ਮੋਗਾ : 08 ਦਸੰਬਰ [ਕੈਪਟਨ ਸੁਭਾਸ਼ ਚੰਦਰ ਸ਼ਰਮਾ] := ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਦੇ ਸਕੱਤਰ ਸੂਬੇਦਾਰ ਗੁਰਭੇਜ ਸਿੰਘ [ਸੇਵਾਮੁਕਤ] ਨੇ ਪ੍ਰੈੱਸ ਨੋਟ ਜਾਰੀ ਕਰਦਿਆ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦਸਿਆ ਕਿ ਉਕਤ ਯੂਨੀਅਨ ਦੀ ਮਹੀਨਾਵਾਰ ਮੀਟਿੰਗ 11 ਦਸੰਬਰ ਦਿਨ ਸ਼ਨੀਵਾਰ ਸਵੇਰੇ 09: 30 ਵਜੇ ਗੁਰੁਦਆਰਾ ਬਾਬਾ ਵਿਸ਼ਵਕਰਮਾ ਜੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਆਸ਼ਰਿਤਾਂ ਨੂੰ ਖੁੱਲ੍ਹਾ ਸੱਦਾ ਦਿੱਤਾ। ਸਾਬਕਾ ਸੈਨਿਕਾਂ ਲਈ ਪੈਨਸ਼ਨ ਵਿੱਚ ਆਏ ਬਦਲਾਅ ਬਾਰੇ ਤੇ ਹੋਰ ਭਲਾਈ ਸਕੀਮਾਂ ਬਾਰੇ ਮੀਟਿੰਗ ਵਿੱਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
You May Like
-
2 years ago
गणपति पूजा अर्चना खूब धूम धाम से मनाया