ਡੀ ਸੀ ਦਫ਼ਤਰ ਕਾਮਿਆਂ ਵੱਲੋਂ 25 ਜੁਲਾਈ ਤੱਕ ਕਲਮ ਛੋੜ ਹੜਤਾਲ ਕਰਕੇ ਦਫਤਰਾਂ ਦਾ ਕੰਮਕਾਜ ਠੱਪ ਕਰਨ ਦਾ ਐਲਾਨ
ਫ਼ਿਰੋਜ਼ਪੁਰ 25 ਜੁਲਾਈ ਕੈਲਾਸ਼ ਸ਼ਰਮਾ ਜ਼ਿਲਾ ਵਿਸ਼ੇਸ਼ ਸੰਵਾਦਦਾਤਾ
ਡੀ ਸੀ ਦਫਤਰ ਫਿਰੋਜ਼ਪੁਰ ਵਿਖੇ ਪੰਜਾਬ ਰਾਜ ਜ਼ਿਲ੍ਹਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆl ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਅਤੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਰਾਣਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਹੈ ਕਿ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਲੰਗੜਾ ਪੇ ਕਮਿਸ਼ਨ ਦਿੱਤਾ ਹੈ ਜੋ ਕਿ ਬਿਲਕੁਲ ਮਨਜ਼ੂਰ ਨਹੀਂ ਹੈl ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਪੁਨਰਗਠਨ ਦੇ ਨਾਮ ਤੇ ਡੀ ਸੀ ਦਫਤਰ ਦੇ ਕਰਮਚਾਰੀਆਂ ਦੀਆਂ ਪੋਸਟਾਂ ਤੇ ਵੱਡਾ ਕੱਟ ਲਾਇਆ ਗਿਆ ਹੈ ਜਿਸ ਨੂੰ ਮੁਲਾਜ਼ਮ ਵਰਗ ਬਿਲਕੁਲ ਬਰਦਾਸ਼ਤ ਨਹੀਂ ਕਰੇਗਾl ਉਨ੍ਹਾਂ ਜਾਣਕਾਰੀ ਦਿੱਤੀ ਹੈ ਕਿ ਇਸ ਹੜਤਾਲ ਦੌਰਾਨ ਸਵਾਏ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਹੋਰ ਕਿਸੇ ਪ੍ਰਕਾਰ ਦਾ ਕੰਮ ਨਹੀਂ ਕੀਤਾ ਜਾਵੇਗਾ ਨਾ ਹੀ ਕਰਨ ਦਿੱਤਾ ਜਾਵੇਗਾ lਅਗਲਾ ਐਕਸ਼ਨ 25 ਜੁਲਾਈ ਨੂੰ ਦੱਸਿਆ ਜਾਵੇਗਾ ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀl ਇਸ ਸਮੇਂ ਸੋਨੂੰ ਕਸ਼ਅਪ, ਸੀਨੀਅਰ ਮੀਤ ਪ੍ਰਧਾਨ, ਗੁਰੁਚਰਨ ਸਿੰਘ ਵਾਈਸ ਪ੍ਰਧਾਨ, ਮਨੋਹਰ ਲਾਲ, ਜ਼ਿਲਾ ਪ੍ਰਧਾਨ PSMSU, ਰੁਪਿੰਦਰ ਸਿੰਘ, ਸੰਦੀਪ ਧਵਨ, ਪ੍ਰੇਮ ਕੁਮਾਰੀ ਸੁਪਰਡੰਟ 2, ਮੈਡਮ ਨਰਿੰਦਰ ਕੌਰ, ਮੈਡਮ ਰਾਜ ਰਾਣੀ, ਸਿਮਰਜੀਤ ਕੌਰ, ਸੁਰਜੀਤ ਕੌਰ, ਰਿਤੂ ਅਰੋੜਾ, ਸਵਰਨਜੀਤ ਕੌਰ ਅਤੇ ਹੋਰ ਯੂਨੀਅਨ ਸਾਥੀ ਹਾਜ਼ਰ ਸਨ।