ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਦੀ ਸਰਪ੍ਰਸਤੀ ਹੇਠ ਅੰਤਰਾਸ਼ਟਰੀ ਵੂਮੈਨ ਡੇ ਅਤੇ ਅੰਤਰਰਾਸ਼ਟਰੀ ਜੱਜ ਡੇ ਦਾ ਸਮਾਪਤੀ ਸਮਾਰੋਹ

ਫਿਰੋਜਪੁਰ 11 ਮਾਰਚ, 2024, {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਸਰਪ੍ਰਸਤੀ ਹੇਠ ਅੰਤਰਰਾਸ਼ਟਰੀ ਵੂਮੈਨ ਡੇ ਅਤੇ ਅੰਤਰਾਸ਼ਟਰੀ ਜੱਜ ਡੇ ਦੇ ਸਬੰਧ ਵਿੱਚ ਵੱਖ-ਵੱਖ ਅਦਾਰਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਜਿਸ ਵਿੱਚ ਔਰਤਾਂ ਦੇ ਹੱਕਾਂ ਅਤੇ ਉਹਨਾਂ ਨੂੰ ਸਮਾਜ ਵਿੱਚ ਸਨਮਾਨ ਦੇਣ ਬਾਰੇ ਪ੍ਰਚਾਰ ਕੀਤਾ ਗਿਆ। ਇਸ ਦੇ ਨਾਲ ਹੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਵਿੱਚ ਖੋਲ੍ਹੇ ਗਏ ਲੀਗਲ ਲਿਟਰੇਸੀ ਕਲੱਬਾਂ ਦੁਆਰਾ ਵੀ ਇਹਨਾਂ ਦਿਨਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਵੱਖ-ਵੱਖ ਅਹੁਦਿਆਂ ਤੇ ਤਾਇਨਾਤ ਔਰਤਾਂ, ਖੇਡਾਂ ਜਾਂ ਹੋਰ ਵੀ ਵਰਗਾਂ ਵਿੱਚ ਅਵੱਲ ਰਹਿਣ ਵਾਲੀਆਂ ਔਰਤਾਂ ਦੀ ਮਿਸਾਲ ਦੇ ਕੇ ਵਿਦਿਆਰਥੀਆਂ ਨੂੰ ਉਹਨਾਂ ਵਾਂਗ ਆਪਣੇ ਦੇਸ਼ ਵਿੱਚ ਔਰਤਾਂ ਨੂੰ ਅੱਗੇ ਆਉਣ ਅਤੇ ਉਹਨਾਂ ਨੂੰ ਪੂਰਾ ਸਨਮਾਨ ਦੇਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਜੈਨੇਸਿਸ ਇੰਨਸੀਚਿਊਟ ਆਫ ਡੈਂਟਲ ਸਾਇੰਸ ਅਤੇ ਰਿਸਚਰਜ਼, ਫਿਰੋਜਪੁਰ ਵੱਲੋਂ ਸਲਾਨਾ ਸਪੋਰਟਸ ਮੀਟ ਰੱਖੀ ਗਈ ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੀ ਮੁੰਡਿਆਂ ਦੇ ਬਰਾਬਰ ਹੀ ਖੇਡਾਂ ਵਿੱਚ ਭਾਗ ਲਿਆ ਅਤੇ ਲੜਕੇ-ਲੜਕੀ ਦੇ ਬਰਾਬਰ ਹੋਣ ਦਾ ਸੁਨੇਹਾ ਦਿੱਤਾ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜਪੁਰ ਸ੍ਰੀ ਵੀਰਇੰਦਰ ਅਗਰਵਾਲ ਦੀ ਸਰਪ੍ਰਸਤੀ ਹੇਠ ਹੀ ਇਸ ਪ੍ਰੋਗਰਾਮ ਵਿੱਚ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸ਼ਮੂਲੀਅਤ ਕਰਕੇ ਲੜਕੀਆਂ ਨੂੰ ਪ੍ਰੇਰਨਾ ਦਿੱਤੀ ਅਤੇ ਇਸ ਦੇ ਨਾਲ ਹੀ ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਅੰਤਰਰਾਸ਼ਟਰੀ ਵੂਮੈਨ ਡੇ ਅਤੇ ਅੰਤਰਰਾਸ਼ਟਰੀ ਵੂਮੈਨ ਜੱਜ ਡੇ ਸਬੰਧੀ ਚੱਲ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਇਸ ਪ੍ਰੋਗਰਾਮ ਦੌਰਾਨ ਸਮਾਪਤੀ ਕੀਤੀ ਗਈ। ਇਸ ਮੌਕੇ ਤੇ ਮੈਡਮ ਨਵਿਤਾ ਸਿੰਘਲ, ਡਾ. ਪ੍ਰਸ਼ੋਤਮ ਜਸੂਜਾ, ਸ੍ਰੀਮਾਨ ਰੰਧਾਵਾ ਜੀ ਅਤੇ ਹੋਰ ਕਾਲਜ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ।

Read Article

VVNEWS वैशवारा

Leave a Reply

Please rate

Your email address will not be published. Required fields are marked *

Next Post

राज्य में मोदी की गारंटी शत प्रतिशत हो रही पूरी: मंत्री श्री लखनलाल देवांगन

Wed Mar 13 , 2024
मुख्यमंत्री श्री विष्णुदेव साय ने बटन दबाकर 24.72 लाख किसानों के खाते में 13320 करोड़ धान खरीदी अंतर की राशि का किया एकमुश्त भुगतान कैबिनेट मंत्री श्री देवांगन के आतिथ्य में कृषि उपज मंडी कटघोरा में जिला स्तरीय कृषक उन्नति योजना कार्यक्रम का हुआ आयोजन जिले के 43412 किसानों को […]

You May Like

Breaking News

advertisement