ਵੱਖ-ਵੱਖ ਕੈਟੇਗਰੀਆਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੱਡਾ ਵਾਧਾ ਇਤਿਹਾਸਕ ਫੈਸਲਾ – ਦਹੀਆ

ਵੱਖ-ਵੱਖ ਕੈਟੇਗਰੀਆਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੱਡਾ ਵਾਧਾ ਇਤਿਹਾਸਕ ਫੈਸਲਾ – ਦਹੀਆ

ਹੁਣ ਅਧਿਆਪਕ ਹੋਰ ਵੱਧ ਜੋਸ਼ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ

ਫਿਰੋਜ਼ਪੁਰ, 27 ਜੂਨ 2023 [ਕੈਲਾਸ਼ ਸ਼ਰਮਾ ਜ਼ਿਲ੍ਹਾ ਸੰਵਾਦਦਾਤਾ]:-

ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਕੀਤੇ ਵੱਡੇ ਵਾਧੇ ਨੂੰ ਇਤਿਹਾਸਕ ਅਤੇ ਅਧਿਆਪਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਕਰਾਰ ਦਿੱਤਾ ਹੈ।
ਸ੍ਰੀ ਰਜਨੀਸ਼ ਦਹੀਆ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਅਤੇ ਠੇਕੇ ਵਾਲੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਭਾਰੀ ਵਾਧਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਈਵ ਹੋ ਕੇ ਅਧਿਆਪਕਾਂ ਦੇ ਹਿੱਤ ਵਿੱਚ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਕੱਚੇ ਅਧਿਆਪਕ ਜਿਨ੍ਹਾਂ ਦੀ ਸਰਵਿਸ ਦੱਸ ਸਾਲ ਦੇ ਕਰੀਬ ਹੋ ਚੁੱਕੀ ਹੈ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਛੁੱਟੀਆਂ ਤੋਂ ਬਾਅਦ ਜਾਰੀ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 6335 ਐਜੂਕੇਸ਼ਨ ਵਲੰਟੀਅਰ ਜਿਹੜੇ ਪਹਿਲਾਂ 3500 ਰੁਪਏ ਮਹੀਨਾ ਤਨਖਾਹ ਲੈਂਦੇ ਸਨ ਹੁਣ ਉਨ੍ਹਾਂ ਨੂੰ 15000 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸੇ ਕੈਟਾਗਰੀ ਵਿੱਚ ਈ.ਜੀ.ਐਸ., ਈ.ਆਈ. ਈ. ਤੇ ਐਸ.ਟੀ.ਆਰ. ਕੈਟਾਗਰੀ ਵਾਲੇ ਅਧਿਆਪਕਾਂ ਜੋ 6000 ਰੁਪਏ ਤਨਖਾਹ ਲੈਂਦੇ ਸੀ ਉਨ੍ਹਾਂ ਨੂੰ 18000 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਇਸੇ ਤਰ੍ਹਾਂ 5337 ਸਿੱਖਿਆ ਪ੍ਰੋਵਾਈਡਰ ਜਿਨ੍ਹਾਂ ਦੀ 9500 ਰੁਪਏ ਤਨਖਾਹ ਸੀ, ਉਨ੍ਹਾਂ ਦੀ 20500 ਰੁਪਏ ਹੋਵੇਗੀ। ਈ.ਟੀ.ਟੀ. ਅਤੇ ਐਨ.ਟੀ.ਟੀ. ਵਾਲੇ ਅਧਿਆਪਕ ਜਿਨ੍ਹਾਂ ਦੀ 10250 ਤਨਖਾਹ ਸੀ ਹੁਣ 22000 ਰੁਪਏ ਪ੍ਰਤੀ ਮਹੀਨਾ ਤਨਖਾਹ ਹੋਵੇਗੀ। ਜਿਹੜੇ ਅਧਿਆਪਕ 11000 ਰੁਪਏ ਤਨਖਾਹ ਲੈਂਦੇ ਸਨ ਹੁਣ 23500 ਰੁਪਏ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 5500 ਰੁਪਏ ਤਨਖਾਹ ਲੈਣ ਵਾਲੇ ਆਈ ਈ ਵੀ ਵਲੰਟੀਅਰਾਂ ਦੀ ਤਨਖਾਹ 15000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਰੈਗੂਲਰ ਅਧਿਆਪਕਾਂ ਵਾਂਗ ਸਾਰੀਆਂ ਛੁੱਟੀਆਂ ਮਿਲਣਗੀਆਂ ਅਤੇ ਮਹਿਲਾ ਅਧਿਆਪਕਾਂ ਨੂੰ ਜਣੇਪਾ ਛੁੱਟੀ ਵੀ ਮਿਲੇਗੀ। ਉਨ੍ਹਾਂ ਦੱਸਿਆ ਕਿ ਹਰ ਸਾਲ ਇਨ੍ਹਾਂ ਦੀ ਤਨਖਾਹ ਵਿੱਚ 5 ਫੀਸਦੀ ਵਾਧਾ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।
ਸ੍ਰੀ ਦਹੀਆ ਨੇ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਰਾਜ ਦੇ ਲੋਕਾਂ ਦੇ ਹਿੱਤਾਂ ਲਈ ਯਤਨਸ਼ੀਲ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਪੱਖੀ ਫੈਸਲੇ ਲਾਗੂ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਇਸ ਇਤਿਹਾਸਕ ਫ਼ੈਸਲੇ ਲਈ ਮੁੱਖ ਮੰਤਰੀ ਸ. ਮਾਨ ਦਾ ਧੰਨਵਾਦ ਵੀ ਕੀਤਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

बरेली: जिला प्रोबेशन अधिकारी नीता अहिरवार के निर्देशन में हजियापुर क्षेत्र में नेत्र परीक्षण कैंप का हुआ आयोजन

Wed Jun 28 , 2023
जिला प्रोबेशन अधिकारी नीता अहिरवार के निर्देशन में हजियापुर क्षेत्र में नेत्र परीक्षण कैंप का हुआ आयोजन दीपक शर्मा (संवाददाता) बरेली : आज उत्तर प्रदेश महिला कल्याण विभाग द्वारा संचालित राजकीय महिला शरणालय एवं मानसिक रूप से अविकसित महिला प्रकोष्ठ हजियापुर में जिला प्रोबेशन अधिकारी नीता अहिरवार के निर्देशन में […]

You May Like

Breaking News

advertisement