ਫਿ਼ਰੋਜ਼ਪੁਰ, 19 ਅਕਤੂਬਰ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-
ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਆਸਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੋਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ 24 ਅਕਤੂਬਰ 8 ਕੱਤਕ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਦੁਆਰਾ ਸ੍ਰੀ ਗੁਰੂ ਰਾਮ ਦਾਸ ਪੁਰੀ ਅਰਮਾਨਪੁਰ ਆਸਲ ਦੇ ਮੁੱਖ ਸੇਵਾਦਾਰ ਸ੍ਰੀਮਾਨ ਸੰਤ ਬਾਬਾ ਭਗਤ ਮਿਲਖਾ ਸਿੰਘ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੋਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ 24 ਅਕਤੂਬਰ 8 ਕੱਤਕ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਬਾਬਾ ਜੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਤੇ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਜੀ 22 ਅਕਤੂਬਰ 2021
(6 ਕੱਤਕ) ਦਿਨ ਸ਼ੁਕਰਵਾਰ ਸਵੇਰੇ 10 ਵਜੇ ਰਾਤ ਦੇ ਦੀਵਾਨ 23 ਅਕਤੂਬਰ (7 ਕੱਤਕ) ਦਿਨ ਸ਼ਨੀਵਾਰ ਰਾਤ 7 ਵਜੇ ਤੋਂ 9 ਵਜੇ ਤੱਕ ਅਤੇ ਭੋਗ ਸ੍ਰੀ ਆਖੰਡ ਪਾਠ ਸਾਹਿਬ ਜੀ 24 ਅਕਤੂਬਰ 2021 (8 ਕੱਤਕ) ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ, ਢਾਡੀ, ਕਥਾ ਵਾਚਕ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਸਮੇਤ ਧਾਰਮਿਕ ਜਥੇਬੰਦੀਆਂ ਦੇ ਆਗੂ, ਰਾਜਨੀਤਕ ਪਾਰਟੀਆਂ ਦੇ ਆਗੂ ਆਪਣੀ ਹਾਜ਼ਰੀ ਗੁਰੂ ਚਰਨਾਂ ਵਿਚ ਲੁਆਉਣਗੇ। ਬਾਬਾ ਜੀ ਨੇ ਕਿਹਾ ਕਿ ਇਸ ਮੌਕੇ ਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ) ਭਾਈ ਲਖਮੀਰ ਸਿੰਘ ਸੰਗਤ ਆਵਾਜ਼ ਏ ਪੰਜਾਬ ਕਵੀਸ਼ਰੀ ਜਥਾ ਤਰਨਤਾਰਨ ਸਾਹਿਬ ਵਾਲੇ, ਸ੍ਰੀਮਾਨ ਸੰਤ ਬਾਬਾ ਸੁੱਚਾ ਸਿੰਘ ਜੀ ਗੁਰਦੁਆਰਾ ਠਾਠ ਨਾਨਕਸਰ ਛਾਂਗਾ ਖੁਰਦ, ਸ੍ਰੀਮਾਨ ਸੰਤ ਬਾਬਾ ਬੋਹੜ ਸਿੰਘ ਜੀ ਤੂਤਾਂ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਜੀ ਢਾਬਸਰ ਬੋਰੀ ਵਾਲੇ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਭਾਈ ਕੁਲਦੀਪ ਸਿੰਘ ਕਥਾ ਵਾਚਕ ਲੱਖੋਕੇ ਬਹਿਰਾਮ, ਭਾਈ ਅੰਮ੍ਰਿਤਪ੍ਰੀਤ ਰਾਗੀ ਜਥਾ ਫਿ਼ਰੋਜ਼ਪੁਰ ਵਾਲੇ, ਭਾਈ ਬੋਹੜ ਸਿੰਘ ਢਾਡੀ ਜਥਾ ਬਾਰੇਕੇ, ਬੀਬੀ ਦਲਜੀਤ ਕੌਰ ਕਥਾ ਵਾਚਕ ਅਰਮਾਨਪੁਰਾ ਵਾਲੇ ਅਤੇ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਰਮਾਨਪੁਰਾ ਦੇ ਬੱਚਿਆਂ ਵੱਲੋਂ ਕੀਰਤਨ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਬਾਬਾ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤਾਂ ਪਹੁੰਚ ਕੇ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਦੇ ਵਿਚਾਰ ਸੁਣ ਕੇ ਆਪਣਾ ਜੀਵਨ ਸਫਲਾ ਕਰੋ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।