ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜ੍ਹਤਾਲ 29 ਡਿਪੂਆਂ ਵਿੱਚ ਸ਼ੁਰੂ

ਸਰਕਾਰ ਨੇ ਨਹੀਂ ਬੁਲਾਈ ਮੀਟਿੰਗ ਹੜਤਾਲ ਸਮੇਤ ਮੁੱਖ ਮੰਤਰੀ ਰਹਾਇਸ਼ ਘੇਰਨ ਵਰਗੇ ਤਿੱਖੇ ਐਕਸ਼ਨਾ ਦੀ ਤਿਆਰੀ-ਰੇਸ਼ਮ ਸਿੰਘ ਗਿੱਲ

ਫਿ਼ਰੋਜ਼ਪੁਰ, 7 ਸਤੰਬਰ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ] :-

ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿੱਪੂਆਂ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਦੇ ਦਿੱਤੇ ਸੱਦੇ ਦੇ ਚਲਦਿਆਂ ਫਿ਼ਰੋਜ਼ਪੁਰ ਡੀਪੂ ਮੂਹਰੇ ਗੇਟ ਰੈਲੀ ਕਰਦਿਆਂ ਮੁਲਾਜ਼ਮਾਂ ਕੀਤਾ ਸਰਕਾਰ ਦਾ ਪਿੱਟ ਸਿਆਪਾ। ਫਿਰੋਜ਼ਪੁਰ ਡਿਪੂ ਵਿਖੇ ਰੋਸ ਰੈਲੀ ਵਿੱਚ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਆਗੂ ਬਾਜ਼ ਸਿੰਘ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਰੋਹ ਮੁਜ਼ਾਹਰੇ ਕਰਕੇ ਪੰਜਾਬ ਦੀਆਂ ਕਰੀਬ 2200 ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਦਾ ਹੱਲ ਨਹੀਂ ਕੱਢਿਆ, ਉਸ ਦੇ ਉਲਟ ਫੈਸਲੇ ਲਏ ਹਨ, ਜਿਸ ਕਰਕੇ ਮੁਲਾਜ਼ਮਾਂ ਨੂੰ ਹੜਤਾਲ ਦਾ ਰਾਹ ਅਖਤਿਆਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਸ ਵਾਰ ਤਾਂ ਹੜਤਾਲ ਦੇ ਭੇਜੇ ਗਏ ਨੋਟਿਸ ਦੇ ਸਬੰਧ ਵਿੱਚ ਗੱਲਬਾਤ ਕਰਨ ਲਈ ਕੋਈ ਮੀਟਿੰਗ ਵੀ ਨਹੀਂ ਬੁਲਾਈ, ਜਿਸ ਕਾਰਨ ਅੱਜ ਰੋਸ ਵਜੋ ਹੜਤਾਲ ਸ਼ੁਰੂ ਹੋ ਗਈ ਹੈ ਅਤੇ ਕੱਲ ਨੂੰ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਪੱਕਾ ਧਰਨਾ ਸ਼ੁਰੂ ਹੋ ਜਾਵੇਗੀ, ਜ਼ੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵਿੱਚ 10 ਹਜ਼ਾਰ ਸਰਕਾਰੀ ਬੱਸਾਂ ਕਰਨ, ਪਨਬੱਸ ਅਤੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ ਆਦਿ ਮੰਗਾਂ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਪਹਿਲਾਂ 1 ਜੁਲਾਈ ਅਤੇ ਫੇਰ 6 ਅਗਸਤ ਨੂੰ ਮੀਟਿੰਗ ਵਿੱਚ ਯੂਨੀਅਨ ਨੂੰ ਭਰੋਸਾ ਦਿਵਾਇਆ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੱਲ ਕੀਤਾ ਜਾਵੇਗਾ, ਪਰ ਇਸ ਦੇ ਉਲਟ 16 ਅਤੇ 26 ਅਗਸਤ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਚੱਲਣਾ ਪਿਆ ।
ਇਸ ਮੌਕੇ ਮੀਤ ਪ੍ਰਧਾਨ ਰਜਿੰਦਰ ਸਿੰਘ, ਕੈਸ਼ੀਅਰ ਰਾਜ ਕੁਮਾਰ, ਹਰਜੀਤ ਸਿੰਘ ਸੈਕਟਰੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਅਦਾਰਿਆਂ ਨੂੰ ਜਿਥੇ ਸਰਕਾਰ ਸੱਤਾ ਵਿਚ ਆਉਣ ਤੋ ਪਹਿਲਾ ਕਾਂਗਰਸੀਆਂ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ, ਪਰ ਸਤ੍ਹਾ ਹਥਿਆਉਂਦਿਆਂ ਹੀ ਸਰਕਾਰ ਸਾਰੇ ਵਾਅਦੇ ਭੁਲਾ ਬੈਠੀ ਹੈ।
ਉਨ੍ਹਾਂ ਕਿਹਾ ਕਿ ਅੱਜ ਸਰਕਾਰ ਦਾ ਚਿਹਰਾ ਨੰਗਾ ਚਿੱਟਾ ਹੋ ਗਿਆ ਹੈ, ਜ਼ੋ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਦਾਅਵੇ ਸੀ ਦੀ ਫੂਕ ਨਿਕਲੀ ਦਿਖਾਈ ਦਿੱਤੀ ਹੈ ਕਿ ਸਰਕਾਰੀ ਬੱਸਾਂ ਅਤੇ ਸਰਕਾਰੀ ਮੁਲਾਜ਼ਮ ਕਿਨੇਂ ਹਨ ਅਸਲ ਵਿੱਚ ਪਨਬੱਸ ਅਤੇ ਬੱਸਾਂ ਅਤੇ ਕੱਚੇ ਮੁਲਾਜ਼ਮ ਲੋਕਾਂ ਨੂੰ ਸਹੀ ਸਹੂਲਤਾਂ ਦੇ ਰਹੇ ਸਨ ਜਿਸ ਦੇ ਸਿਰ ਤੇ ਸਰਕਾਰ ਆਪਣੇ ਵੋਟਾਂ ਬਟੋਰਨ ਦੇ ਮਹਿਲ ਬਣਾ ਰਹੀ ਸੀ। ਉਨ੍ਹਾਂ ਕਿਹਾ ਕਿ ਹੁਣ ਆਮ ਜਨਤਾ ਨੂੰ ਵੀ ਸਵਾਲ ਖੜੇ ਕਰਨੇ ਚਾਹੀਦੇ ਹਨ ਕਿ ਸਰਕਾਰੀ ਬੱਸਾਂ ਕਿੱਥੇ ਹਨ ਤੇ ਸਹੂਲਤਾਂ ਦੇਣ ਵਾਲੇ ਸਰਕਾਰੀ ਮੁਲਾਜ਼ਮ ਕਿੰਨੇ ਹਨ ਭਾਵ ਬੱਸਾਂ ਬਿਲਕੁਲ ਨਹੀਂ ਹਨ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਤਿੱਖਾ ਕਰਦਿਆਂ ਪਿੱਟ ਸਿਆਪਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਹੋਮਿਓਪੈਥਿਕ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਮਨਾਇਆ ਗਿਆ

Tue Sep 7 , 2021
ਕੁਪੋਸ਼ਣ ਨੂੰ ਦੂਰ ਕਰਨ ਲਈ ਉਪਰਾਲੇ ਕਿਤੇ ਜਾਣਗੇ -ਡਾਕਟਰ ਰਣਜੀਤ ਸਿੰਘ ਮੋਗਾ: 07 ਸਤੰਬਰ : [ਕੈਪਟਨ ਸੁਭਾਸ਼ ਚੰਦਰ ਸ਼ਰਮਾ] := ਹੋਮਿਓਪੈਥਿਕ ਵਿਭਾਗ ਮੋਗਾ ਵਲੌ ਰਾਸ਼ਟਰੀ ਪੋਸ਼ਣ ਅਭਿਆਨ ਸਮੂਹਕ ਪੋਸ਼ਣ ਲਈ ਪ੍ਰਧਾਨ ਮੰਤਰੀ ਦੀ ਅਤਿ ਅਹਿਮ ਯੋਜਨਾ ਦੇ ਤਹਿਤ ਪੋਸ਼ਣ ਮਨਾਇਆ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੋਮਿਓਪੈਥਿਕ ਮੈਡੀਕਲ ਅਫਸਰ ਡਾ ਰਣਜੀਤ […]

You May Like

Breaking News

advertisement