ਕਾਂਗਰਸੀ ਵਿਧਾਇਕ ਨੇ ਕਿਹਾ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਮਰਹੂਮ ਕਮਲ ਸ਼ਰਮਾ ਦੀ ਯਾਦ ਵਿੱਚ 59 ਲੱਖ ਰੁਪਏ ਵਿੱਚ ਬਣੇਗਾ ਪਾਰਕ ਕੀਤੀ ਸ਼ੁਰੂਆਤ:ਪਰਮਿੰਦਰ ਸਿੰਘ ਪਿੰਕੀ

07 ਜੂਨ ਫਿਰੋਜ਼ਪੁਰ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਸ:ਪਰਮਿੰਦਰ ਸਿੰਘ ਪਿੰਕੀ ਨੇ ਸਵ. ਕਮਲ ਸ਼ਰਮਾ ਜੀ ਨੂੰ ਯਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਵਕਤੀ ਮੌਤ ਤੇ ਉਨ੍ਹਾਂ ਨੂੰ ਗਹਿਰਾ ਦੁੱਖ ਹੋਇਆ ਸੀ। ਉਨ੍ਹਾਂ ਕਿਹਾ ਕਿ ਕਮਲ ਸ਼ਰਮਾ ਦੇ ਭੋਗ ਤੇ ਉਨ੍ਹਾਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਮਲ ਸ਼ਰਮਾ ਦੀ ਯਾਦ ਵਿਚ ਸ਼ਹਿਰ ਚ ਇਕ ਪਾਰਕ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਉਨ੍ਹਾਂ ਵੱਲੋਂ ਇਹ ਨੀਂਹ ਪੱਥਰ ਰੱਖ ਕੇ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਹੋਰਨਾਂ ਆਗੂਆਂ ਨੂੰ ਵੀ ਪਾਰਟੀਬਾਜ਼ੀ ਤੇ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਫਿਰੋਜ਼ਪੁਰ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 400 ਬੈੱਡਾਂ ਵਾਲੇ ਪੀ.ਜੀ.ਆਈ. ਤੋਂ ਇਲਾਵਾ ਸ਼ਹੀਦ ਭਗਤ ਸਿੰਘ ਟੈਕਨੀਕਲ ਕੈਂਪਸ ਨੂੰ ਯੂਨੀਵਰਸਿਟੀ ਬਣਾ ਦਿੱਤਾ ਗਿਆ ਜਿਸ ਲਈ ਫਿਰੋਜ਼ਪੁਰ ਵਾਸੀ ਖਾਸਕਰ ਨੌਜਵਾਨ ਬੱਚੇ ਵਧਾਈ ਦੇ ਪਾਤਰ ਹਨ। ਉਨ੍ਹਾਂ ਆਪਣੇ ਡ੍ਰੀਮ ਪ੍ਰਾਜੈਕਟ ਬਾਰੇ ਦੱਸਿਆ ਕਿ ਭਵਿੱਖ ਵਿੱਚ ਜੇਕਰ ਸੈਂਟਰ ਵਿੱਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਜ਼ਿਲ੍ਹੇ ਵਿੱਚ ਇਕ ਏਅਰਪੋਰਟ ਵੀ ਬਣਾਇਆ ਜਾ ਸਕੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਭਾਈ ਜਤਿੰਦਰ ਸਿੰਘ ਬੋਪਾਰਾਏ ਨੂੰ ਸਦਮਾ ਪਿਤਾ ਦਾ ਦਿਹਾਤ

Mon Jun 7 , 2021
15 ਜੂਨ ਦਿਨ ਮੰਗਲਵਾਰ ਨੂੰ ਹੋਵੇਗੀ ਅੰਤਿਮ ਅਰਦਾਸ ਫਿ਼ਰੋਜ਼ਪੁਰ, 7 ਜੂਨ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:- ਧਾਰਮਿਕ ਸਖਸ਼ੀਅਤ ਦੇ ਅਕਾਲ ਚਲਾਣੇ ਤੇ ਸਿੱਖ ਆਗੂਆਂ ਵਿਚ ਫੈਲੀ ਸੋਗ ਦੀ ਲਹਿਰ। ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੇਵਾ ਕਰਨ ਵਾਲੇ ਸਾਬਕਾ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਬੋਪਾਰਾਏ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, […]

You May Like

advertisement