ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇ ਵਾਲਾ ਫਿਰੋਜਪੁਰ ਵਿਖੇ ਔਥ ਸੈਰਾਮਣੀ ਵਿਚ ਮੁਖ ਮਹਿਮਾਨ ਦੇ ਤੌਰ ਤੇ ਸ: ਭੁਪਿੰਦਰ ਸਿੰਘ ਸਿੱਧੂ ਐਸਐਸਪੀ ਉਚੇਚੇ ਤੌਰ ਤੇ ਪੁੱਜੇ

(ਪੰਜਾਬ) ਫਿਰੋਜਪੁਰ 27 ਫਰਵਰੀ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

     ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ,ਸੋਡੇ ਵਾਲਾ, ਫਿਰੋਜਪੁਰ ਵਿਖੇ  ਔਥ ਸੈਰਾਮਣੀ (ਸੋਂ ਚੁੱਕ ਸਮਾਗਮ) ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਰਦਾਰ ਭੁਪਿੰਦਰ ਸਿੰਘ ਸਿੱਧੂ (SSP) ਫਿਰੋਜਪੁਰ ਨੇ ਸ਼ਿਰਕਤ ਕੀਤੀ।  ਸ਼੍ਰੀ ਧਰਮਪਾਲ ਬਾਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਫਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ  ਕਾਲਜ) ਯੁਗੇਸ਼ ਬਾਂਸਲ, ਪ੍ਰਿੰਸੀਪਲ ਅਤੇ ਸਟਾਫ ਵੱਲੋ ਉਹਨਾ ਦਾ ਨਿੱਘਾ ਸਵਾਗਤ ਕੀਤਾ ਗਿਆ । ਸਰਦਾਰ ਭੁਪਿੰਦਰ ਸਿੰਘ ਸਿੱਧੂ (SSP) ਫਿਰੋਜਪੁਰ ਵੱਲੋਂ ਸਾਰੇ ਵਿਦਿਆਰਥੀਆਂ (ANM, GNM, B.Sc(N) ਅਤੇ Post Basic B.Sc(N)  ਨੂੰ ਨਰਸਿੰਗ ਔਥ ਕਰਵਾਈ ਗਈ ।ਪ੍ਰਿੰਸੀਪਲ ਸੁਖਦੀਪ ਕੋਰ  ਵੱਲੋਂ (SSP) ਫਿਰੋਜਪੁਰ ਦਾ ਕਾਲਜ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਫਲੋਰੈੱਸ ਨਾਈਟਨਗੇਲ ਦੇ ਜੀਵਨ ਬਾਰੇ ਦੱਸਿਆ ਗਿਆ ਕਿ ਕਿਵੇਂ ਉਹਨਾਂ ਵੱਲੋਂ ਨਰਸਿੰਗ ਦੇ ਕਿੱਤੇ ਦੀ ਸ਼ੂਰੂਆਤ ਕੀਤੀ ਗਈ । ਇਸ ਪ੍ਰੋਗਰਾਮ ਵਿੱਚ ਸਰਦਾਰ ਭੁਪਿੰਦਰ ਸਿੰਘ ਸਿੱਧੂ (SSP) ਫਿਰੋਜਪੁਰ ਵੱਲੋਂ ਸਾਰਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਗਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਬਾਰੇ ਵਿਦਿਆਥੀਆਂ ਨੂੰ ਦੱਸਿਆ ਗਿਆ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਕਿ ਨਰਸਿੰਗ ਇੱਕ ਅਜਿਹਾ ਨੋਬਲ ਪ੍ਰੋਫੈਸ਼ਨ ਹੈ ਜਿਸ ਨਾਲ ਜੁੜ ਕੇ ਤੁਸੀ ਲੋਕਾ ਨੂੰ ਨਸ਼ਿਆ ਤੋ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਸਮਝਾ ਸਕਦੇ ਹੋ। ਉਹਨਾ ਵੱਲੋਂ ਸਾਰੇ ਵਿਦਿਆਰਥੀਆ ਨੂੰ ਸ਼ੁਭਕਾਮਨਾਵਾਂ ਦਿੱਤੀਆ ਗਈਆਂ। (SSP) ਫਿਰੋਜਪੁਰ ਵੱਲੋ ਕਾਲਜ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਹੋਣ ਬਾਰੇ ਵੀ ਵਿਚਾਰ ਪੇਸ਼ ਕੀਤੇ ਗਏ। ਜਿਸ ਨਾਲ ਅਸੀ ਸ਼ਹੀਦਾ ਦੇ ਨਾਮ ਨੂੰ ਅਮਰ ਰੱਖ ਸਕਦੇ ਹਾਂ। ਸ਼੍ਰੀ ਧਰਮਪਾਲ ਬਾਂਸਲ  ਸਾਰੇ ਨਵੇਂ ਆਏ ਹੋਏ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਪਣੇ ਕਿੱਤੇ ਪ੍ਰਤੀ ਇਮਾਨਦਾਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਕਿਉਕਿ ਨਰਸਿੰਗ ਖੇਤਰ ਵਿੱਚ ਤੁਸੀ ਲੋਕਾਂ ਦੀ ਸੇਵਾ ਦੇ ਨਾਲ ਨਾਲ ਦੁਆਵਾ ਵੀ ਲੈ ਸਕਦੇ ਹੋ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਸਰਦਾਰ ਭੁਪਿੰਦਰ ਸਿੰਘ ਸਿੱਧੂ  ਜੀ ਨੂੰ ਸਨਮਾਨਿਤ ਕੀਤਾ ਗਿਆ । ਇਸ  ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ , ਪ੍ਰਿੰਯਕਾ, ਗੁਰਪ੍ਰੀਤ ਕੌਰ,  ਰਮਨਦੀਪ ਕੌਰ, ਸੁਖਮਨਦੀਪ ਕੌਰ,  ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ,ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ,ਮਨਪ੍ਰੀਤ ਕੌਰ , ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

3000- बेरोजगार आवेदको का अपने तय मापदण्ड एवं शर्तों के अनुसार कम्पनियों ने किया चयन - राममूर्ति

Sat Feb 28 , 2026
आजमगढ़ में बृहद रोजगार मेला का आयोजन आजमगढ़। क्षेत्रीय सेवायोजन कार्यालय आजमगढ़, राजकीय आई०टी०आई० एवं कौशल विकास मिशन के संयुक्त तत्वावधान में आज दिनांक 27.02.2026 को वृहद रोजगार मेले का आयोजन डी०ए०वी पी०जी० कालेज के प्रांगण में किया गया। वृहद रोजगार मेले में एल० एण्ड टी०, महादेव हनुमन्त विजय प्लेसमेन्ट […]

You May Like

advertisement