
ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਲੋਕ-ਰਿਵਾਜਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਕਰਵਾਇਆ ਵਿਸ਼ੇਸ਼ ਪ੍ਰੋਗਰਾਮ।
(ਪੰਜਾਬ) ਫਿਰੋਜਪੁਰ 13 ਅਗਸਤ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਸਰਕਾਰੀ ਪ੍ਰਾਇਮਰੀ ਸਕੂਲ ਵਾੜਾ ਵਰਿਆਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੋਗੋਆਣੀ ਨੇ ਮਿਲ ਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਰੰਗਾਰੰਗ ਸਮਾਗਮ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ । ਸਮਾਗਮ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਲੋਕ-ਰਿਵਾਜਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸੀ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਗੋਗੋਆਣੀ ਦੇ ਵਿਦਿਆਰਥੀਆਂ ਨੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਸਮਾਗਮ ਵਿੱਚ ਵੱਧ ਚੜ ਕੇ ਭਾਗ ਲਿਆ। ਸਕੂਲ ਦਾ ਮਾਹੌਲ ਪੰਜਾਬੀਅਤ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਵਿਰਸੇ ਦੀ ਮਨਮੋਹਕ ਝਲਕ ਪੇਸ਼ ਕੀਤੀ ਗਈ।
ਸਮਾਗਮ ਦੌਰਾਨ ਸਕੂਲ ਵਿੱਚ ਰਵਾਇਤੀ ਪੰਜਾਬੀ ਸਜਾਵਟ ਕੀਤੀ ਗਈ, ਜਿਸ ਨੇ ਸਮਾਗਮ ਦੀ ਖੂਬਸੂਰਤੀ ਨੂੰ ਹੋਰ ਵਧਾ ਦਿੱਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਗਤੀਵਿਧੀਆਂ ਵਿੱਚ ਹਿੱਸਾ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇੱਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭੁਪਿੰਦਰ ਸਿੰਘ ਮੁੱਖ ਮਹਿਮਾਨ ਵੱਜੋਂ ਪਹੁੰਚੇ ਅਤੇ ਸੈਂਟਰ ਹੈੱਡ ਟੀਚਰ ਬਲਰਾਜ ਸਿੰਘ ਵਿਸ਼ੇਸ਼ ਮਹਿਮਾਨ ਰਹੇ ।
ਸਕੂਲ ਦੀ ਮੁੱਖ ਅਧਿਆਪਕਾ ਰੰਜੂ ਬਾਲਾ ਅਤੇ ਮੁੱਖ ਅਧਿਆਪਕਾ ਅਨੁਰਾਧਾ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਦੀਆਂ ਅਮੀਰ ਪਰੰਪਰਾਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਤੀਆਂ ਦੇ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਹਿਯੋਗ ਦਿੱਤਾ ਗਿਆ। ਸਮਾਗਮ ਨੇ ਵਿਦਿਆਰਥੀਆਂ ਵਿੱਚ ਆਪਣੀ ਮਾਂ-ਬੋਲੀ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਕੀਤੀ।
ਇੱਸ ਮੌਕੇ ਕਮਲਜੀਤ ਸਿੰਘ, ਸੰਦੀਪ ਕੁਮਾਰ , ਸਿਮਰਜੀਤ ਕੌਰ, ਪ੍ਰਿਅੰਕਾ ਰਾਣੀ, ਜਸਵਿੰਦਰ ਸਿੰਘ, ਪਰਮਜੀਤ ਕੌਰ, ਗੁਰਜੀਤ ਕੌਰ, ਆਰਤੀ , ਰੀਨਾ , ਸੁਖਜਿੰਦਰ ਕੌਰ ਆਦਿ ਹਾਜ਼ਰ ਸਨ ।


