੰਸਥਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵੱਲੋਂ  ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜਪੁਰ ਜਿਲ੍ਹੇ ਅੰਦਰ ਮੱਖੂ , ਜੀਰਾ, ਮੱਲਾਂ ਵਾਲਾ, ਤਲਵੰਡੀ ਭਾਈ, ਮੁੱਦਕੀ, ਫਿਰੋਜ਼ਪੁਰ ਛਾਉਣੀ ਅਤੇ ਸਿਟੀ,  ਅਤੇ ਗੁਰੂ ਹਰਸਹਾਏ ਨਾਲ ਸੰਬੰਧਿਤ ਅੰਗਹੀਣਾਂ ,ਦਿਮਾਗੀ ਤੌਰ ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ , ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਇੱਕ ਮਹੀਨੇ ਦੀਆਂ ਦੋ - ਦੋ ਡਾਇਲਸਿਸ ਕਿੱਟਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।

    ਇਸ ਮੌਕੇ, ਮਹਾਂਵੀਰ ਸਿੰਘ,ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜੀਰਾ ਬਲਵਿੰਦਰ ਕੌਰ ਲੋਹਕੇ,ਲੈਬ ਇੰਚਾਰਜ ਜਗਸੀਰ ਸਿੰਘ, ਮੈਂਬਰ ਰਾਮ ਸਿੰਘ ਹਾਜ਼ਰ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

जीवन की महानता को आध्यात्मिकता से ही समझा जा सकता है: साध्वी बलजीत भारती

Sun May 31 , 2026
(पंजाब)फिरोजपुर, 31 मई [कैलाश शर्मा जिला विशेष संवाददाता]=

You May Like

Breaking News

advertisement