
(ਪੰਜਾਬ) ਫਿਰੋਜਪੁਰ 05 ਸਤੰਬਰ ਕੈਲਾਸ਼ ਸ਼ਰਮਾ {ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਡੇਵਾਲਾ, ਫਿਰੋਜ਼ਪੁਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਸਮੂਹ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਅਪ੍ਰੀਸੀਏਸ਼ਨ ਕੀਤੀ ਗਈ।
ਇਸ ਮੌਕੇ ਸ਼੍ਰੀ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ, ਫਿਰੋਜ਼ਪੁਰ ਅਤੇ ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ) ਵੱਲੋਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਸਫਲਤਾ ਵਿੱਚ ਅਧਿਆਪਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਵਰਗੀਆਂ ਚੰਗੀਆਂ ਕਦਰਾਂ-ਕੀਮਤਾਂ ਨਾਲ ਵੀ ਜੋੜਦੇ ਹਨ।
ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਹੈ, ਕਿਉਂਕਿ ਉਹ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮਰੀਜ਼ਾਂ ਦੀ ਸਹੀ ਅਤੇ ਸੰਵੇਦਨਸ਼ੀਲ ਢੰਗ ਨਾਲ ਦੇਖਭਾਲ ਕਰਨ ਲਈ ਤਿਆਰ ਕਰਦੇ ਹਨ। ਅਧਿਆਪਕਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਨਾਲ ਹੀ ਵਿਦਿਆਰਥੀ ਆਪਣੇ ਪੇਸ਼ੇਵਰ ਜੀਵਨ ਵਿੱਚ ਸਫਲਤਾ ਹਾਸਲ ਕਰਦੇ ਹਨ।
ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਅਧਿਆਪਕਾਂ ਨੇ ਵੀ ਮੈਨੇਜਮੈਂਟ ਵੱਲੋਂ ਕੀਤੀ ਗਈ ਇਸ ਕਦਰਦਾਨੀ ਲਈ ਧੰਨਵਾਦ ਕੀਤਾ। ਇਹ ਸਮਾਗਮ ਅਧਿਆਪਕਾਂ ਦੀ ਮਿਹਨਤ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਨੂੰ ਸਮਰਪਿਤ ਇੱਕ ਯਾਦਗਾਰ ਮੌਕਾ ਬਣਿਆ। ਸਮਾਗਮ ਦੌਰਾਨ ਕਾਲਜ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ।
ਅੰਤ ਵਿੱਚ ਸਾਰਿਆਂ ਨੇ ਅਧਿਆਪਕਾਂ ਦੀ ਮਹੱਤਤਾ ਨੂੰ ਸਮਝਦਿਆਂ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਅਧਿਆਪਕ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਪਿਆਰ, ਸਤਿਕਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ।। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਅਧਿਆਪਕਾਂ ਨੂੰ ਵਿਸ਼ੇਸ਼ ਤੋਹਫ਼ੇ ਵੀ ਭੇਟ ਕੀਤੇ ਗਏ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।


