ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਵਿਖੇ ਵਰਲਡ ਹੈਲਥ ਆਰਗਨਾਈਜੇਸ਼ਨ ਅਤੇ ਪੰਜਾਬ ਗੌਰਮੈਂਟ ਵੱਲੋਂ ਪੋਸ਼ਣ ਹਫਤੇ ਨੂੰ ਮਨਾਉਣ ਦੀ ਕੀਤੀ ਗਈ ਸ਼ੁਰੂਆਤ

(ਪੰਜਾਬ) ਫਿਰੋਜ਼ਪੁਰ 02 ਸਤੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

    ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ ਵਿਖੇ ਵਰਲਡ ਹੈਲਥ ਔਰਗਨਾਈਜੈਸ਼ਨ ਅਤੇ ਪੰਜਾਬ ਗੋਰਮੈਂਟ ਵੱਲੋ ਅਧਾਰਿਤ (01/09/2026 ਤੋ 07/09/2026)ਪੋਸ਼ਣ ਹਫ਼ਤੇ ਨੂੰ ਮਨਾਉਣ ਦੀ  ਸ਼ੁਰੂਆਤ ਕੀਤੀ ਗਈ। ਇਸ ਸਾਲ 2026 ਦਾ ਥੀਮ ਹੈ  “ਡਿਸਕਵਰ ਦਾ ਪਾਵਰ ਆਫ ਨਿਉਟ੍ਰਿਸ਼ਨ”  ਪੋਸ਼ਣ ਦੀ ਤਾਕਤ ਨੂੰ ਜਾਣਨ ਦਾ ਅਰਥ ਹੈ ਇਹ ਸਮਝਣਾ ਕਿ ਅਸੀਂ ਜੋ ਭੋਜਨ ਖਾਂਦੇ ਹਾਂ, ਉਹ ਸਾਡੇ ਸਰੀਰ ਅਤੇ ਮਨ ’ਤੇ ਕਿਵੇਂ ਪ੍ਰਭਾਵ ਪਾਉਂਦਾ ਹੈ। ਪੌਸ਼ਟਿਕ ਭੋਜਨ ਸਰੀਰ ਦੇ ਵਿਕਾਸ, ਮਜ਼ਬੂਤ ਹੱਡੀਆਂ, ਚੰਗੀ ਰੋਗ-ਪ੍ਰਤੀਰੋਧਕ ਸਮਰੱਥਾ ਅਤੇ ਤੰਦਰੁਸਤ ਜੀਵਨ ਲਈ ਜ਼ਰੂਰੀ ਹੈ। 

       ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮ ਦੀਆਂ ਪੌਸ਼ਟਿਕ ਡਾਇਟ ਤਿਆਰ ਕਰਕੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪੋਸ਼ਕ ਤੱਤਾਂ ਜਿਵੇਂ ਪ੍ਰੋਟੀਨ, ਕਾਰਬੋਹਾਈਡਰੇਟ, ਵਿਟਾਮਿਨ, ਖਣਿਜ ਪਦਾਰਥ ਅਤੇ ਫਾਈਬਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਦੱਸਿਆ ਕਿ ਸਿਹਤਮੰਦ ਜੀਵਨ ਲਈ ਰੋਜ਼ਾਨਾ ਦੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ, ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਅਨਾਜ ਅਤੇ ਹੋਰ ਪੌਸ਼ਟਿਕ ਭੋਜਨ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ।

  ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਡਾਇਟ ਰਾਹੀਂ ਇਹ ਵੀ ਸਮਝਾਇਆ ਗਿਆ ਕਿ ਉਮਰ, ਸਰੀਰਕ ਲੋੜ ਅਤੇ ਸਿਹਤ ਦੀ ਸਥਿਤੀ ਅਨੁਸਾਰ ਡਾਇਟ ਦੀ ਚੋਣ ਕਿਵੇਂ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੰਕ ਫੂਡ, ਬਹੁਤ ਜ਼ਿਆਦਾ ਤਲੀਆਂ ਹੋਈਆਂ ਚੀਜ਼ਾਂ ਅਤੇ ਵਧੇਰੇ ਮਿੱਠੇ ਭੋਜਨ ਤੋਂ ਪਰਹੇਜ਼ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।

     ਵਿਦਿਆਰਥੀਆਂ ਨੇ ਆਪਣੀਆਂ ਤਿਆਰ ਕੀਤੀਆਂ ਡਾਇਟ ਬਾਰੇ ਅਧਿਆਪਕਾਂ ਅਤੇ ਸਾਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪੌਸ਼ਟਿਕ ਭੋਜਨ ਨਾਲ ਜੁੜੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੋਸ਼ਣ ਸਬੰਧੀ ਗਿਆਨ ਵਧਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪ੍ਰਤੀ ਪ੍ਰੇਰਿਤ ਕਰਨਾ।

  ਇਸ ਮੌਕੇ ਸ਼੍ਰੀ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ, ਸੰਸਥਾਪਕ ਭਗਤੀ ਭਜਨ ਗਰੁੱਪ ਅਤੇ  ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ) ਨੇ ਕਿਹਾ ਕਿ ਅਜਿਹੀਆਂ ਵਿਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਸਮਾਜ ਨੂੰ ਸਿਹਤ ਸਬੰਧੀ ਸਹੀ ਜਾਣਕਾਰੀ ਦੇਣ ਲਈ ਵੀ ਤਿਆਰ ਕਰਦੀਆਂ ਹਨ। 

    ਪੋਸ਼ਣ ਹਫ਼ਤੇ ਦੌਰਾਨ ਹੋਰ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਗੱਲ ਕਹੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਗੁਰਪ੍ਰੀਤ ਕੌਰ,  ਰਮਨਦੀਪ ਕੌਰ, ਸੁਖਮਨਦੀਪ ਕੌਰ,  ਗੀਤਾਂਜਲੀ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

अंतर्राष्ट्रीय साक्षरता दिवस के उपलक्ष्य में 15 सितम्बर तक जिले में साक्षरता पखवाड़ा का आयोजन

Wed Sep 2 , 2026

You May Like

Breaking News

advertisement