ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ

ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੇ ਮੁੱਖ ਮੰਤਰੀ

ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ

ਫ਼ਿਰੋਜ਼ਪੁਰ, 14 ਜੁਲਾਈ [ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ]:-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ‘ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਫਿਰੋਜ਼ਪੁਰ ਡਵੀਜਨ ਸ੍ਰੀ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀਆਈਜੀ ਸ. ਰਣਜੀਤ ਸਿੰਘ ਢਿੱਲੋਂ, ਐਸਐਸਪੀ ਸ. ਭੁਪਿੰਦਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਐਸਡੀਐਮ ਸ. ਗਗਨਦੀਪ ਸਿੰਘ ਹਾਜ਼ਰ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

आज़मगढ़: किशोरी को अगवाकर दुष्कर्म करने का आरोपी गिरफ्तार

Sat Jul 15 , 2023
थाना– अहरौलाकिशोरी को अगवाकर दुष्कर्म करने का आरोपी गिरफ्तार 2.घटना का संक्षिप्त विवरण–उ0नि0 अमित कुमार पाल मय हमराह द्वारा मुकदमा उपरोक्त से सम्बन्धित अभियुक्त दिनेश उर्फ विनेश पुत्र दयाशंकर नि0 रौतापुर कला थाना खुटार जनपद शाहजहांपुर उम्र करीब 19 वर्ष को जिला शाहजहांपुर का जो लड़का दिनेश उर्फ विनेश को […]

You May Like

advertisement