ਫਿ਼ਰੋਜ਼ਪੁਰ, 24 ਮਾਰਚ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-
ਸਮਾਜ ਸੇਵੀ ਕਾਰਜਾਂ ਦੇ ਨਾਲ-ਨਾਲ ਬੱਚਿਆਂ ਨੂੰ ਨੈਤਿਕਤਾ ਦਾ ਪਾਠ ਪੜਾਉਣ ਦੀ ਸ਼ੁਰੂ ਕੀਤੀ ਲੜੀ ਤਹਿਤ ਅੱਜ ਸ੍ਰੀ ਪੀ.ਸੀ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਗੋਲ ਬਾਗ ਫਿਰੋਜ਼ਪੁਰ ਵਿਖੇ ਪੁੱਜੇ। ਇਸ ਮੌਕੇ ਸਕੂਲ ਵਿਚ ਸਿਹਤ ਤੇ ਸਿੱਖਿਆ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਿ਼ਰਕਤ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਪੀ.ਸੀ ਕੁਮਾਰ ਮੁੱਖ ਸਮਾਜ ਸੇਵਕ ਰਿਟਾਇਰਡ ਮਾਸ ਮੀਡੀਆ ਅਫਸਰ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਜਿਥੇ ਬੱਚਿਆਂ ਨੂੰ ਨੈਤਿਕਤਾ ਦਾ ਪਾਠ ਪੜਾਇਆ, ਉਥੇ ਆਪਣੇ ਮੌਸਮ ਨੂੰ ਦੇਖਦਿਆਂ ਆਸ-ਪਾਸ ਸਫਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਕੁਮਾਰ ਨੇ ਬੱਚਿਆਂ ਨੂੰ ਸਿਹਤ ਅਤੇ ਸਿੱਖਿਆ ਦਾ ਆਪਸੀ ਸਬੰਧ ਬਾਰੇ ਜਾਣਕਾਰੀ ਦਿੰਦਿਆਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਜਿਹੜਾ ਘਰ ਵਿਚ ਚੰਗਾ ਹੈ, ਉਹ ਸਕੂਲ ਵਿਚ ਵੀ ਚੰਗਾ ਹੈ ਅਤੇ ਉਹ ਕੱਲ ਦਾ ਚੰਗਾ ਨਾਗਰਿਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਸ਼ਾਂਤ ਰੱਖਦਿਆਂ ਸਮਾਜ ਨੂੰ ਦੇਸ਼ ਦੀ ਤਰੱਕੀ ਲਈ ਸ਼ਹੀਦਾਂ ਦੇ ਦਰਸਾਏ ਸੁਪਨਿਆਂ ਦਾ ਸਮਾਜ ਸਿਰਜਣਾ ਚਾਹੀਦਾ ਹੈ।