ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਤੀਜ ਦਾ ਤਿਉਹਾਰ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਹੋਏ, ਬੜੇ ਉਤਸ਼ਾਹ ਅਤੇ ਧੂਮ ਨਾਮ ਨਾਲ ਇਹ ਮਨਾਇਆ ਗਿਆ

(ਪੰਜਾਬ) ਫਿਰੋਜਪੁਰ 23 ਅਗਸਤ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

          ਫਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਸਮਾਨ  ਜਿਵੇ ਕਿ ਚਰਖਾ,ਮਧਾਣੀ, ਪੱਖੀਆ ਅਤੇ ਫੁਲਕਾਰੀਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਤੀਜ ਦੇ ਰੰਗਾਰੰਗ ਪ੍ਰੋਗਰਾਮ ਵਿੱਚ ਮੈਡਮ ਕਿਰਨ ਬਾਸਲ (ਡਾਇਰੈਕਟਰ ਹਾਰਮਨੀ ਆਯੂਰਵੈਦਿਕ ਮੈਡੀਕਲ  ਕਾਲਜ), (CA)ਪ੍ਰਿਯੰਕਾ ਬਾਸਲ, ਪ੍ਰਾਸ਼ੀ ਅਗਰਵਾਲ, ਸਰਵਿਕਾ ਅਗਰਵਾਲ, ਯੁਗੇਸ਼ ਜੈਨ(SP),ਸ਼੍ਰੀਮਤੀ ਸ਼ਾਲੂ ਨੰਦਾ, ਸ਼੍ਰੀਮਤੀ ਨੀਰੂ ਮਲਹੋਤਰਾ, ਸ਼੍ਰੀਮਤੀ ਆਸ਼ਾ ਗੁਪਤਾ, ਸ਼੍ਰੀਮਤੀ ਆਂਚਲ, ਸ਼੍ਰੀਮਤੀ ਪੱਲਵੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 

   ਮਹਿਮਾਨਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਿੱਧੇ, ਬੋਲੀਆਂ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਪ੍ਰੋਗਰਾਮ ਦੌਰਾਨ ਮਹਿਮਾਨਾਂ ਦੀ ਹਾਜ਼ਰੀ ਨੇ ਪ੍ਰੋਗਰਾਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ।ਪ੍ਰੋਗਰਾਮ ਦੀ ਸ਼ੁਰੂਆਤ ਵਿਧੀਵਤ ਦੀਪ ਪ੍ਰਜਵਲਿਤ ਕਰਕੇ ਅਤੇ ਧਾਰਮਿਕ ਗੀਤ ਗਾ ਕੇ ਕੀਤੀ ਗਈ। ਗਿੱਧਾ, ਬੋਲੀਆਂ ਅਤੇ ਪੰਜਾਬੀ ਲੋਕ-ਗੀਤਾਂ ਦੀਆਂ ਪੇਸ਼ਕਾਰੀਆਂ ਨੇ ਪ੍ਰੋਗਰਾਮ ਨੂੰ ਖਾਸ ਖਿੱਚ ਦਾ ਕੇਂਦਰ ਬਣਾਇਆ। ਵਿਦਿਆਰਥਣਾਂ ਨੇ ਗਿੱਧੇ ਰਾਹੀਂ ਪੰਜਾਬੀ ਲੋਕ-ਜੀਵਨ, ਸੱਭਿਆਚਾਰ ਅਤੇ ਪੁਰਾਤਨ ਰੀਤਾਂ-ਰਿਵਾਜਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ। 

 ਇਸ ਮੌਕੇ ਮਹਿੰਦੀ ਲਗਾਉਣ, ਪੰਜਾਬੀ ਵਿਰਸੇ ਨਾਲ ਸੰਬੰਧਿਤ ਸਜਾਵਟ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। 

      ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ “ਬੇਟੀ ਬਚਾਉ, ਬੇਟੀ ਪੜਾਉ” ਵਿਸ਼ੇ ਤੇ ਬਹੁਤ ਸੋਹਣੀ ਕੋਰਿਉਗਰਾਫੀ ਪੇਸ਼ ਕੀਤੀ ਗਈ। ਤੀਜ ਦੇ ਮੌਕੇ ’ਤੇ ਪੰਜਾਬੀ ਪਕਵਾਨਾਂ ਅਤੇ ਰਵਾਇਤੀ ਖਾਣ-ਪੀਣ ਦੀਆਂ ਵਸਤੂਆਂ ਨੇ ਵੀ ਪ੍ਰੋਗਰਾਮ ਦੀ ਰੌਣਕ ਵਧਾਈ। ਕਾਲਜ ਦੇ ਅਧਿਆਪਕਾਂ ਨੇ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। 

        ਸ਼੍ਰੀ ਧਰਮਪਾਲ ਬਾਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਸੰਸਥਾਪਕ ਭਗਤੀ ਭਜਨ ਗਰੁੱਪ) ਵੱਲੋਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਬਾਰੇ ਜਾਣੂ ਕਰਵਾਉਣਾ ਵੀ ਜ਼ਰੂਰੀ ਹੈ। ਤੀਜ ਦਾ ਤਿਉਹਾਰ ਸਿਰਫ਼ ਖੁਸ਼ੀਆਂ ਮਨਾਉਣ ਦਾ ਮੌਕਾ ਹੀ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਵੀ ਸੁੰਦਰ ਸਾਧਨ ਹੈ।ਉਹਨਾ ਵੱਲੋ ਕਿਹਾ ਗਿਆ ਕਿ ਪੰਜਾਬੀ ਸੱਭਿਆਚਾਰ ਨੂੰ ਸਿਰਫ ਪ੍ਰੋਗਰਾਮ ਤੱਕ ਹੀ ਸੀਮਿਤ ਨਹੀ ਰੱਖਣਾ ਚਾਹੀਦਾ ਬਲਕਿ ਰੋਜਾਨਾ ਦੀ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। 

    ਪ੍ਰੋਗਰਾਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਤੀਜ ਦੇ ਇਸ ਸੱਭਿਆਚਾਰਕ  ਪ੍ਰੋਗਰਾਮ  ਦਾ ਖੂਬ ਆਨੰਦ ਮਾਣਿਆ। ਪੂਰਾ ਕਾਲਜ ਕੈਂਪਸ ਪੰਜਾਬੀ ਗੀਤਾਂ, ਗਿੱਧੇ ਦੀਆਂ ਬੋਲੀਆਂ ਅਤੇ ਖੁਸ਼ੀਆਂ ਨਾਲ ਗੂੰਜਦਾ ਰਿਹਾ। ਇਸ ਤਰ੍ਹਾਂ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵਿਖੇ ਮਨਾਇਆ ਗਿਆ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਆਪਸੀ ਸਾਂਝ ਦਾ ਸੁੰਦਰ ਸੰਦੇਸ਼ ਦੇ ਗਿਆ। 

    ਪ੍ਰੌਗਰਾਮ ਦੌਰਾਨ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ,ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ,  ਰਮਨਦੀਪ ਕੌਰ, ਸੁਖਮਨਦੀਪ ਕੌਰ,  ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ,  ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

बहन के हाथों में हुनर, आंखों में सपने, ‘विष्णु भैया’ ने दिया आत्मनिर्भरता का सहारा

Sun Aug 23 , 2026
महासमुन्द 23 अगस्त 2026/ हर बहन चाहती है कि उसके भाई के जीवन में खुशियां ही खुशियां हो। सफलता उसके भाई के कदम चूमे। हर भाई की भी यही इच्छा होती है कि उसकी बहन सदैव खुश रहे अपने बलबूते पर अपना जीवन यापन करें। छत्तीसगढ़ सरकार के मुखिया और […]

You May Like

Breaking News

advertisement