ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸ਼ੇਰ ਖਾਂ ਦੇ ਪਿੰਡ ਸ਼ੇਰ ਖਾਂ ਅਧੀਨ ਆਉਦੇ ਸਲੱਮ ਏਰੀਆ ਵਿਚ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸ਼ੇਰ ਖਾਂ ਦੇ ਪਿੰਡ ਸ਼ੇਰ ਖਾਂ ਅਧੀਨ ਆਉਦੇ ਸਲੱਮ ਏਰੀਆ ਵਿਚ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਫਿਰੋਜਪੁਰ 21 ਨਵੰਬਰ {ਕੈਲਾਸ਼ ਸ਼ਰਮਾ ਜਿਲ੍ਹਾ ਵਿਸ਼ੇਸ਼ ਸੰਵਾਦਦਾਤਾ}:=

ਸਿਵਲ ਸਰਜਨ ਫਿਰੋਜ਼ਪੁਰ ਡਾ ਰਜਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਸਲੀਨ ਗਿੱਲ ਦੀ ਅਗਵਾਈ ਵਿੱਚ ਸਭ ਸੈਂਟਰ ਸ਼ੇਰ ਖਾਂ ਪਿੰਡ ਸ਼ੇਰ ਖਾਂ ਅਧੀਨ ਆਉਂਦੇ ਸਲੱਮ ਏਰੀਏ ਵਿੱਚ ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਰਮਨਦੀਪ ਸਿੰਘ ਸੰਧੂ ਸਿਹਤ ਵਿਭਾਗ ਤੇ ਲਖਵਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਏਡੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਤੇਜ਼ ਬੁਖ਼ਾਰ,ਸਿਰ ਦਰਦ,ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ, ਜੋੜਾਂ ਵਿੱਚ ਦਰਦ ਅਤੇ ਸੋਜ, ਚਮੜੀ ਦੇ ਦਾਣੇ ਅਤੇ ਖਾਰਿਸ਼। ਡੇਂਗੂ ਅਤੇ ਚਿਕਨਗੁਨੀਆ ਬੁਖਾਰ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜਾਂ ਅਤੇ ਗਮਲਿਆਂ ਦੀਆਂ ਟ੍ਰੈਆ ਵਿਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ। ਟੁੱਟੇ ਬਰਤਨਾਂ,ਡਰੰਮਾ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਕੇਵਲ ਪੈਰਾਸਿਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ ਅਤੇ ਐਸਪਰੀਨ ਅਤੇ ਬਰੂਫਿਨ ਦਵਾਈਆ ਨਾ ਲਵੋ। ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਟਾਫ ਅਤੇ ਪਿੰਡ ਦੇ ਲੋਕ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

<em>भारत को जानो प्रतियोगिता में दूसरा स्थान प्राप्त कर फिरोजपुर छावनी का बढ़ाया गौरव</em>

Mon Nov 21 , 2022
भारत को जानो प्रतियोगिता में दूसरा स्थान प्राप्त कर फिरोजपुर छावनी का बढ़ाया गौरव फिरोजपुर 21 नवंबर {कैलाश शर्मा जिला विशेष संवाददाता}:= भारत विकास परिषद फिरोजपुर छावनी के प्रधान विशाल गुप्ता द्वारा बताया गया की डीएवी कॉलेज अबोहर में भारत को जानो प्रांत स्तरीय प्रतियोगिता भारत विकास परिषद पंजाब (दक्षिण […]

You May Like

Breaking News

advertisement