ਜੋਇੰਟ ਐਕਸ਼ਨ ਕਮੇਟੀ ਬਾਰ ਐਸੋਸੀਏਸ਼ਨ ਪੰਜਾਬ ਹਰਿਆਣਾ ਅਤੇ ਯੂਟੀ ਚੰਡੀਗੜ੍ਹ ਦੇ ਅਵਾਹਨ ਤੇ ਫਿਰੋਜ਼ਪੁਰ ਦੇ ਸਮੂਹ ਵਕੀਲਾਂ ਵੱਲੋਂ ਐਲਏਡੀਸੀ ਨੀਤੀ ਵਿਰੁੱਧ ਲਗਭਗ 100 ਗੱਡੀਆਂ ਦੇ ਵੱਡੇ ਕਾਫਲੇ ਨਾਲ ਕੋਰਟ ਕੰਪਲੈਕਸ ਤੋਂ ਸ਼ਹੀਦ ਉਧਮ ਸਿੰਘ ਚੌਂਕ, ਨਾਮਦੇਵ ਚੌਂਕ, ਬਾਗੀ ਰੋਡ, ਗੋਬਿੰਦ ਨਗਰੀ, ਬਰਟ ਰੋਡ, ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਹੁੰਦੇ ਹੋਏ ਡੀਸੀ ਦਫਤਰ ਫਿਰੋਜ਼ਪੁਰ ਪਹੁੰਚੇ-ਅਸ਼ਵਨੀ ਢੀਂਗੜਾ

(ਪੰਜਾਬ) ਫਿਰੋਜਪੁਰ 28 ਜੁਲਾਈ 2026 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

   ਜੋਇੰਟ ਐਕਸ਼ਨ ਕਮੇਟੀ, ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ ਭਾਰਤ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ, ਹਾਈ ਕੋਰਟ ਬਾਰ ਐਸੋਸੀਏਸ਼ਨਾਂ ਅਤੇ ਸਮੂਹ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਲੀਗਲ ਏਡ ਡਿਫੈਂਸ ਕਾਊਂਸਲ (LADC) ਨੀਤੀ ਦੇ ਵਿਰੋਧ ਵਿੱਚ ਦੇਸ਼-ਵਿਆਪੀ "ਨੋ ਵਰਕ" ਅੰਦੋਲਨ ਵਿੱਚ ਸ਼ਾਮਲ ਹੋ ਕੇ ਇਸ ਨੀਤੀ ਦੀ ਵਾਪਸੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣ।

     ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ07-07-2026 ਤੋਂ ਇਸ ਨੀਤੀ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ "ਨੋ ਵਰਕ" ਹੜਤਾਲ 'ਤੇ ਹਨ ਅਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਨੇ ਵੀ ਇਸ ਸੰਘਰਸ਼ ਵਿੱਚ ਪੂਰਨ ਏਕਜੁੱਟਤਾ ਪ੍ਰਗਟ ਕਰਦਿਆਂ ਸ਼ਮੂਲੀਅਤ ਕੀਤੀ ਹੈ।

LADC ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਕੀਤਾ ਜਾ ਰਿਹਾ ਹੈ ਇਹ ਨੀਤੀ ਵਕੀਲਾਂ ਦੇ ਪੇਸ਼ੇ ਨੂੰ ਨਿਯੰਤਰਿਤ ਕਰਨ ਵਾਲੇ ਸੰਵਿਧਾਨਕ ਅਤੇ ਕਾਨੂੰਨੀ ਢਾਂਚੇ ਦੇ ਵਿਰੁੱਧ (Ultra Vires) ਹੈ।
ਇਹ ਵਕੀਲਾਂ ਦੇ ਪੇਸ਼ੇ ਦੀ ਸੁਤੰਤਰਤਾ, ਮਰਿਆਦਾ ਅਤੇ ਨੈਤਿਕ ਸਿਧਾਂਤਾਂ ਦੇ ਉਲਟ ਹੈ।
ਇਹ ਜਨਹਿੱਤ ਦੇ ਵਿਰੁੱਧ ਹੈ, ਕਿਉਂਕਿ ਇਸ ਨਾਲ ਕਾਨੂੰਨੀ ਨੁਮਾਇੰਦਗੀ ਦੀ ਗੁਣਵੱਤਾ ਅਤੇ ਸੁਤੰਤਰਤਾ ਪ੍ਰਭਾਵਿਤ ਹੁੰਦੀ ਹੈ। ਇਹ ਸੁਤੰਤਰ ਨਿੱਜੀ ਵਕਾਲਤ ਦੇ ਪੇਸ਼ੇ ਲਈ ਹਾਨੀਕਾਰਕ ਹੈ, ਜੋ ਹਮੇਸ਼ਾਂ ਤੋਂ ਨਿਆਂ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਰਿਹਾ ਹੈ।

 ਬੁਲਾਰਿਆਂ ਨੇ ਦੱਸਿਆ ਕਿ ਇਹ ਮਾਮਲਾ ਸਿਰਫ਼ ਕਿਸੇ ਇੱਕ ਰਾਜ ਦਾ ਨਹੀਂ, ਸਗੋਂ ਪੂਰੇ ਦੇਸ਼ ਦੇ ਵਕੀਲ ਭਾਈਚਾਰੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਇਸ ਲਈ ਅਸੀਂ ਭਾਰਤ ਦੀ ਹਰ ਬਾਰ ਐਸੋਸੀਏਸ਼ਨ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਦੇਸ਼-ਵਿਆਪੀ ਅੰਦੋਲਨ ਵਿੱਚ ਏਕਜੁੱਟ ਹੋ ਕੇ ਆਪਣਾ ਯੋਗਦਾਨ ਪਾਵੇ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

ਭਗਤੀ ਭਜਨ ਗਰੁੱਪ ਵੱਲੋਂ ਬਾਬਾ ਬਾਲਕ ਨਾਥ ਮੰਦਰ ਫਿਰੋਜਪੁਰ ਵਿਖੇ ਮਹੰਤ ਸ੍ਰੀ ਬਲਦੇਵ ਗਿਰੀ ਜੀ ਮਹਾਰਾਜ ਦੇ ਜਨਮ ਦਿਨ ਤੇ ਵਿਸ਼ਾਲ ਦਰਬਾਰ ਸਜਾ ਕੇ ਕੀਤਾ ਗਿਆ ਕੀਰਤਨ

Wed Jul 29 , 2026
(ਪੰਜਾਬ) ਫਿਰੋਜਪੁਰ 28 ਜੁਲਾਈ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

You May Like

advertisement