Uncategorized
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਵਿਖੇ ਪੰਜਾਬ ਸਿਵਿਲ ਡਿਫੈਂਸ ਵਿਭਾਗ ਦੇ ਸਹਿਯੋਗ ਨਾਲ 7 ਦਿਨਾਂ ਦਾ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਕੈਂਪ ਦਾ ਕੀਤਾ ਗਿਆ ਅਯੋਜਨ

(ਪੰਜਾਬ) ਫਿਰੋਜ਼ਪੁਰ 17 ਜਨਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਫ਼ਿਰੋਜ਼ਪੁਰ ਵਿਖੇ ਪੰਜਾਬ ਸਿਵਲ ਡਿਫੈਂਸ ਵਿਭਾਗ ਦੇ ਸਹਿਯੋਗ ਨਾਲ 7 ਦਿਨਾਂ (16/01/2026 – 22/01/2026) ਦਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਜਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਫ਼ਤਾਂ ਸਮੇਂ ਸੁਰੱਖਿਆ, ਬਚਾਵ ਅਤੇ ਸੇਵਾ ਭਾਵਨਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਟ੍ਰੇਨਿੰਗ ਦੌਰਾਨ ਸਿਵਲ ਡਿਫੈਂਸ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਅੱਗ ਬੁਝਾਉਣ, ਭੂਚਾਲ, ਹਾਦਸਿਆਂ ਅਤੇ ਹੋਰ ਅਚਾਨਕ ਆਫ਼ਤਾਂ ਦੌਰਾਨ ਕੀਤੇ ਜਾਣ ਵਾਲੇ ਤੁਰੰਤ ਬਚਾਵ ਉਪਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਫਸਟ ਏਡ, ਸੀ.ਪੀ.ਆਰ (C.P.R), ਜ਼ਖ਼ਮੀਆਂ ਦੀ ਸੰਭਾਲ, ਸਟਰੈਚਰ ਦੀ ਵਰਤੋਂ ਅਤੇ ਸੁਰੱਖਿਅਤ ਤਰੀਕੇ ਨਾਲ ਲੋਕਾਂ ਨੂੰ ਬਾਹਰ ਕੱਢਣ ਦੀ ਪ੍ਰੈਕਟਿਕਲ ਟ੍ਰੇਨਿੰਗ ਵੀ ਕਰਵਾਈ ਗਈ।
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਸ਼੍ਰੀ ਧਰਮਪਾਲ ਬਾਂਸਲ (ਚੇਅਰਮੈਨ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਜੋਤ ਜਗਾ ਕੇ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਅਜਿਹੀ ਟ੍ਰੇਨਿੰਗ ਦੀ ਅਹਿਮੀਅਤ ‘ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਮੁਸ਼ਕਲ ਸਮਿਆਂ ਵਿੱਚ ਸਮਾਜ ਅਤੇ ਦੇਸ਼ ਦੀ ਸੇਵਾ ਲਈ ਤਿਆਰ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੀ ਟ੍ਰੇਨਿੰਗ ਬਹੁਤ ਹੀ ਲਾਭਕਾਰੀ ਹੈ ਕਿਉਂਕਿ ਭਵਿੱਖ ਵਿੱਚ ਉਹ ਸਿਹਤ ਸੇਵਾ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਦੇ ਹਨ । ਇਸ ਟ੍ਰੇਨਿੰਗ ਸੈਸ਼ਨ ਦੀ ਆਧਿਕਾਰਿਕ ਸ਼ੁਰੂਆਤ ਸ਼੍ਰੀ ਗੁਰਲਵਦੀਪ ਸਿੰਘ ਗਰੇਵਾਲ, ਐਡੀਸ਼ਨਲ ਕੰਟਰੋਲਰ ਆਫ਼ ਸਿਵਲ ਡਿਫੈਂਸ ਫਿਰੋਜਪੁਰ ਅਤੇ ਫਾਜਿਲਕਾ ਵੱਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਭੂਮਿਕਾ, ਜ਼ਿੰਮੇਵਾਰੀਆਂ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਨਾਲ ਹੀ ਅੱਗ, ਬਾਢ਼, ਭੂਚਾਲ ਅਤੇ ਹੋਰ ਐਮਰਜੈਂਸੀ ਸਥਿਤੀਆਂ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਅਪਣਾਏ ਜਾਣ ਵਾਲੇ ਉਪਾਅ ਵੀ ਸਮਝਾਏ। ਉਨ੍ਹਾਂ ਨੇ ਪੰਜਾਬ ਸਿਵਲ ਡਿਫੈਂਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਹਿੰਮਤ ਅਤੇ ਸਮਾਜ ਸੇਵਾ ਦੀ ਭਾਵਨਾ ਵਿਕਸਿਤ ਹੁੰਦੀ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਨਾਲ ਵਿਦਿਆਰਥੀ ਆਫ਼ਤ ਪ੍ਰਬੰਧਨ ਅਤੇ ਮਨੁੱਖੀ ਸੇਵਾ ਬਾਰੇ ਕੀਮਤੀ ਅਨੁਭਵ ਪ੍ਰਾਪਤ ਕਰਨਗੇ। ਟ੍ਰੇਨਿੰਗ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਹਰ ਗਤੀਵਿਧੀ ਨੂੰ ਗੰਭੀਰਤਾ ਨਾਲ ਸਿੱਖਿਆ। ਸਿਵਲ ਡਿਫੈਂਸ ਟੀਮ ਵੱਲੋਂ ਮੌਕ ਡ੍ਰਿਲਾਂ ਰਾਹੀਂ ਅਸਲ ਹਾਲਾਤਾਂ ਵਰਗਾ ਮਾਹੌਲ ਤਿਆਰ ਕਰਕੇ ਵਿਦਿਆਰਥੀਆਂ ਨੂੰ ਤਿਆਰ ਕੀਤਾ ਗਿਆ। ਇਸ ਤੋਂ ਇਲਾਵਾ, ਫਾਇਰ ਸੇਫ਼ਟੀ ਐਕਟਿਵਿਟੀ ਵੀ ਕਰਵਾਈ ਗਈ, ਜਿਸ ਦੌਰਾਨ ਅੱਗ ਲੱਗਣ ਦੇ ਕਾਰਨਾਂ, ਅੱਗ ਤੋਂ ਬਚਾਅ ਅਤੇ ਐਮਰਜੈਂਸੀ ਦੌਰਾਨ ਸਹੀ ਕਦਮ ਚੁੱਕਣ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਫਾਇਰ ਏਕਸਟਿੰਗਵਿਸ਼ਰ ਦੀ ਸਹੀ ਵਰਤੋਂ, ਇਮਾਰਤ ਨੂੰ ਸੁਰੱਖਿਅਤ ਢੰਗ ਨਾਲ ਖਾਲੀ ਕਰਨ ਅਤੇ ਘਬਰਾਉਣ ਦੀ ਬਜਾਏ ਸੰਯਮ ਬਣਾਈ ਰੱਖਣ ਬਾਰੇ ਦੱਸਿਆ ਗਿਆ। ਲਾਈਵ ਡੈਮੋ ਰਾਹੀਂ ਅੱਗ ‘ਤੇ ਕਾਬੂ ਪਾਉਣ ਦੀ ਪ੍ਰਕਿਰਿਆ ਵੀ ਦਿਖਾਈ ਗਈ।
ਸ਼੍ਰੀ ਗੁਰਲਵਦੀਪ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਨੇਤ੍ਰਤਵ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਹ 7 ਦਿਨਾਂ ਦਾ ਟ੍ਰੇਨਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲਾਭਦਾਇਕ ਸਾਬਤ ਹੋਵੇਗਾ।ਇਸ ਨਾਲ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵਧਿਆ ਅਤੇ ਟੀਮ ਵਰਕ ਦੀ ਭਾਵਨਾ ਮਜ਼ਬੂਹੋਈ। ਕਾਲਜ ਪ੍ਰਬੰਧਨ ਨੇ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਅਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿਵਾਇਆ।




