ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਵਿਖੇ ਵਿਸ਼ਵ ਬਰੈਸਟ ਫੀਡਿੰਗ ਸਪਤਾਹ ਮਨਾਇਆ ਗਿਆ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਰੈਸਟ ਫਿਟਿੰਗ ਦੀ ਮਹੱਤਤਾ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

(ਪੰਜਾਬ) ਫਿਰੋਜਪੁਰ 08 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

 ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਡੇਵਾਲਾ ਵਿਖੇ ਵਿਸ਼ਵ ਬਰੈਸਟ ਫੀਡਿੰਗ ਸਪਤਾਹ ਮਨਾਇਆ  ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਰੈਸਟ  ਫੀਡਿੰਗ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਮਾਵਾਂ ਅਤੇ ਪਰਿਵਾਰਾਂ ਨੂੰ ਬੱਚਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਹੀ ਜਾਣਕਾਰੀ ਦੇਣਾ ਹੈ। ਵਿਸ਼ਵ ਪੱਧਰ ’ਤੇ ਬਰੈਸਟ  ਫੀਡਿੰਗ ਸਪਤਾਹ ਹਰ ਸਾਲ 1 ਤੋਂ 7 ਅਗਸਤ ਤੱਕ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਦਾ ਵਿਸ਼ਾ “Breastfeeding for a sustainable start in life: strengthen what works” ਰਿਹਾ। 

    ਇਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਦੱਸਿਆ ਕਿ ਨਵਜੰਮੇ ਬੱਚੇ ਲਈ ਮਾਂ ਦਾ ਦੁੱਧ ਪੋਸ਼ਣ ਦਾ ਮਹੱਤਵਪੂਰਨ ਸਰੋਤ ਹੈ ਅਤੇ ਮਾਂ ਦੇ ਦੁੱਧ ਨਾਲ ਬੱਚੇ ਦੀ ਸਿਹਤ ਅਤੇ ਵਿਕਾਸ ਨੂੰ ਮਜ਼ਬੂਤ ਸਹਾਰਾ ਮਿਲਦਾ ਹੈ। ਵਿਦਿਆਰਥੀਆਂ ਨੇ ਮਾਵਾਂ ਨੂੰ ਬਰੈਸਟ ਫੀਡਿੰਗ ਨਾਲ ਜੁੜੀਆਂ ਸਹੀ ਵਿਧੀਆਂ, ਸਫ਼ਾਈ ਅਤੇ ਬੱਚੇ ਦੀਆਂ ਪੋਸ਼ਣ ਸੰਬੰਧੀ ਲੋੜਾਂ ਬਾਰੇ ਜਾਣਕਾਰੀ ਦਿੱਤੀ। ਨਰਸਿੰਗ ਖੇਤਰ ਵਿੱਚ ਬਰੈਸਟ  ਫੀਡਿੰਗ ਸਬੰਧੀ ਜਾਗਰੂਕਤਾ ਦੀ ਵਿਸ਼ੇਸ਼ ਮਹੱਤਤਾ ਹੈ। ਨਰਸਾਂ ਹਸਪਤਾਲਾਂ ਅਤੇ ਕਮਿਊਨਿਟੀ ਪੱਧਰ ’ਤੇ ਮਾਵਾਂ ਨੂੰ ਸਹੀ ਸਲਾਹ ਦੇਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋੜ ਅਨੁਸਾਰ ਸਿਹਤ ਮਾਹਿਰਾਂ ਤੱਕ ਮਾਰਗਦਰਸ਼ਨ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਨਰਸਿੰਗ ਵਿਦਿਆਰਥੀਆਂ ਲਈ ਬਰੈਸਟ ਫੀਡਿੰਗ  ਬਾਰੇ ਵਿਗਿਆਨਕ ਅਤੇ ਵਿਹਾਰਕ ਗਿਆਨ ਹਾਸਲ ਕਰਨਾ ਬਹੁਤ ਜ਼ਰੂਰੀ ਹੈ। 

ਸ਼੍ਰੀ ਧਰਮਪਾਲ ਬਾਸਲ (ਸੰਸਥਾਪਕ ਭਗਤੀ ਭਜਨ ਗਰੁੱਪ,ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਕਾਲਜ ਪ੍ਰਬੰਧਨ ਵੱਲੋਂ ਕਿਹਾ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਤਿਆਰ ਕਰਦੇ ਹਨ। ਵਿਦਿਆਰਥੀਆਂ ਨੇ ਵੀ ਇਸ ਮੌਕੇ ਬਰੈਸਟ ਫੀਡਿੰਗ ਸਬੰਧੀ ਜਾਗਰੂਕਤਾ ਨੂੰ ਘਰ-ਘਰ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ।

      ਇਸ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਗੁਰਪ੍ਰੀਤ ਕੌਰ,  ਰਮਨਦੀਪ ਕੌਰ, ਸੁਖਮਨਦੀਪ ਕੌਰ,  ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ,  ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

पत्रकार अशोक केशव वराटे आइडियल पत्रकार संगठन ठाणे के जिला उपाध्यक्ष होंगे

Sun Aug 9 , 2026
सेंट्रल डेस्क संपादक – वैद्य पण्डित प्रमोद कौशिक दूरभाष – 9416191877 महाराष्ट्र, 8 अगस्त : आइडियल पत्रकार संगठन जिला इकाई ठाणे महाराष्ट्र को मजबूती प्रदान करते हुए पत्रकार अशोक केशव वराटे निवासी उल्हासनगर को जिला उपाध्यक्ष के पद पर नियुक्त किया गया है। यह नियुक्ति आइडियल पत्रकार संगठन के प्रदेश […]

You May Like

advertisement