ਤਨਾਅ ਮੁਕਤ ਸਿੱਖਿਆ ਦੇ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਡਿਪਟੀ ਕਮਿਸ਼ਨਰ ਵੱਲੋਂ ਲੋਕ ਅਰਪਣ।ਸਿੱਖਿਆ ਵਿਭਾਗ ਸੈਕੰਡਰੀ ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ

ਸਫਲਤਾ ਲਈ ਪੜ੍ਹਾਈ ਦੌਰਾਨ ਤਨਾਅ ਨਹੀਂ, ਸਗੋਂ ਸਕਾਰਾਤਮਕ ਸੋਚ ਦੀ ਜਰੂਰਤ : ਡਿਪਟੀ ਕਮਿਸ਼ਨਰ।

(ਪੰਜਾਬ) ਫਿਰੋਜ਼ਪੁਰ, 18 ਜੂਨ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

        ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਪੜ੍ਹਾਈ ਦੌਰਾਨ ਤਨਾਅ ਮੁਕਤ ਰੱਖਣ ਅਤੇ ਉਨ੍ਹਾਂ ਵਿੱਚ ਸਕਾਰਾਤਮਕ ਸੋਚ ਵਿਕਸਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਮਨੀਲਾ ਅਰੋੜਾ ਦੀ ਅਗਵਾਈ ਹੇਠ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਮਿਸ਼ਨ ਪ੍ਰੇਰਨਾ ਤਹਿਤ ਤਿਆਰ ਕੀਤੇ ਗਏ ਪ੍ਰੇਰਨਾਦਾਇਕ ਲੇਖ ਸੰਗ੍ਰਹਿ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ, ਆਈ.ਏ.ਐਸ. ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ।

ਇਸ ਲੇਖ ਸੰਗ੍ਰਹਿ ਵਿੱਚ ਸਿੱਖਿਆ ਮਾਹਿਰਾਂ, ਮਨੋਵਿਗਿਆਨੀਆਂ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਲਿਖੇ ਗਏ ਉਹ ਲੇਖ ਸ਼ਾਮਲ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਆਤਮਵਿਸ਼ਵਾਸ, ਮਨੋਬਲ ਅਤੇ ਸਕਾਰਾਤਮਕ ਸੋਚ ਬਣਾਈ ਰੱਖਣ ਲਈ ਪ੍ਰੇਰਿਤ ਕਰਦੇ ਹਨ। ਇਹ ਉਪਰਾਲਾ ਵਿਦਿਆਰਥੀਆਂ ਨੂੰ ਤਣਾਅ ਤੋਂ ਦੂਰ ਰੱਖ ਕੇ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਨਿਖਾਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਆਪਣੇ ਪ੍ਰਧਾਨਗੀ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਆਈ ਏ ਐਸ ਨੇ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤਨਾਅ ਅਤੇ ਡਰ ਨੂੰ ਆਪਣੇ ਉੱਤੇ ਭਾਰੀ ਨਾ ਹੋਣ ਦੇਣ, ਸਗੋਂ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੇਰਨਾਦਾਇਕ ਲੇਖ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਵਿੱਚ ਸਫਲਤਾ ਪ੍ਰਤੀ ਵਿਸ਼ਵਾਸ ਪੈਦਾ ਕਰਨ ਵਿੱਚ ਸਹਾਇਕ ਸਾਬਤ ਹੋਣਗੇ।
ਇਸ ਪ੍ਰੋਜੈਕਟ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ੍ਰੀ ਸੰਦੀਪ ਕੁਮਾਰ, ਸ੍ਰੀ ਗੁਰਦੇਵ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸਮੂਹ ਬੀ.ਆਰ.ਸੀ. ਅਤੇ ਸ੍ਰੀਮਤੀ ਕੰਚਨ ਰਾਣੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਮਨੀਲਾ ਅਰੋੜਾ ਨੇ ਕਿਹਾ ਕਿ ਇਸ ਲੇਖ ਸੰਗ੍ਰਹਿ ਦੇ ਸੰਪਾਦਕ ਡਾ ਸਤਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀ ਅਧਿਆਪਕਾਂ ਦਾ ਇਹ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਲਈ ਬੇਹੱਦ ਲਾਭਦਾਇਕ ਅਤੇ ਮਾਰਗਦਰਸ਼ਕ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

     ਡਾ. ਸਤਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਤੇ ਇਸ ਪ੍ਰੋਜੈਕਟ ਵਿੱਚ ਸਹਿਯੋਗ ਕਰਨ ਵਾਲੇ ਸਹਿਯੋਗੀਆਂ ਅਤੇ ਲੇਖਕਾਂ ਦਾ ਧੰਨਵਾਦ ਕਰਦਿਆਂ ਕਿਹਾ  ਕਿ ਮਿਸ਼ਨ ਪ੍ਰੇਰਨਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਨੂੰ ਪ੍ਰੀਖਿਆਵਾਂ ਦੇ ਦਬਾਅ ਤੋਂ ਮੁਕਤ ਰੱਖਣਾ ਅਤੇ ਉਨ੍ਹਾਂ ਦੀ ਸਰਵਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੇਖ ਸੰਗ੍ਰਹਿ ਵਿੱਚ ਸ਼ਾਮਲ ਵਿਚਾਰ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਨਗੇ।

   ਇਸ ਮੌਕੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਡੀ.ਐਸ.ਐਮ., ਸ੍ਰੀ ਸੁਖਚੈਨ ਸਿੰਘ ਸਟੈਨੋ ਅਤੇ ਹੋਰ ਅਧਿਕਾਰੀ ਅਤੇ ਅਧਿਆਪਕ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

गुरुद्वारा फौजी कॉलोनी में मनाया गुरु अर्जुन देव जी का शहीदी दिवस

Thu Jun 18 , 2026
हरियाण संपादक – वैद्य पण्डित प्रमोद कौशिक।सह संपादक – डॉ. संजीव कुमारी दूरभाष – 9416191877 कुरुक्षेत्र,18 जून : शहीद बाबा जीवन सिंह एवं मजहबी सिख सुधार सभा गुरुद्वारा फौजी कॉलोनी द्वारा गुरु अर्जुन देव जी का शहीदी दिवस मनाया गया जिसमें साध संगत ने बड़ी श्रद्धा से भाग लिया। फौजी […]

You May Like

advertisement