ਮੋਗਾ : 07 ਸਤੰਬਰ [ਕੈਪਟਨ ਸੁਭਾਸ਼ ਚੰਦਰ ਸ਼ਰਮਾ] := ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਜਿਲਾ ਮੋਗਾ ਦੇ ਸਕੱਤਰ ਸੂਬੇਦਾਰ ਗੁਰਭੇਜ ਸਿੰਘ [ਸੇਵਾਮੁਕਤ] ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦਸਿਆ ਕਿ ਉਕਤ ਯੂਨੀਅਨ ਦੀ ਮਹੀਨਾਵਾਰ ਮੀਟਿੰਗ 11 ਸਤੰਬਰ ਦਿਨ ਸ਼ਨੀਵਾਰ ਸਵੇਰੇ 09 ਵਜੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਹੋਵੇਗੀ। ਸਾਬਕਾ ਸੈਨਿਕਾਂ ਤੇ ਉਹਨਾਂ ਦੇ ਆਸ਼ਰਿਤਾ ਨੂੰ ਮੀਟਿੰਗ ਵਿੱਚ ਹਾਜਰ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਸੋ ਵੱਧ ਤੋਂ ਵੱਧ ਮੀਟਿੰਗ ਵਿੱਚ ਹਾਜਰ ਹੋ ਕੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰੋ।